- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਠੇਕਾ (ਕੰਟਰੈਕਟ) ਅਤੇ ਆਊਟਸੋਰਸ ਕਰਮਚਾਰੀਆਂ ਵੱਲੋਂ ਕੀਤੀ ਗਈ ਹੜਤਾਲ ਕਾਰਨ ਸੂਬੇ ਭਰ ਵਿੱਚ ਸਰਕਾਰੀ ਬੱਸਾਂ ਦੇ ਪਹੀਆ ਜਾਮ ਰਿਹਾ। ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਠੇਕਾ (ਕੰਟਰੈਕਟ) ਅਤੇ ਆਊਟਸੋਰਸ ਕਰਮਚਾਰੀਆਂ ਵੱਲੋਂ ਕੀਤੀ ਗਈ ਹੜਤਾਲ ਕਾਰਨ ਸੂਬੇ ਭਰ ਵਿੱਚ ਸਰਕਾਰੀ ਬੱਸਾਂ ਦੇ ਪਹੀਆ ਜਾਮ ਰਿਹਾ। ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੁਹਾਲੀ ਨੈਸ਼ਨਲ ਹਾਈਵੇਅ, ਐਲੀਵੇਟਿਡ ਰੋਡ ਅਤੇ ਫਲਾਈਓਵਰ ਉਤੇ ਰਾਹਗੀਰ ਜਾਮ ਵਿੱਚ ਫਸੇ ਰਹੇ। ਉਧਰ, ਵੇਰਕਾ ਚੌਕ ਨੇੜੇ ਬੱਸ ਟਰਮੀਨਲ ਤੇ ਕਰਮਾਚਾਰੀਆਂ ਨੇ ਸੂਬਾ ਪੱਧਰੀ ਧਰਨਾ ਦਿੱਤਾ ਅਤੇ ਹੁਕਮਰਾਨਾਂ ਵਿਰੁੱਧ ਨਾਅਰੇਬਾਜ਼ੀ ਕੀਤੀ।