ਜਾਤੀਸੂਚਕ ਸ਼ਬਦ ਵਰਤਣ ਦਾ ਮਾਮਲਾ: ਐੱਸ.ਸੀ. ਕਮਿਸ਼ਨ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ 15 ਜੂਨ ਨੂੰ ਕੀਤਾ ਤਲਬ
ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀਸੂਚਕ ਸ਼ਬਦ ਵਰਤਣ ਦੇ ਮਾਮਲੇ ’ਚ ਅੱਜ ਤਲਬ ਕੀਤਾ ਸੀ, ਜਿਸ ’ਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਐਡਵੋਕੇਟ ਰਮਨਦੀਪ ਸਿੰਘ ਤੇ ਐਡਵੋਕੇਟ ਏ.ਐੱਸ. ਬਰਨਾਲਾ ਪੇਸ਼ ਹੋਏ ਤੇ ਉਨ੍ਹਾਂ ਕਮਿਸ਼ਨ ਤੋਂ ਸਮੇਂ ਦੀ ਮੰਗ ਕੀਤੀ, ਜਿਸ ਨੂੰ ਪ੍ਰਵਾਨ ਕਰਦਿਆਂ 15 ਜੂਨ ਦਾ ਸਮਾਂ ਦਿੱਤਾ ਗਿਆ।
Publish Date: Fri, 05 Jun 2026 08:18 AM (IST)
Updated Date: Fri, 05 Jun 2026 08:20 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਜਾਤੀਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ’ਚ ਆਪਣਾ ਪੱਖ ਰੱਖਣ ਲਈ 15 ਜੂਨ ਨੂੰ ਸਵੇਰੇ 11 ਵਜੇ ਆਪਣਾ ਪੱਖ ਰੱਖਣ ਲਈ ਸਮਾਂ ਦਿੱਤਾ ਹੈ। ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀਸੂਚਕ ਸ਼ਬਦ ਵਰਤਣ ਦੇ ਮਾਮਲੇ ’ਚ ਅੱਜ ਤਲਬ ਕੀਤਾ ਸੀ, ਜਿਸ ’ਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਐਡਵੋਕੇਟ ਰਮਨਦੀਪ ਸਿੰਘ ਤੇ ਐਡਵੋਕੇਟ ਏ.ਐੱਸ. ਬਰਨਾਲਾ ਪੇਸ਼ ਹੋਏ ਤੇ ਉਨ੍ਹਾਂ ਕਮਿਸ਼ਨ ਤੋਂ ਸਮੇਂ ਦੀ ਮੰਗ ਕੀਤੀ, ਜਿਸ ਨੂੰ ਪ੍ਰਵਾਨ ਕਰਦਿਆਂ 15 ਜੂਨ ਦਾ ਸਮਾਂ ਦਿੱਤਾ ਗਿਆ।