ਜੇ ਐੱਸ ਕਲੇਰ, ਜ਼ੀਰਕਪੁਰ : ਢਕੋਲੀ ਪੁਲਿਸ ਨੇ ਘਰ ਦੇ ਬਾਹਰ ਖੜ੍ਹੀ ਕਾਰ ਚੋਰੀ ਹੋਣ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਦੀਪਕ ਨਿਵਾਸੀ ਸ਼ਾਲੀਮਾਰ ਇੰਕਲੇਵ ਢਕੋਲੀ ਨੇ ਦੱਸਿਆ ਕਿ 30 ਜੂਨ ਨੂੰ ਸ਼ਾਮ ਉਹ ਕੰਮ ਤੋਂ ਘਰ ਵਾਪਸ ਆਇਆ ਸੀ ਅਤੇ ਸ਼ਾਮ ਦੇ ਕਰੀਬ 7 ਵਜੇ ਆਪਣੀ ਇਨੋਵਾ ਕਾਰ ਘਰ ਦੇ ਬਾਹਰ ਖੜ੍ਹੀ ਕਰ ਅੰਦਰ ਚਲਾ ਗਿਆ ਅਤੇ ਖਾਣਾ ਖਾਣ ਤੋਂ ਬਾਅਦ ਬਾਹਰ ਘੁਮਣ ਨਿਕਲਿਆ ਉਸ ਵੇਲੇ ਗੱਡੀ ਖੜ੍ਹੀ ਸੀ ਪਰ ਜਦੋਂ ਸਵੇਰੇ ਉੱਠਕੇ ਵੇਖਿਆ ਤਾਂ ਗੱਡੀ ਉੱਥੇ ਮੌਜੂਦ ਨਹੀਂ ਸੀ, ਜਿਸ ਦੀ ਸ਼ਿਕਾਇਤਕਰਤਾ ਨੇ ਆਪਣੇ ਪੱਧਰ 'ਤੇ ਕਾਫ਼ੀ ਭਾਲ ਕੀਤੀ ਪਰ ਕਿਤੇ ਕੋਈ ਸੁਰਾਗ਼ ਨਹੀ ਲੱਗਿਆ ਜਿਸਦੇ ਬਾਅਦ ਥਾਣਾ ਢਕੋਲੀ 'ਚ ਮਾਮਲੇ ਸੰਬੰਧੀ ਸ਼ਿਕਾਇਤ ਦਿੱਤੀ ਗਈ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਢਕੋਲੀ ਦੇ ਐੱਸਆਈ ਅਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ।