ਪਿੰਜੌਰ ਦੇ ਮੁੱਖ ਬਜ਼ਾਰ 'ਚ ਵਪਾਰੀ ਦਾ ਕਤਲ, ਸੀਸੀਟੀਵੀ 'ਚ ਕੈਦ ਹੋਈ ਵਾਰਦਾਤ
ਪੰਚਕੂਲਾ ਜ਼ਿਲ੍ਹੇ ਦੇ ਪਿੰਜੌਰ ਵਿੱਚ ਸ਼ੁੱਕਰਵਾਰ ਨੂੰ ਦਿਨ ਦਿਹਾੜੇ ਇੱਕ ਵਪਾਰੀ ਦਾ ਕਤਲ ਕਰ ਦਿੱਤਾ ਗਿਆ। ਇਹ ਘਟਨਾ ਪਿੰਜੌਰ ਦੀ ਮੁੱਖ ਮਾਰਕੀਟ ਵਿੱਚ ਉਸ ਵੇਲੇ ਵਾਪਰੀ ਜਦੋਂ ਵਪਾਰੀ ਆਪਣੀ ਕਾਲੇ ਰੰਗ ਦੀ ਸਕਾਰਪੀਓ ਗੱਡੀ ਵਿੱਚ ਬੈਠਾ ਹੋਇਆ ਸੀ। ਇਸ ਦੌਰਾਨ 5 ਤੋਂ 6 ਨੌਜਵਾਨ ਮੌਕੇ ’ਤੇ ਪਹੁੰਚੇ ਅਤੇ ਉਸ ਨੂੰ ਜ਼ਬਰਦਸਤੀ ਗੱਡੀ ਵਿੱਚੋਂ ਬਾਹਰ ਖਿੱਚ ਲਿਆ।
Publish Date: Fri, 05 Jun 2026 07:36 PM (IST)
Updated Date: Fri, 05 Jun 2026 07:39 PM (IST)
ਤਰੁਣ ਭਜਨੀ, ਪੰਜਾਬੀ ਜਾਗਰਣ, ਪੰਚਕੂਲਾ : ਪੰਚਕੂਲਾ ਜ਼ਿਲ੍ਹੇ ਦੇ ਪਿੰਜੌਰ ਵਿੱਚ ਸ਼ੁੱਕਰਵਾਰ ਨੂੰ ਦਿਨ ਦਿਹਾੜੇ ਇੱਕ ਵਪਾਰੀ ਦਾ ਕਤਲ ਕਰ ਦਿੱਤਾ ਗਿਆ। ਇਹ ਘਟਨਾ ਪਿੰਜੌਰ ਦੀ ਮੁੱਖ ਮਾਰਕੀਟ ਵਿੱਚ ਉਸ ਵੇਲੇ ਵਾਪਰੀ ਜਦੋਂ ਵਪਾਰੀ ਆਪਣੀ ਕਾਲੇ ਰੰਗ ਦੀ ਸਕਾਰਪੀਓ ਗੱਡੀ ਵਿੱਚ ਬੈਠਾ ਹੋਇਆ ਸੀ। ਇਸ ਦੌਰਾਨ 5 ਤੋਂ 6 ਨੌਜਵਾਨ ਮੌਕੇ ’ਤੇ ਪਹੁੰਚੇ ਅਤੇ ਉਸ ਨੂੰ ਜ਼ਬਰਦਸਤੀ ਗੱਡੀ ਵਿੱਚੋਂ ਬਾਹਰ ਖਿੱਚ ਲਿਆ। ਇਸ ਤੋਂ ਬਾਅਦ ਹਮਲਾਵਰਾਂ ਨੇ ਲਾਠੀਆਂ-ਡੰਡਿਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ ’ਤੇ ਹਮਲਾ ਕਰ ਦਿੱਤਾ। ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਵਪਾਰੀ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ 42 ਸਾਲਾ ਜਤਿਨ ਮਨੋਚਾ ਵਜੋਂ ਹੋਈ ਹੈ, ਜੋ ਮੁੱਖ ਮਾਰਕੀਟ ਵਿੱਚ ‘ਮਨੋਚਾ ਕਲਾਥ ਹਾਊਸ’ ਨਾਮ ਨਾਲ ਕੱਪੜਿਆਂ ਦੀ ਦੁਕਾਨ ਚਲਾਉਂਦੇ ਸਨ। ਪੂਰੀ ਵਾਰਦਾਤ ਮਾਰਕੀਟ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜਿਸ ਦੇ ਆਧਾਰ ’ਤੇ ਪੁਲਿਸ ਜਾਂਚ ਕਰ ਰਹੀ ਹੈ।