CM Punjab took stern notice of the case of burning alive a 6 year old girl after rape : ਚੰਡੀਗਡ਼੍ਹ : ਮੁੱਖ ਮੰਤਰੀ Captain Amarinder Singh ਨੇ ਹੁਸ਼ਿਆਰਪੁਰ ਜ਼ਿਲ੍ਹੇ 'ਚ 6 ਸਾਲਾ ਬੱਚੀ ਨਾਲ ਹੋਏ ਜਬਰ ਜਨਾਹ (Rape) ਤੇ ਕਤਲ (Murder) ਕੇਸ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਮਾਮਲੇ ਦੀ ਜਾਂਚ ਯਕੀਨੀ ਬਣਾਉਣ ਸਬੰਧੀ DGP Dinkar Gupta ਨੂੰ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਡੀਜੀਪੀ ਨੂੰ ਇਸ ਕੇਸ ਵਿਚ ਚਲਾਨ ਅਦਾਲਤ 'ਚ ਪੇਸ਼ ਕਰਨ ਲਈ ਵੀ ਕਿਹਾ।

ਲੜਕੀ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਤੋਂ ਬਾਅਦ ਉਸ ਨੂੰ ਮਾਰਿਆ ਗਿਆ ਤੇ ਫਿਰ ਅੱਗ ਲਾ ਦਿੱਤੀ ਗਈ। ਉਸ ਦੀ ਅੱਧ ਸੜੀ ਲਾਸ਼ ਬੁੱਧਵਾਰ ਨੂੰ ਟਾਂਡਾ ਦੇ ਇਕ ਪਿੰਡ ਵਿਚ ਇਕ ਘਰ 'ਚੋਂ ਮਿਲੀ।

ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਇਕ ਟਵੀਟ 'ਚ ਕਿਹਾ, 'ਹੁਸ਼ਿਆਰਪੁਰ 'ਚ 6 ਸਾਲਾ ਬੱਚੀ ਨਾਲ ਜਬਰ ਜਨਾਹ ਤੇ ਕਤਲ ਦੀ ਘਟਨਾ ਕਾਫ਼ੀ ਦੁਖਦਾਈ ਤੇ ਹੈਰਾਨ ਕਰਨ ਵਾਲੀ ਹੈ।'

ਪੁਲਿਸ ਨੇ ਵੀਰਵਾਰ ਨੂੰ ਕਿਹਾ ਕਿ ਗੁਰਪ੍ਰੀਤ ਸਿੰਘ ਤੇ ਉਸ ਦੇ ਦਾਦਾ ਸੁਰਜੀਤ ਸਿੰਘ ਨੂੰ ਕਤਲ, ਜਬਰ ਜਨਾਹ ਤੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ ਤੇ ਪੋਕਸੋ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੀੜਤ ਇਕ ਪਰਵਾਸੀ ਮਜ਼ਦੂਰ ਦੀ ਧੀ ਸੀ ਜੋ ਮੁਲਜ਼ਮ ਦੇ ਪਿੰਡ 'ਚ ਰਹਿੰਦੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਬੇਸ਼ੱਕ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਡੀਜੀਪੀ ਖ਼ੁਦ ਇਸ ਮਾਮਲੇ ਦੀ ਢੁਕਵੀਂ ਜਾਂਚ ਯਕੀਨੀ ਬਣਾਉਣ ਤੇ ਚਲਾਨ ਜਲਦੀ ਪੇਸ਼ ਕਰਨ। ਉਨ੍ਹਾਂ ਅਦਾਲਤ ਵੱਲੋਂ ਦੋਸ਼ੀਆਂ ਨੂੰ ਜਲਦੀ ਮੁਕੱਦਮਾ ਚਲਾਉਣ ਤੇ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ ਹੈ।

ਲੜਕੀ ਦੇ ਪਿਤਾ ਦਾ ਇਲਜ਼ਾਮ ਹੈ ਕਿ ਗੁਰਪ੍ਰੀਤ ਲੜਕੀ ਨੂੰ ਆਪਣੇ ਘਰ ਲੈ ਗਿਆ ਜਿੱਥੇ ਉਸ ਨੇ ਉਸ ਨਾਲ ਜਬਰ ਜਨਾਹ ਕੀਤਾ। ਗੁਰਪ੍ਰੀਤ ਤੇ ਸੁਰਜੀਤ ਨੇ ਕਥਿਤ ਤੌਰ 'ਤੇ ਉਸ ਦੀ ਹੱਤਿਆ ਕਰ ਦਿੱਤੀ ਤੇ ਉਸ ਦੀ ਲਾਸ਼ ਸਾਡ਼ ਦਿੱਤੀ। ਪੁਲਿਸ ਨੇ ਦੱਸਿਆ ਸੀ ਕਿ ਲੜਕੀ ਦੀ ਅੱਧ ਸੜੀ ਹੋਈ ਲਾਸ਼ ਉਨ੍ਹਾਂ ਦੇ ਘਰੋਂ ਮਿਲੀ ਸੀ।

Posted By: Seema Anand