ਸਾਮਾਨ ਚੋਰੀ ਕਰਨ ਦੇ ਦੋਸ਼ 'ਚ ਤਿੰਨ ਨਾਮਜ਼ਦ
ਸਾਮਾਨ ਚੋਰੀ ਕਰਨ ਦੇ ਦੋਸ਼ਾਂ 'ਚ ਤਿੰਨ ਖ਼ਿਲਾਫ਼ ਮਾਮਲਾ ਦਰਜ
Publish Date: Tue, 10 Feb 2026 06:48 PM (IST)
Updated Date: Wed, 11 Feb 2026 04:09 AM (IST)
ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਸਥਾਨਕ ਪੁਲਿਸ ਨੇ ਲੈਹਲੀ ਨੇੜੇ ਇਕ ਨਵੀਂ ਬਣੀ ਨਿੱਜੀ ਕੰਪਨੀ ’ਚੋਂ ਰਾਤ ਨੂੰ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਇਕ ਪਛਾਣ ਵਾਲੇ ਤੇ ਦੋ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਕਾਬੂ ਕੀਤੇ ਵਿਅਕਤੀ ਦੀ ਪਛਾਣ ਹਰਦੀਪ ਸਿੰਘ ਵਾਸੀ ਲੈਹਲੀ ਵਜੋਂ ਹੋਈ ਦੱਸੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਲੈਹਲੀ ਥਾਣੇ ਦੇ ਹੌਲਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਲੈਹਲੀ ਦੇ ਕਿਰਾਏਦਾਰ ਗੁਰਨਾਮ ਸਿੰਘ ਨੇ ਆਪਣੀ ਸ਼ਿਕਾਇਤ ’ਚ ਦੱਸਿਆ ਕਿ ਉਹ ਲੈਹਲੀ ’ਚ ਨਵੀਂ ਬਣੀ ਵੀਨਸ ਰੈਮੀਡੀਜ਼ ਪ੍ਰਾਈਵੇਟ ਲਿਮਿਟਿਡ ’ਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਕੰਪਨੀ ’ਚ ਉਸਾਰੀ ਦਾ ਕੰਮ ਚੱਲ ਰਿਹਾ ਹੈ ਤੇ 8 ਫਰਵਰੀ ਦੀ ਰਾਤ ਨੂੰ ਉਕਤ ਵਿਅਕਤੀ ਸਮੇਤ ਦੋ ਹੋਰ ਅਣਪਛਾਤੇ ਵਿਅਕਤੀ ਕੰਪਨੀ ’ਚੋਂ ਸਾਮਾਨ ਚੋਰੀ ਕਰ ਰਹੇ ਸਨ ਤੇ ਉਸ ਨੂੰ ਵੇਖ ਕੇ ਉਕਤ ਵਿਅਕਤੀ ਚੋਰੀ ਦਾ ਸਾਮਾਨ ਲੈ ਕੇ ਮੌਕੇ ਤੋਂ ਭੱਜ ਗਏ। ਗੁਰਨਾਮ ਸਿੰਘ ਦੀ ਸ਼ਿਕਾਇਤ ਤੇ ਪੁਲਿਸ ਨੇ ਹਰਦੀਪ ਸਿੰਘ ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ ਕੀਤਾ ਹੈ, ਜਿਸ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕਰਨ ਉਪਰੰਤ ਅਦਾਲਤ ’ਚ ਪੇਸ਼ ਕੀਤਾ, ਜਿਥੋਂ ਉਸ ਨੂੰ ਤਿੰਨ ਦਿਨਾਂ ਲਈ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।