ਜੇਕੇ ਬੱਤਾ, ਨਿਆਗਾਉਂ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐੱਸਏਐੱਸ ਨਗਰ ਵੱਲੋਂ ਸ਼ਾਸਤਰੀ ਮਾਡਲ ਸਕੂਲ ਫੇਜ਼-1, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਡਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੱਲਾਂਪੁਰ ਵਿਖੇ ਕਰੀਅਰ ਟਾਕ ਅਤੇ ਵੱਟ ਐਨ ਆਈਡੀਆ-ਏ ਸਟਾਰਟਅੱਪ ਚੈਲੰਜ ਬਾਰੇ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਕੈਂਪ 'ਚ ਤਿੰਨੇ ਸਕੂਲਾਂ ਦੇ ਲਗਭਗ 250 ਦੇ ਕਰੀਬ ਵਿਦਿਆਰਥੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ 'ਵੱਟ ਐਨ ਆਈਡੀਆ' ਏ ਸਟਾਰਟਅੱਪ' ਚੈਲੇਂਜ ਬਾਰੇ ਜਾਗਰੂਕ ਕੀਤਾ ਗਿਆ। ਇਸ ਚੈਲੇਂਜ ਦਾ ਮੂਲ ਉਦੇਸ਼ ਨਵੀਨਤਾਕਾਰੀ ਉਦਮੀਆਂ ਨੂੰ ਇਕ ਮੰਚ ਰਾਹੀਂ ਮੌਕਾ ਪ੍ਰਦਾਨ ਕਰਨਾ ਹੈ। ਜਿੱਥੇ ਉਨ੍ਹਾਂ ਨੂੰ ਆਪਣਾ ਬਿਜ਼ਨਸ ਪ੍ਰਰਾਜੈਕਟ ਸ਼ੁਰੂ ਕਰਨ ਲਈ ਮਾਹਿਰਾਂ ਦੁਆਰਾ ਉਚਿਤ ਸਲਾਹ ਅਤੇ ਲੋੜੀਂਦੀ ਸਹਾਇਤਾ ਦਿੱਤੀ ਜਾਵੇਗੀ। ਕੈਂਪ 'ਚ ਮੌਜੂਦ ਉਦਮੀਆਂ ਨੂੰ ਅਪੀਲ ਕੀਤੀ ਗਈ ਕਿ ਚਾਹਵਾਨ ਪ੍ਰਰਾਰਥੀ ਆਪਣੀਆ ਅਰਜ਼ੀਆਂ https://bit.ly/What1n9deaMohali 'ਤੇ 15 ਫਰਵਰੀ 2023 ਤਕ ਆਨਲਾਈਨ ਸਬਮਿਟ ਕਰ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਬਿਊਰੋ ਦੁਆਰਾ ਦਿੱਤੀਆਂ ਜਾ ਰਹੀਆਂ ਸਹੂਲਤਾਂ, ਬੇਰੁਜ਼ਗਾਰਾਂ ਲਈ ਆਨਲਾਈਨ-ਮੈਨੂਅਲ ਰਜਿਸਟੇ੍ਸ਼ਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਕਰੀਅਰ ਸਬੰਧੀ ਭਵਿੱਖੀ ਸੰਭਾਵਨਾਵਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ। ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸਮੇਂ-ਸਮੇਂ 'ਤੇ ਪਲੇਸਮੈਂਟ ਕੈਂਪ, ਸਵੈ-ਰੋਜ਼ਗਾਰ ਕੈਂਪ, ਸਕਿੱਲ ਕੈਂਪ ਆਦਿ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਜੋ ਜ਼ਲਿ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਅਤੇ ਸਵੈ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ। ਡਿਪਟੀ ਡਾਇਰੈਕਟਰ ਵੱਲੋਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਟਾਰਟਅੱਪ ਚੈਲੰਜ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ।
ਕਰੀਅਰ ਟਾਕ ਕੈਂਪ ਵੱਟ ਐਨ ਆਈਡੀਆ-ਏ ਸਟਾਰਟਅੱਪ ਚੈਲੰਜ ਪੋ੍ਗਰਾਮ ਬਾਰੇ ਕੀਤਾ ਜਾਗਰੂਕਤਾ
Publish Date:Tue, 07 Feb 2023 07:19 PM (IST)
