ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਤਹਿਤ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ
ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ਾਂ ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Publish Date: Sat, 17 Jan 2026 06:49 PM (IST)
Updated Date: Sat, 17 Jan 2026 06:52 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਨਜ਼ਦੀਕੀ ਪਿੰਡ ਮੁਕੰਦਪੁਰ ਅਤੇ ਬੀੜ ਦੰਦਰਾਲਾ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਮਲੇ ਦੀ ਤਫਤੀਸ਼ ਕਰ ਰਹੇ ਹੌਲਦਾਰ ਰਣਜੀਤ ਸਿੰਘ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਅਕਸਿਤ ਬਾਂਸਲ ਮਾਈਨਿੰਗ ਅਫ਼ਸਰ ਡੇਰਾਬੱਸੀ ਨੇ ਦੱਸਿਆ ਕਿ ਕਾਲਜ ਰੋਡ ’ਤੇ ਸਥਿਤ ਪਿੰਡ ਮੁਕੰਦਪੁਰ ਅਤੇ ਦੰਦਰਾਲਾ ਵਿਖੇ ਕੁਝ ਵਿਅਕਤੀਆਂ ਵੱਲੋਂ ਨਾਜਾਇਜ਼ ਤਰੀਕੇ ਨਾਲ ਮਾਈਨਿੰਗ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਉਨ੍ਹਾਂ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਛਾਪਾਮਾਰੀ ਕੀਤੀ ਤਾਂ ਉੱਥੇ ਇਕ ਪੇਕਲੇਨ ਨਾਜਾਇਜ਼ ਮਾਈਨਿੰਗ ਕਰਦੀ ਪਾਈ ਗਈ, ਮਸ਼ੀਨ ਦਾ ਡਰਾਈਵਰ ਪੁਲਿਸ ਨੂੰ ਦੇਖ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਮਾਈਨਿੰਗ ਰੋਕਣ ਲਈ ਮਾਈਨਿੰਗ ਵਿਭਾਗ ਦੀ ਸ਼ਿਕਾਇਤ ’ਤੇ ਨਾ-ਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।