ਵਿੱਦਿਆ ਵੈਲੀ ਸਕੂਲ ਵਿਖੇ ਕਰੀਅਰ ਅਤੇ ਪ੍ਰੇਰਣਾਦਾਇਕ ਸੈਮੀਨਾਰ ਕਰਵਾਇਆ
ਵਿੱਦਿਆ ਵੈਲੀ ਸਕੂਲ ਵਿਖੇ ਕਰੀਅਰ ਅਤੇ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ
Publish Date: Sun, 08 Feb 2026 06:35 PM (IST)
Updated Date: Sun, 08 Feb 2026 06:38 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਹਾਲੀ : ਨਿਊ ਸੰਨੀ ਇਨਕਲੇਵ, ਖਰੜ ਸਥਿਤ ਵਿੱਦਿਆ ਵੈਲੀ ਸਕੂਲ ਵੱਲੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ‘ਕਰੀਅਰ ਅਤੇ ਪ੍ਰੇਰਣਾਦਾਇਕ ਗੋਸ਼ਟੀ’ ਕੀਤੀ ਗਈ। ਰੋਟਰੀ ਕਲੱਬ ਆਫ਼ ਮੁਹਾਲੀ ਮਿਡਟਾਊਨ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਮੀਨਾਰ ਦਾ ਮੁੱਖ ਵਿਸ਼ਾ ‘ਆਪਣੇ ਭਵਿੱਖ ਦੀ ਰੂਪਰੇਖਾ ਤਿਆਰ ਕਰਨਾ: ਸਫ਼ਲਤਾ ਲਈ ਅਹਿਮ ਕਦਮ’ ਰਿਹਾ। ਸਮਾਗਮ ਦੇ ਮੁੱਖ ਬੁਲਾਰੇ ਰੋਟੇਰੀਅਨ ਸੁਖਪ੍ਰੀਤ ਸਿੰਘ ਗਿਆਨੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜੀਵਨ ਵਿਚ ਸਪੱਸ਼ਟ ਟੀਚੇ ਮਿੱਥਣ ਅਤੇ ਉਨ੍ਹਾਂ ਨੂੰ ਆਤਮ-ਵਿਸ਼ਵਾਸ ਨਾਲ ਹਾਸਲ ਕਰਨ ਦੇ ਨੁਕਤੇ ਸਾਂਝੇ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਰਹਿਣ ਅਤੇ ਸਹੀ ਦਿਸ਼ਾ ਵਿਚ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰੋਟਰੀ ਕਲੱਬ ਦੇ ਪ੍ਰਧਾਨ ਰੋਟੇਰੀਅਨ ਆਮੀਪ ਸਿਨਹਾ, ਸਕੱਤਰ ਰੋਟੇਰੀਅਨ ਕੇਐੱਸ ਢੋਡੀ ਅਤੇ ਡਾਇਰੈਕਟਰ ਯੂਥ ਸਰਵਿਸ ਰੋਟੇਰੀਅਨ ਅਮਨਪ੍ਰੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਸਕੂਲ ਦੇ ਡਾਇਰੈਕਟਰ ਸਿਮਰਪ੍ਰੀਤ ਸਿੰਘ ਨੇ ਵੀ ਆਪਣੀ ਹਾਜ਼ਰੀ ਨਾਲ ਸਮਾਗਮ ਦੀ ਸ਼ੋਭਾ ਵਧਾਈ ਅਤੇ ਵਿਦਿਆਰਥੀਆਂ ਦਾ ਉਤਸ਼ਾਹ ਵਧਾਇਆ। ਸਕੂਲ ਦੀ ਪ੍ਰਿੰਸੀਪਲ ਡਾ. ਸੁਮਨ ਲਤਾ ਨੇ ਰੋਟਰੀ ਕਲੱਬ ਦੀ ਪੂਰੀ ਟੀਮ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਅਤੇ ਸਹੀ ਕਰੀਅਰ ਦੀ ਚੋਣ ਕਰਨ ਵਿਚ ਬੇਹੱਦ ਸਹਾਈ ਸਿੱਧ ਹੁੰਦੇ ਹਨ। ਉਨ੍ਹਾਂ ਨੇ ਉਮੀਦ ਜਤਾਈ ਕਿ ਵਿਦਿਆਰਥੀ ਇਸ ਸੈਮੀਨਾਰ ਤੋਂ ਮਿਲੀ ਜਾਣਕਾਰੀ ਨੂੰ ਆਪਣੇ ਜੀਵਨ ਵਿਚ ਅਮਲੀ ਰੂਪ ਵਿਚ ਲਾਗੂ ਕਰਨਗੇ।