ਜੇਐਨਐਨ, ਚੰਡੀਗੜ੍ਹ : ਆਪਣੀ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਖੇਤੀ ਕਾਨੂੰਨਾਂ ਦੇ ਮਾਮਲੇ ਤੇ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਸਰਗਰਮ ਹੋ ਗਏ ਹਨ। ਉਹ ਭਲਕੇ ਇਸ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਦੇ ਨਾਲ 20-25 ਲੋਕਾਂ ਦਾ ਵਫ਼ਦ ਵੀ ਜਾਵੇਗਾ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਆਪਣੀ ਨਵੀਂ ਪਾਰਟੀ ਬਣਾਉਣ ਦਾ ਐਲਾਨ ਤਾਂ ਕੀਤਾ ਪਰ ਕਿਹਾ ਕਿ ਨਾਂ ਅਤੇ ਚੋਣ ਨਿਸ਼ਾਨ ਬਾਰੇ ਬਾਅਦ ਵਿਚ ਪਤਾ ਲੱਗੇਗਾ।

Posted By: Sarabjeet Kaur