ਕੈਬਨਿਟ ਮੰਤਰੀ ਸੌਂਦ ਦਾ ਵੱਡਾ ਬਿਆਨ: ਵਾਰਾਣਸੀ, ਫਰੀਦਕੋਟ, ਜੰਮੂ ਤੇ ਬਠਿੰਡਾ ਤੋਂ ਆ ਰਹੀਆਂ ਸ਼ੋਭਾ ਯਾਤਰਾਵਾਂ ਦਾ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਵੇਗਾ ਮਹਾਨ ਸੰਗਮ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਮੋਬਾਈਲ ਐਲਈਡੀ ਵੈਨਾਂ ਰਾਹੀਂ ਹਰ ਪਿੰਡ ਤੱਕ ਪਹੁੰਚਾ ਰਹੀ ਹੈ। ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ। ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪਿਆਰ, ਭਗਤੀ ਅਤੇ ਸਮਾਨਤਾ ਦੇ ਸੰਦੇਸ਼ ਨੂੰ ਪਿੰਡਾਂ ਤੱਕ ਪਹੁੰਚਾਉਣ ਲਈ ਵਾਹਨਾਂ 'ਤੇ ਵੱਡੀਆਂ ਐਲਈਡੀ ਸਕ੍ਰੀਨਾਂ ਲਗਾ ਕੇ 13000 ਤੋਂ ਵੱਧ ਪਿੰਡਾਂ ਵਿੱਚ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਵਿਖਾ ਰਹੀ ਹੈ।
Publish Date: Wed, 08 Jul 2026 11:09 AM (IST)
Updated Date: Wed, 08 Jul 2026 11:14 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਮੋਬਾਈਲ ਐਲਈਡੀ ਵੈਨਾਂ ਰਾਹੀਂ ਹਰ ਪਿੰਡ ਤੱਕ ਪਹੁੰਚਾ ਰਹੀ ਹੈ। ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ। ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪਿਆਰ, ਭਗਤੀ ਅਤੇ ਸਮਾਨਤਾ ਦੇ ਸੰਦੇਸ਼ ਨੂੰ ਪਿੰਡਾਂ ਤੱਕ ਪਹੁੰਚਾਉਣ ਲਈ ਵਾਹਨਾਂ 'ਤੇ ਵੱਡੀਆਂ ਐਲਈਡੀ ਸਕ੍ਰੀਨਾਂ ਲਗਾ ਕੇ 13000 ਤੋਂ ਵੱਧ ਪਿੰਡਾਂ ਵਿੱਚ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਵਿਖਾ ਰਹੀ ਹੈ। ਸੈਰ-ਸਪਾਟਾ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਉਦੇਸ਼ ਇਸ ਇਤਿਹਾਸਕ ਮੌਕੇ ਨੂੰ ਵੱਡੇ ਪੈਮਾਨੇ 'ਤੇ ਮਨਾਉਣਾ ਹੈ ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਜ 'ਤੇ ਡੂੰਘੇ ਪ੍ਰਭਾਵ ਨੂੰ ਦਰਸਾਇਆ ਜਾ ਸਕੇ। ਇਸੇ ਤਰ੍ਹਾਂ ਵਾਰਾਣਸੀ, ਫਰੀਦਕੋਟ, ਜੰਮੂ ਅਤੇ ਬਠਿੰਡਾ ਤੋਂ ਚਾਰ ਸ਼ੋਭਾ ਯਾਤਰਾਵਾਂ ਜਲਦ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਇਕੱਠੀਆਂ ਹੋਣਗੀਆਂ ਅਤੇ ਸਾਰੇ ਪੰਜਾਬ ਦੇ ਸ਼ਰਧਾਲੂ ਤੀਰਥ ਯਾਤਰਾਵਾਂ ਜ਼ਰੀਏ ਵਾਰਾਣਸੀ ਵਿਚ ਉਨ੍ਹਾਂ ਦੇ ਜਨਮ ਅਸਥਾਨ ਵਿਖੇ ਨਤਮਸਤਕ ਹੋਣਗੇ।
ਸਿੱਖਿਆ ਅਦਾਰਿਆਂ ’ਚ ਕਰਵਾਏ ਜਾਣਗੇ ਸੈਮੀਨਾਰ ਸੂਬੇ ਭਰ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਸੈਮੀਨਾਰ ਵੀ ਕਰਵਾਏ ਜਾਣਗੇ, ਤਾਂ ਜੋ ਗੁਰੂ ਜੀ ਦਾ ਫ਼ਲਸਫ਼ਾ ਨੌਜਵਾਨ ਪੀੜ੍ਹੀ ਤੱਕ ਸਾਰਥਕ ਢੰਗ ਨਾਲ ਪਹੁੰਚਾਉਣਾ ਯਕੀਨੀ ਬਣਾਇਆ ਜਾ ਸਕੇ। ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਹਰੇਕ ਜ਼ਿਲ੍ਹੇ ਵਿੱਚ 6.5 ਲੱਖ ਬੂਟੇ ਵੀ ਲਗਾਏ ਜਾਣਗੇ, ਉਨ੍ਹਾਂ ਨੇ ਇਸ ਮੁਹਿੰਮ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਵਾਤਾਵਰਣ ਸਬੰਧੀ ਸਿੱਖਿਆਵਾਂ ਨਾਲ ਵੀ ਜੋੜਿਆ। ਸਾਲ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਸੂਬੇ ਭਰ ਵਿੱਚ ਖੂਨਦਾਨ ਕੈਂਪ, ਮੈਰਾਥਨ, ਸਾਈਕਲ ਰੈਲੀਆਂ ਅਤੇ ਕੀਰਤਨ ਸਮਾਗਮ ਵੀ ਕਰਵਾਏ ਜਾਣਗੇ।