ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕੋਰੋਨਾ ਵਾਇਰਸ ਤੋਂ ਸੰਕ੍ਰਮਿਤ ਹੋਏ ਅਦਾਕਾਰ ਅਮਿਤਾਭ ਬੱਚਨ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਕੋਵਿਡ-19 'ਤੇ ਅਮਿਤਾਭ ਦੇ ਸੰਦੇਸ਼ ਨੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕੀਤਾ ਹੈ।

ਉਨ੍ਹਾਂ ਟਵੀਟ ਕਰ ਕਿਹਾ, 'ਅਮਿਤਾਭ ਬੱਚਨ ਕੋਵਿਡ-19 ਪਾਜ਼ੇਟਿਵ ਪਾਏ ਗਏ ਹਨ। 'ਮਿਸ਼ਨ ਫਤਿਹ' ਦੇ ਉਨ੍ਹਾਂ ਦੇ ਸੰਦੇਸ਼ ਨੇ ਪੰਜਾਬ 'ਚ ਲੱਖਾਂ ਲੋਕਾਂ ਨੂੰ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਖ਼ਿਲਾਫ਼ ਲੜਾਈ 'ਚ ਉਹ ਜ਼ਰੂਰ ਜਿੱਤਣਗੇ। ਮੈਂ ਉਨ੍ਹਾਂ ਦੇ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।'

ਦੱਸ ਦੇਈਏ ਕਿ ਅਮਿਤਾਭ ਬੱਚਨ ਤੇ ਅਭਿਸ਼ੇਕ ਬੱਚਨ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਹ ਮੁੰਬਈ ਦੇ ਨਾਨਾਵਤੀ ਹਸਪਤਾਲ 'ਚ ਦਾਖਲ ਹਨ। ਹਸਪਤਾਲ ਵੱਲੋਂ ਜਾਰੀ ਕੀਤੇ ਗਏ ਹੈਲਥ ਬੁਲੇਟਿਨ ਮੁਤਾਬਿਕ, 'ਦੋਵਾਂ 'ਚ ਹੀ ਕੋਰੋਨਾ ਦੇ ਮਾਈਲਡ ਲੱਛਣ ਪਾਏ ਗਏ ਹਨ ਤੇ ਦੋਵਾਂ ਦੀ ਹਾਲਾਤ ਸਥਿਰ ਹੈ। ਅਜੇ ਦੋਵਾਂ ਦੇ ਆਰਟੀ ਪੀਸੀਆਰ ਟੈਸਟ ਕੀਤਾ ਗਿਆ ਹੈ, ਜਿਸ ਦੀ ਰਿਪੋਰਟ ਅੱਜ ਆਉਣ ਵਾਲੀ ਹੈ।'

Posted By: Amita Verma