ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ ’ਚ ਇਕ ਨਾਮਜ਼ਦ
ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ ਤਹਿਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Publish Date: Tue, 10 Feb 2026 09:31 PM (IST)
Updated Date: Wed, 11 Feb 2026 04:17 AM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਮੁਬਾਰਕਪੁਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਇਕ ਵਿਅਕਤੀ ਖ਼ਿਲਾਫ਼ ਨਾਜਾਇਜ਼ ਸ਼ਰਾਬ ਵੇਚਣ ਦਾ ਮਾਮਲਾ ਦਰਜ ਕੀਤਾ ਹੈ। ਇਸ ਦੌਰਾਨ ਮੁਲਜ਼ਮ ਵਿਅਕਤੀ ਫ਼ਰਾਰ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਤਫਤੀਸ਼ ਕਰ ਰਹੇ ਏਐੱਸਆਈ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਹ ਚੈਕਿੰਗ ਦੇ ਸਿਲਸਿਲੇ ’ਚ ਨੇੜੇ ਬੱਸ ਸਟੈਂਡ ਮੁਬਾਰਕਪੁਰ ਵਿਖੇ ਮੌਜੂਦ ਸੀ। ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਇਕ ਵਿਅਕਤੀ ਨਾਜਾਇਜ਼ ਤਰੀਕੇ ਨਾਲ ਸ਼ਰਾਬ ਵੇਚਣ ਦਾ ਆਦੀ ਹੈ ਅਤੇ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਮੁਬਾਰਕਪੁਰ ਏਰੀਏ ’ਚ ਮਹਿੰਗੇ ਭਾਅ ਵੇਚਦਾ ਹੈ। ਉਕਤ ਵਿਅਕਤੀ ਅੱਜ ਵੀ ਚੰਡੀਗੜ੍ਹ ਤੋਂ ਸ਼ਰਾਬ ਲੈ ਕੇ ਆਇਆ ਹੈ ਤੇ ਪਿੰਡ ਮੁਬਾਰਕਪੁਰ ਦੇ ਸ਼ਮਸ਼ਾਨਘਾਟ ਨੇੜੇ ਆਪਣੇ ਗਾਹਕਾਂ ਨੂੰ ਵੇਚ ਰਿਹਾ ਹੈ। ਜਦੋਂ ਪੁਲਿਸ ਨੇ ਰੇਡ ਕੀਤੀ ਤਾਂ ਉਕਤ ਵਿਅਕਤੀ ਨੇ ਆਪਣਾ ਸ਼ਰਾਬ ਵਾਲਾ ਬੈਗ ਮੌਕੇ ’ਤੇ ਛੱਡ ਦਿੱਤਾ ਅਤੇ ਫ਼ਰਾਰ ਹੋ ਗਿਆ। ਜਿਸ ਦੇ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 80 ਪਉਏ ਸ਼ਰਾਬ ਫਾਰ ਸੇਲ ਇੰਨ ਚੰਡੀਗੜ੍ਹ ਬਰਾਮਦ ਹੋਏ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਦੀ ਪਛਾਣ ਪਾਰਸ ਪੁੱਤਰ ਲੇਟ ਅਸ਼ੋਕ ਕੁਮਾਰ ਉਰਫ਼ ਸ਼ੋਕੀ ਵਾਸੀ ਪਿੰਡ ਮੁਬਾਰਕਪੁਰ, ਡੇਰਾਬੱਸੀ ਦੇ ਰੂਪ ਵਿਚ ਹੋਈ। ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਉਕਤ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।