ਬੰਦ ਘਰ ਦੇ ਤਾਲੇ ਤੋੜ ਕੇ ਲੱਖਾਂ ਦੀ ਨਕਦੀ ਤੇ ਗਹਿਣੇ ਚੋਰੀ, ਸੀਸੀਟੀਵੀ 'ਚ ਕੈਦ ਹੋਏ ਚੋਰ
ਬੰਦ ਘਰ ਦੇ ਤਾਲੇ ਤੋੜ ਕੇ ਲੱਖਾਂ ਦੀ ਨਕਦੀ ਤੇ ਗਹਿਣੇ ਚੋਰੀ, ਸੀਸੀਟੀਵੀ 'ਚ ਕੈਦ ਹੋਏ ਚੋਰ
Publish Date: Tue, 22 Sep 2026 07:49 PM (IST)
Updated Date: Tue, 22 Sep 2026 07:51 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਡੇਰਾਬੱਸੀ ਦੇ ਨਜ਼ਦੀਕੀ ਪਿੰਡ ਖੇੜੀ ਵਿਖੇ ਇਕ ਬੰਦ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਅਣਪਛਾਤੇ ਚੋਰਾਂ ਵੱਲੋਂ ਲੱਖਾਂ ਰੁਪਏ ਦੀ ਨਕਦੀ ਅਤੇ ਸੋਨੇ-ਚਾਂਦੀ ਦੇ ਗਹਿਣੇ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਮਕਾਨ ਮਾਲਕ ਦਯਾਨੰਦ ਚੌਧਰੀ ਵਾਸੀ ਪਿੰਡ ਖੇੜੀ ਨੇ ਦੱਸਿਆ ਕਿ ਬੀਤੇ ਦਿਨ ਦੁਪਹਿਰ ਲਗਭਗ 2 ਵਜੇ ਉਹ ਆਪਣੇ ਪਰਿਵਾਰ ਸਮੇਤ ਘਰ ਨੂੰ ਤਾਲਾ ਲਗਾ ਕੇ ਡੇਰਾਬੱਸੀ ਵਿਖੇ ਕੁਝ ਸਾਮਾਨ ਖ਼ਰੀਦਣ ਲਈ ਗਏ ਸਨ। ਇਸੇ ਦੌਰਾਨ ਦੁਪਹਿਰ 2:30 ਵਜੇ ਦੇ ਕਰੀਬ ਦੋ ਅਣਪਛਾਤੇ ਵਿਅਕਤੀ ਘਰ ਦਾ ਤਾਲਾ ਤੋੜ ਕੇ ਅੰਦਰ ਦਾਖ਼ਲ ਹੋਏ। ਚੋਰ ਘਰ ਅੰਦਰ ਰੱਖੀ ਡੇਢ ਲੱਖ ਰੁਪਏ ਦੀ ਨਕਦੀ ਅਤੇ ਲਗਭਗ 7 ਤੋਂ 8 ਲੱਖ ਰੁਪਏ ਦੀ ਕੀਮਤ ਦੇ ਸੋਨੇ-ਚਾਂਦੀ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ। ਇਹ ਪੂਰੀ ਵਾਰਦਾਤ ਘਰ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਹੈ, ਜਿਸ ’ਚ ਦੋਵੇਂ ਅਣਪਛਾਤੇ ਚੋਰ ਘਰ ਅੰਦਰ ਦਾਖ਼ਲ ਹੁੰਦੇ ਅਤੇ ਚੋਰੀ ਕਰਦੇ ਦਿਖਾਈ ਦੇ ਰਹੇ ਹਨ। ਘਟਨਾ ਦਾ ਪਤਾ ਲੱਗਣ ਤੇ ਮਕਾਨ ਮਾਲਕ ਦਯਾਨੰਦ ਚੌਧਰੀ ਵੱਲੋਂ ਤੁਰੰਤ ਇਸ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿੱਤੀ ਗਈ।