ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ
ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ
Publish Date: Wed, 21 Jan 2026 06:47 PM (IST)
Updated Date: Wed, 21 Jan 2026 06:51 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ-ਬਰਵਾਲਾ ਰੋਡ ’ਤੇ ਸਥਿਤ ਰੋਜਵੁੱਡ ਅਸਟੇਟ ਜੀਬੀਪੀ ਵਿਖੇ ਅਣਪਛਾਤੇ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਮਲੇ ਦੀ ਤਫਤੀਸ਼ ਕਰ ਰਹੇ ਹੌਲਦਾਰ ਮੁਕੇਸ਼ ਰਾਣਾ ਦੇ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਕਰਨ ਕੁਮਾਰ ਪੁੱਤਰ ਰੋਸ਼ਨ ਲਾਲ ਵਾਸੀ ਰੋਜਵੁੱਡ ਅਸਟੇਟ ਜੀਬੀਪੀ ਡੇਰਾਬੱਸੀ ਨੇ ਦੱਸਿਆ ਕਿ 13 ਜਨਵਰੀ ਨੂੰ ਉਨ੍ਹਾਂ ਦੇ ਘਰ ਲੋਹੜੀ ਦਾ ਪ੍ਰੋਗਰਾਮ ਸੀ। ਪ੍ਰੋਗਰਾਮ ਖ਼ਤਮ ਹੋਣ ਤੋਂ ਬਾਅਦ ਜਦੋਂ ਉਨ੍ਹਾਂ ਆਪਣੇ ਘਰ ਦਾ ਸਾਮਾਨ ਚੈੱਕ ਕੀਤਾ ਤਾਂ ਘਰ ਵਿਚੋਂ ਸੋਨੇ, ਚਾਂਦੀ ਦੇ ਗਹਿਣੇ, ਕੁਝ ਨਕਦੀ ਅਤੇ ਹੋਰ ਜ਼ਰੂਰੀ ਕਾਗ਼ਜ਼ਾਤ ਗਾਇਬ ਸਨ। ਜਿਨ੍ਹਾਂ ਨੂੰ ਕੋਈ ਨਾ-ਮਾਲੂਮ ਵਿਅਕਤੀ ਚੋਰੀ ਕਰਕੇ ਲੈ ਗਿਆ। ਜਿਸ ਦੀ ਉਨ੍ਹਾਂ ਨੇ ਆਪਣੇ ਤੌਰ ’ਤੇ ਕਾਫ਼ੀ ਭਾਲ ਕੀਤੀ ਪਰ ਉਹ ਨਹੀਂ ਮਿਲਿਆ। ਜਿਸ ਤੋਂ ਬਾਅਦ ਪੁਲਿਸ ਨੇ ਕਰਨ ਦੇ ਬਿਆਨ ’ਤੇ ਨਾ-ਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।