ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਨਿਰਾਸ਼ਾਜਨਕ : ਭਾਗੋ ਮਾਜਰਾ
ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਨਿਰਾਸ਼ਾ ਜਨਕ ; ਭਾਗੋ ਮਾਜਰਾ
Publish Date: Tue, 03 Feb 2026 09:21 PM (IST)
Updated Date: Tue, 03 Feb 2026 09:23 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਕਿਸਾਨ ਆਗੂ ਬਲਜਿੰਦਰ ਸਿੰਘ ਭਾਗੋ ਮਾਜਰਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਬਹੁਤ ਹੀ ਨਿਰਾਸ਼ਾ ਜਨਕ ਹੈ। ਉਨ੍ਹਾਂ ਕਿਹਾ ਕਿ ਬਜਟ ਦੌਰਾਨ ਆਮ ਲੋਕਾਂ ਅਤੇ ਕਿਸਾਨਾਂ ਦੇ ਪੱਖ ਦੀ ਕੋਈ ਗੱਲ ਨਹੀਂ ਕੀਤੀ ਗਈ, ਸਿਹਤ ਸਹੂਲਤਾਂ ਅਤੇ ਸਿੱਖਿਆ ਸਬੰਧੀ ਆਮ ਲੋਕਾਂ ਲਈ ਕੋਈ ਸਹੂਲਤ ਨਹੀਂ ਹੈ ਤੇ ਨਾ ਹੀ ਵਧ ਰਹੀ ਮਹਿੰਗਾਈ ਨੂੰ ਰੋਕਣ ਲਈ ਕੋਈ ਉਪਰਾਲਾ ਹੈ। ਭਾਗੋ ਮਾਜਰਾ ਨੇ ਕਿਹਾ ਹੈ ਕਿ ਖੇਤੀਬਾੜੀ ਨੂੰ ਬਚਾਉਣ ਲਈ ਕੋਈ ਵੀ ਸਹੂਲਤ ਕਿਸਾਨਾਂ ਤੇ ਗਰੀਬ ਮਜ਼ਦੂਰਾਂ ਨੂੰ ਨਹੀਂ ਦਿੱਤੀ ਗਈ, ਜਦੋਂ ਕਿ ਕਿਸਾਨ ਕਰਜੇ ਦੀ ਪੰਡ ਥੱਲੇ ਦੱਬ ਕੇ ਰੋਜ਼ਾਨਾ ਖੁਦਕੁਸ਼ੀਆਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਟੈਕਸ ਰਹਿਤ ਬਜਟ ਕਹਿ ਕੇ ਲੋਕਾਂ ਨੂੰ ਲਾਲੀ ਪਾਪ ਦਿੱਤਾ ਜਾ ਰਿਹਾ ਹੈ, ਬਜਟ ਦੌਰਾਨ ਆਮ ਲੋਕਾਂ ਦੇ ਹਿੱਤਾਂ ਨੂੰ ਵਿਸਾਰਿਆ ਗਿਆ ਹੈ।