ਪਤੀ-ਪਤਨੀ ਦੀ ਕੁੱਟਮਾਰ ਦੇ ਦੋਸ਼ ਤਹਿਤ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਪਤੀ-ਪਤਨੀ ਦੀ ਕੁੱਟਮਾਰ ਕਰਨ ਦੇ ਦੋਸ਼ ਮਾਮਲਾ ਦਰਜ
Publish Date: Fri, 20 Mar 2026 06:46 PM (IST)
Updated Date: Fri, 20 Mar 2026 06:49 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਨਜ਼ਦੀਕੀ ਪਿੰਡ ਹੈਬਤਪੁਰ ਵਿਖੇ ਪਤੀ-ਪਤਨੀ ਦੀ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਨੇ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਮਲੇ ਦੀ ਤਫਤੀਸ਼ ਕਰ ਰਹੇ ਏਐੱਸਆਈ ਅਵਤਾਰ ਸਿੰਘ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨ ਵਿਚ ਰਵਿੰਦਰ ਸਿੰਘ ਪੁੱਤਰ ਕ੍ਰਿਸ਼ਨ ਲਾਲ ਵਾਸੀ ਪਿੰਡ ਹੈਬਤਪੁਰ ਡੇਰਾਬੱਸੀ ਨੇ ਦੱਸਿਆ ਕਿ ਬੀਤੀ 18 ਮਾਰਚ ਨੂੰ ਰਾਤ 09:30 ਵਜੇ ਉਸ ਦੀ ਘਰਵਾਲੀ ਬਾੜੇ ਵਿਚ ਸੀ ਅਤੇ ਉਸ ਦਾ ਭਰਾ ਵੀ ਬਾੜੇ ਵਿਚ ਮੱਝਾਂ ਨੂੰ ਪੱਠੇ ਪਾ ਰਿਹਾ ਸੀ ਤਾਂ ਇਸ ਦੌਰਾਨ ਉਸ ਦੇ ਪਿੰਡ ਦੇ ਕੁੱਝ ਵਿਅਕਤੀ ਸਾਥੀਆਂ ਦੇ ਨਾਲ ਆਏ, ਜਿਨ੍ਹਾਂ ਨੇ ਲਲਕਾਰੇ ਮਾਰਨੇ ਸ਼ੁਰੂ ਕਰ ਦਿੱਤੇ, ਜਦੋਂ ਉਹ ਗੇਟ ਕੋਲ ਗਿਆ ਤਾਂ ਉਕਤ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਦੇ ਭਰਾ ਅਤੇ ਘਰਵਾਲੀ ਦੀ ਵੀ ਕੁੱਟਮਾਰ ਕੀਤੀ ਅਤੇ ਉਸ ਦੀ ਘਰਵਾਲੀ ਦੇ ਕੱਪੜੇ ਫਾੜ ਦਿੱਤੇ। ਜਿਸ ਤੋਂ ਬਾਅਦ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਜਿਸ ਤੋਂ ਬਾਅਦ ਜ਼ਖ਼ਮੀਆਂ ਨੂੰ ਇਲਾਜ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਦਾਖ਼ਲ ਕਰਵਾਇਆ ਗਿਆ। ਪੁਲਿਸ ਨੇ ਰਵਿੰਦਰ ਸਿੰਘ ਦੇ ਬਿਆਨ ’ਤੇ ਸਲਵਜੀਤ ਸਿੰਘ ਪੁੱਤਰ ਸ਼ਿਆਮ ਲਾਲ, ਮਨਜੀਤ ਸਿੰਘ ਪੁੱਤਰ ਨਾਗਰ ਸਿੰਘ, ਗੁਰਮੇਲ ਸਿੰਘ ਪੁੱਤਰ ਮਹਿਮਾ ਸਿੰਘ, ਬਲਜੀਤ ਸਿੰਘ ਪੁੱਤਰ ਮਹਿਮਾ ਸਿੰਘ, ਬਲਕਾਰ ਸਿੰਘ ਪੁੱਤਰ ਅਜੈਬ ਸਿੰਘ, ਕੁਲਦੀਪ ਸਿੰਘ ਪੁੱਤਰ ਨਾਗਰ ਸਿੰਘ, ਸ਼ਿਆਮ ਲਾਲ ਪੁੱਤਰ ਰਾਮ ਸ਼ਰਨ, ਸੁਖਪਾਲ ਸਿੰਘ ਪੁੱਤਰ ਮਲਖਾਨ ਸਿੰਘ, ਮਿਲਣ ਸੈਣੀ ਪੁੱਤਰ ਮਨਜੀਤ ਸਿੰਘ, ਸਵਰਨ ਸਿੰਘ ਉਰਫ਼ ਬੰਟੀ ਪੁੱਤਰ ਮੇਵਾ ਸਿੰਘ, ਸੁਮਿਤ ਪੁੱਤਰ ਬਲਜੀਤ ਸਿੰਘ, ਵਿਕਰਮ ਸਿੰਘ ਪੁੱਤਰ ਨਾਰੰਗ ਸਿੰਘ ਵਾਸੀਆਨ ਪਿੰਡ ਹੈਬਤਪੁਰ ਅਤੇ ਤਿੰਨ ਨਾ-ਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।