ਗੁਰਮੀਤ ਸਿੰਘ ਸ਼ਾਹੀ, ਐੱਸਏਐੱਸ ਨਗਰ : ਜ਼ਿਲ੍ਹੇ 'ਚ ਹੁਣ ਤਕ 804 ਕੈਂਸਰ ਪੀੜਤ ਮਰੀਜ਼ਾਂ ਨੂੰ ਇਲਾਜ ਵਾਸਤੇ ਮੁੱਖ ਮੰਤਰੀ ਕੈਂਸਰ ਰਾਹਤ ਫੰਡ ਸਕੀਮ ਅਧੀਨ 10 ਕਰੋੜ 34 ਲੱਖ 32 ਹਜ਼ਾਰ 830 ਰੁਪਏ ਦੀ ਵਿੱਤੀ ਸਹਾਇਤਾ ਪ੍ਦਾਨ ਕੀਤੀ ਜਾ ਚੁੱਕੀ ਹੈ। ਇਹ ਪ੍ਗਟਾਵਾ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਦਸੰਬਰ 2018 ਤਕ ਰਜਿਸਟਰ ਹੋਏ 796 ਕੈਂਸਰ ਪੀੜਤ ਮਰੀਜ਼ਾਂ ਨੂੰ ਸਰਕਾਰ ਵੱਲੋਂ ਜਨਵਰੀ 2018 ਤਕ ਮਨਜ਼ੂਰ ਹੋਈ 10 ਕਰੋੜ 28 ਲੱਖ 32 ਹਜ਼ਾਰ 830 ਰੁਪਏ ਦੀ ਰਕਮ ਵਿੱਤੀ ਸਹਾਇਤਾ ਵਜੋਂ ਪ੍ਦਾਨ ਕੀਤੀ ਗਈ। ਇਨ੍ਹਾਂ ਵਿਚੋਂ ਕੈਂਸਰ ਦੇ 15 ਕੇਸ ਦਸੰਬਰ 2018 ਮਹੀਨੇ ਵਿੱਚ ਰਜਿਸਟਰ ਕੀਤੇ ਗਏ, ਜਿਨ੍ਹਾਂ ਵਿੱਚ 4 ਮਰਦ ਅਤੇ 11 ਅੌਰਤਾਂ ਸ਼ਾਮਿਲ ਹਨ। ਇਨ੍ਹਾਂ ਵਿੱਚੋਂ 14 ਮਰੀਜ਼ਾਂ ਨੂੰ ਇਲਾਜ ਲਈ ਪੀ. ਜੀ. ਆਈ. ਚੰਡੀਗੜ੍ਹ ਅਤੇ 1 ਨੂੰ ਜੀ. ਐਮ. ਜੀ. ਐਚ -32 ਵਿਖੇ ਭੇਜਿਆ ਗਿਆ । ਇਨ੍ਹਾਂ ਕੈਂਸਰ ਪੀੜਤ ਮਰੀਜ਼ਾਂ ਵਿੱਚੋਂ 2 ਡੇਰਾਬੱਸੀ, 7 ਖਰੜ ਅਤੇ 6 ਮੋਹਾਲੀ ਨਾਲ ਸਬੰਧਤ ਹਨ। ਇਸੇ ਤਰ੍ਹਾਂ ਜਨਵਰੀ 2019 ਵਿੱਚ ਕੈਂਸਰ ਦੇ 8 ਕੇਸ ਰਜਿਸਟਰਡ ਹੋਏ, ਜਿਨ੍ਹਾਂ ਵਿੱਚ 4 ਮਰਦ ਅਤੇ 4 ਅੌਰਤਾਂ ਸ਼ਾਮਿਲ ਹਨ। ਇਨ੍ਹਾਂ ਵਿੱਚੋਂ 6 ਕੈਂਸਰ ਪੀੜਤ ਮਰੀਜ਼ਾਂ ਨੂੰ ਪੀ. ਜੀ. ਆਈ. ਚੰਡੀਗੜ੍ਹ, 1 ਨੂੰ ਹੋਮੀ ਭਾਬਾ ਕੈਂਸਰ ਹਸਪਤਾਲ ਸੰਗਰੂਰ ਅਤੇ 1 ਨੂੰ ਮੈਕਸ ਹਸਪਤਾਲ ਫੇਜ਼ 6 ਮੋਹਾਲੀ ਵਿਖੇ ਇਲਾਜ ਲਈ ਭੇਜਿਆ ਗਿਆ। ਇਨ੍ਹਾਂ ਮਰੀਜ਼ਾਂ ਵਿੱਚੋਂ ਜਿਥੇ ਇਕ ਡੇਰਾਬੱਸੀ ਨਾਲ ਸਬੰਧਤ ਹੈ ਉਥੇ 6 ਖਰੜ ਅਤੇ 1 ਮੋਹਾਲੀ ਨਾਲ ਸਬੰਧਤ ਹੈ।

