- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਾਗਮ ਦੌਰਾਨ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਬਹਿਸ ਸ਼ੁਰੂ ਹੋ ਗਈ, ਜੋ ਦੇਖਦੇ ਹੀ ਦੇਖਦੇ ਹੱਥੋਪਾਈ ਵਿਚ ਬਦਲ ਗਈ। ਪ੍ਰਤੱਖਦਰਸ਼ੀਆਂ ਦੇ ਅਨੁਸਾਰ, ਵਿਵਾਦ ਇੰਨਾ ਵੱਧ ਗਿਆ ਕਿ ਦੋਵਾਂ ਨੇ ਇੱਕ-ਦੂਜੇ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ।

ਪੰਚਕੂਲਾ: ਪੰਚਕੂਲਾ ਦੇ ਸੈਕਟਰ-19 ਵਿਚ ਸ਼ੁੱਕਰਵਾਰ ਦੇਰ ਰਾਤ ਇੱਕ ਪਰਿਵਾਰਕ ਸਮਾਗਮ ਦੌਰਾਨ ਹੋਇਆ ਵਿਵਾਦ ਖੂਨੀ ਰੂਪ ਧਾਰ ਗਿਆ। ਆਪਸੀ ਤਕਰਾਰ ਤੋਂ ਬਾਅਦ ਜੀਜੇ ਅਤੇ ਸਾਲੇ ਨੇ ਕਥਿਤ ਤੌਰ ’ਤੇ ਇੱਕ-ਦੂਜੇ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ, ਸੈਕਟਰ-19 ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦੇ ਸੰਜੀਤ ਦੇ ਘਰ ਛੱਠੀ ਦਾ ਸਮਾਗਮ ਚੱਲ ਰਿਹਾ ਸੀ। ਇਸ ਦੌਰਾਨ ਉਸ ਦਾ ਸਾਲਾ ਅਰਜੁਨ, ਜੋ ਖੜਕ ਮੰਗੋਲੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਉੱਥੇ ਪਹੁੰਚਿਆ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਵਿਚਕਾਰ ਪਹਿਲਾਂ ਤੋਂ ਹੀ ਸਬੰਧ ਠੀਕ ਨਹੀਂ ਸਨ।
ਸਮਾਗਮ ਦੌਰਾਨ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਬਹਿਸ ਸ਼ੁਰੂ ਹੋ ਗਈ, ਜੋ ਦੇਖਦੇ ਹੀ ਦੇਖਦੇ ਹੱਥੋਪਾਈ ਵਿਚ ਬਦਲ ਗਈ। ਪ੍ਰਤੱਖਦਰਸ਼ੀਆਂ ਦੇ ਅਨੁਸਾਰ, ਵਿਵਾਦ ਇੰਨਾ ਵੱਧ ਗਿਆ ਕਿ ਦੋਵਾਂ ਨੇ ਇੱਕ-ਦੂਜੇ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਗੰਭੀਰ ਰੂਪ ਵਿਚ ਜ਼ਖ਼ਮੀ ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ, ਸੈਕਟਰ-6 ਦੀ ਮੋਰਚਰੀ ਵਿਚ ਰੱਖਵਾ ਦਿੱਤਾ ਗਿਆ ਹੈ।