ਚੰਡੀਗੜ੍ਹ : ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਨਵਾਂ ਸ਼ਹਿਰ ਵਿਖੇ ਧਰਨੇ 'ਤੇ ਬੈਠਣਗੇ ।

ਜਾਣਕਾਰੀ ਅਨੁਸਾਰ, ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦੇ ਸਬੰਧ ਵਿੱਚ ਪਿੰਡ ਖਟਕੜ ਕਲਾਂ ਵਿਖੇ ਸਰਕਾਰ ਵਲੋਂ ਸਰਧਾਂਜਲੀ ਸਮਾਗਮ ਕੀਤਾ ਜਾ ਰਿਹਾ ਹੈ । ਇਸ ਤੋਂ ਇਲਾਵਾ ਕਾਂਗਰਸ ਨੇ ਖੇਤੀ ਕਾਨੂੰਨਾਂ ਖਿਲਾਫ਼ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਿਆ ਹੋਇਆ ਹੈ ।ਧਰਨੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਪੰਜਾਬ ਮਾਮਲਿਆਂ ਦੇ ਨਵਨਿਯੁਕਤ ਇੰਚਾਰਜ ਹਰੀਸ਼ ਰਾਵਤ, ਪੰਜਾਬ ਕਾਂਗਰਸ ਦੇ ਪ੍ਰਧਾਨ ਸਨੀਲ ਜਾਖੜ ਤੇ ਹੋਰ ਸ਼ਾਮਿਲ ਹੋਣਗੇ ।

Posted By: Jagjit Singh