- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਇਹ ਮੀਟਿੰਗ ਬਹੁਤ ਮਹੱਤਵਪੂਰਨ ਬਣਦੀ ਹੈ। ਚਰਚਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਛੇਤੀ ਹੀ ਮੀਟਿੰਗ ਹੋਵੇਗੀ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਅਗਾਮੀ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਮੁੜ ਗੱਠਜੋੜ ਹੋਣ ਦੀਆਂ ਸੰਭਾਵਨਾਵਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਇਸ ਹਫ਼ਤੇ ਦੇ ਸ਼ੁਰੂ ’ਚ ਹੋਈ ਸੀ। ਜਾਣਕਾਰੀ ਮੁਤਾਬਕ ਕੈਪਟਨ ਨੇ ਮੋਦੀ ਨੂੰ ਪੰਜਾਬ ਦੇ ਤੱਤਕਾਲੀ ਮੁੱਦਿਆਂ ਬਾਰੇ ਮੋਦੀ ਨੂੰ ਜਾਣੂ ਕਰਾਇਆ-ਜਿਵੇਂ ਨਸ਼ਿਆਂ ਤੇ ਗੈਂਗਸਟਰ ਤੋਂ ਇਲਾਵਾ ਪਾਕਿਸਤਾਨ ਤੋਂ ਅੱਤਵਾਦ ਦਾ ਖ਼ਤਰਾ ਸ਼ਾਮਲ ਹਨ। ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਕੇਂਦਰ ਸਰਕਾਰ ਕਿਵੇਂ ਇਨ੍ਹਾਂ ਮਸਲਿਆਂ ਦੇ ਹੱਲ ਲਈ ਪੰਜਾਬ ਦੀ ਮਦਦ ਕਰ ਸਕਦੀ ਹੈ। ਸੂਤਰਾਂ ਨੇ ਦਾਅਵਾ ਕੀਤਾ ਕਿ ਇਸ ਦੌਰਾਨ ਕਿਸੇ ਸਿਆਸੀ ਮੁੱਦੇ ’ਤੇ ਚਰਚਾ ਨਹੀਂ ਹੋਈ।
ਪੰਜਾਬ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਇਹ ਮੀਟਿੰਗ ਬਹੁਤ ਮਹੱਤਵਪੂਰਨ ਬਣਦੀ ਹੈ। ਚਰਚਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਛੇਤੀ ਹੀ ਮੀਟਿੰਗ ਹੋਵੇਗੀ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਭਾਜਪਾ ਆਗੂ ਸੁਨੀਲ ਜਾਖੜ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਅਕਾਲੀ-ਭਾਜਪਾ ਗੱਠਜੋੜ ਦਾ ਸਮਰਥਨ ਕਰਦੇ ਰਹੇ ਹਨ।