ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸਰਕਾਰ ਬਰਗਾੜੀ ਘਟਨਾ ਨਾਲ ਜੁੜੇ ਮਾਮਲਿਆਂ ਦੀ ਤਹਿ ਤਕ ਜਾਣ ਲਈ ਪੂਰੀ ਪੈਰਵੀ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਬਰਗਾੜੀ ਮੁੱਦੇ 'ਤੇ ਮਗਰਮੱਛ ਦੇ ਹੰਝੂ ਵਹਾਉਣਾ ਬੰਦ ਕਰਨ। ਬਰਗਾੜੀ ਮਾਮਲੇ 'ਚ ਸੀਬੀਆਈ ਦੀ ਕਲੋਜ਼ਰ ਰਿਪੋਰਟ ਨੂੰ ਅਕਾਲੀ ਦਲ ਵੱਲੋਂ ਚੁਣੌਤੀ ਦੇਣ ਦੇ ਫੈਸਲੇ 'ਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਇਸ ਮੁੱਦੇ 'ਤੇ ਫਿਕਰਮੰਦ ਹੋਣ ਦਾ ਡਰਾਮਾ ਕਰ ਕੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।


ਉਨ੍ਹਾਂ ਕਿਹਾ ਕਿ ਸੁਖਬੀਰ ਜੋ ਉਸ ਮੌਕੇ ਸੂਬੇ ਦੇ ਉਪ-ਮੁੱਖ ਮੰਤਰੀ ਅਤੇ ਗ੍ਹਿ ਮੰਤਰੀ ਸਨ, ਵਲੋਂ ਮਾਮਲੇ ਦੀ ਜਾਂਚ ਖੁਦ ਕਰਾਉਣ ਦੀ ਬਜਾਏ ਬਰਗਾੜੀ ਕਾਂਡ ਨਾਲ ਸਬੰਧਤ ਪਹਿਲੇ ਤਿੰਨ ਮਾਮਲਿਆਂ ਨੂੰ ਕੇਂਦਰੀ ਜਾਂਚ ਬਿਊਰੋ ਕੋਲ ਭੇਜ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸੀਬੀਆਈ ਨੇ ਆਪਣੀ ਜਾਂਚ ਮੁਕੰਮਲ ਕਰ ਕੇ ਕੇਸ ਬੰਦ ਕਰਨ ਦੀ ਰਿਪੋਰਟ ਦਾਇਰ ਕਰ ਦਿੱਤੀ ਹੈ ਤਾਂ ਸੁਖਬੀਰ ਬਾਦਲ ਬੌਖਲਾ ਗਏ ਹਨ, ਜਿਸ ਨਾਲ ਇਸ ਸਮੁੱਚੇ ਮਾਮਲੇ ਪਿੱਛੇ ਸਾਜ਼ਿਸ਼ ਦੇ ਸੰਕੇਤ ਮਿਲਦੇ ਹਨ।


ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਬੇਅਦਬੀ ਅਤੇ ਗੋਲੀਕਾਂਡ ਦੀਆਂ ਘਟਨਾਵਾਂ 'ਚ ਸ਼ਾਮਲ ਵਿਅਕਤੀਆਂ 'ਤੇ ਕਾਨੂੰਨੀ ਕਾਰਵਾਈ ਦੇ ਵਾਅਦੇ ਨੂੰ ਦੁਹਰਾਉਂਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਘਟਨਾ ਪਿੱਛੇ ਸਮੁੱਚੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਸ਼ਾਂਤਮਈ ਮਾਹੌਲ ਨੂੰ ਭੰਗ ਕਰਨ ਦੀਆਂ ਅਜਿਹੀਆਂ ਿਘਨਾਉਣੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਨੂੰ ਕਾਨੂੰਨ ਦੇ ਸ਼ਿਕੰਜੇ 'ਚੋਂ ਬਚ ਕੇ ਨਹੀਂ ਨਿਕਲਣ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਇਸ ਮਾਮਲੇ ਦੀ ਤਹਿ ਤਕ ਜਾਣ ਲਈ ਸਾਰੇ ਕਾਨੂੰਨੀ ਪੱਖ ਘੋਖਣ ਲਈ ਆਖਿਆ।