ਉਨ੍ਹਾਂ ਦੱਸਿਆ ਕਿ ਜਨਵਰੀ ਦੇ 01.02.2019 ਤੱਕ ਕੈਂਸਰ ਦੇ 3 ਕੇਸਾਂ ਲਈ 6 ਲੱਖ ਰੁਪਏ ਰਕਮ ਮਨਜ਼ੂਰ ਕੀਤੀ ਗਈ ਜਦਕਿ 5 ਹੋਰ ਕੇਸਾਂ ਵਿਚ ਜਲਦੀ ਹੀ ਵਿੱਤੀ ਸਹਾਇਤਾ ਪ੍ਦਾਨ ਕਰ ਦਿੱਤੀ ਜਾਵੇਗੀ। ਇਸ ਤਰ੍ਹਾਂ ਜਨਵਰੀ ਤੱਕ ਕੁੱਲ 804 ਕੈਂਸਰ ਪੀੜਤ ਮਰੀਜ਼ਾਂ ਨੂੰ ਮੁੱਖ ਮੰਤਰੀ ਕੈਂਸਰ ਰਾਹਤ ਫੰਡ ਵਿੱਚੋਂ ਮਨਜ਼ੂਰ ਹੋਈ 10 ਕਰੋੜ 34 ਲੱਖ 32 ਹਜ਼ਾਰ 830 ਰੁਪਏ ਦੀ ਰਕਮ ਮਾਲੀ ਮਦਦ ਪ੍ਦਾਨ ਕੀਤੀ ਗਈ । ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਂਸਰ ਰਾਹਤ ਸਕੀਮ ਅਧੀਨ ਕੈਂਸਰ ਪੀੜਤ ਮਰੀਜ਼ ਨੂੰ ਇਲਾਜ ਲਈ 1 ਲੱਖ 50 ਹਜ਼ਾਰ ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਕੈਂਸਰ ਖਾਤਮੇ ਲਈ ਜਿਥੇ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਉਥੇ ਇਸ ਬੀਮਰੀ ਪ੍ਤੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਬੀਮਰੀ ਤੋਂ ਬਚਾਅ ਹੋ ਸਕੇ। ਪੰਜਾਬ ਸਰਕਾਰ ਵੱਲੋਂ ਕੈਂਸਰ ਪੀੜਤ ਮਰੀਜ਼ਾਂ ਨੂੰ ਵਿੱਤੀ ਸਹਾਇਤਾ ਪ੍ਦਾਨ ਕਰਨ ਦਾ ਮਕਸਦ ਹੈ ਕਿ ਮਰੀਜ਼ਾਂ ਨੂੰ ਆਪਣੇ ਇਲਾਜ ਲਈ ਪੈਸੇ ਦੀ ਘਾਟ ਮਹਿਸੂਸ ਨਾ ਹੋਵੇ ਅਤੇ ਉਹ ਆਪਣਾ ਇਲਾਜ ਬਿਹਤਰ ਢੰਗ ਨਾਲ ਕਰਵਾ ਸਕਣ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਦਾਨ ਕਰਨ ਅਤੇ ਲੋਕਾਂ ਵਿੱਚ ਸਿਹਤ ਪ੍ਤੀ ਜਾਗਰੂਕਤਾ ਲਿਆਉਣ ਲਈ ਵਿਆਪਕ ਯਤਨ ਕੀਤੇ ਜਾ ਰਹੇ ਹਨ ਤਾਂ ਲੋਕ ਆਪਣੀ ਸਿਹਤ ਪ੍ਤੀ ਪੂਰੀ ਤਰ੍ਹਾਂ ਸੁਚੇਤ ਰਹਿਣ ਅਤੇ ਬੀਮਾਰੀਆਂ ਰਹਿਤ ਜ਼ਿੰਦਗੀ ਬਸਰ ਕਰ ਸਕਣ।