
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਭੁੱਲਰ ਅਤੇ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੀਬੀਆਈ ਨੇ ਜਾਂਚ ਦੌਰਾਨ ਦੋਵਾਂ ਸੰਸਥਾਵਾਂ ਦੇ ਬੈਂਕ ਖਾਤੇ ਫਰੀਜ਼ ਕਰ ਦਿੱਤੇ ਸਨ। ਇਸ ਦਾ ਕਾਰਨ ਇਹ ਸੀ ਕਿ ਹਰਚਰਨ ਸਿੰਘ ਭੁੱਲਰ ਲੰਬੇ ਸਮੇਂ ਤੱਕ ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਰਹਿ ਚੁੱਕੇ ਹਨ।

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਚੰਡੀਗੜ੍ਹ : ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਜੁੜੇ ਅੱਠ ਲੱਖ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਸੀਬੀਆਈ ਅਦਾਲਤ ਨੇ ਗਤਕਾ ਫੈਡਰੇਸ਼ਨ ਆਫ ਇੰਡੀਆ ਅਤੇ ਪੰਜਾਬ ਗਤਕਾ ਐਸੋਸੀਏਸ਼ਨ ਦੇ ਤਿੰਨ ਬੈਂਕ ਖਾਤੇ ਡੀ-ਫਰੀਜ਼ ਕਰਨ ਦੇ ਹੁਕਮ ਦਿੱਤੇ ਹਨ। ਫੈਡਰੇਸ਼ਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਵੱਲੋਂ ਦਾਇਰ ਅਰਜ਼ੀ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਇਹ ਰਾਹਤ ਦਿੱਤੀ।
ਭੁੱਲਰ ਅਤੇ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੀਬੀਆਈ ਨੇ ਜਾਂਚ ਦੌਰਾਨ ਦੋਵਾਂ ਸੰਸਥਾਵਾਂ ਦੇ ਬੈਂਕ ਖਾਤੇ ਫਰੀਜ਼ ਕਰ ਦਿੱਤੇ ਸਨ। ਇਸ ਦਾ ਕਾਰਨ ਇਹ ਸੀ ਕਿ ਹਰਚਰਨ ਸਿੰਘ ਭੁੱਲਰ ਲੰਬੇ ਸਮੇਂ ਤੱਕ ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਰਹਿ ਚੁੱਕੇ ਹਨ। ਫੈਡਰੇਸ਼ਨ ਨੇ ਅਦਾਲਤ ਵਿੱਚ ਕਿਹਾ ਕਿ ਭੁੱਲਰ ਹੁਣ ਪ੍ਰਧਾਨ ਨਹੀਂ ਹਨ ਅਤੇ ਸੰਸਥਾ ਦਾ ਇਸ ਮਾਮਲੇ ਨਾਲ ਕੋਈ ਸਬੰਧ ਨਹੀਂ ਹੈ। ਇਹ ਵੀ ਦੱਸਿਆ ਗਿਆ ਕਿ ਫਰੀਜ਼ ਕੀਤੇ ਤਿੰਨ ਖਾਤਿਆਂ ਵਿੱਚੋਂ ਇਕ ਵਿੱਚ ਕੋਈ ਰਕਮ ਨਹੀਂ ਹੈ। ਸੀਬੀਆਈ ਵੱਲੋਂ ਅਰਜ਼ੀ ਦਾ ਵਿਰੋਧ ਨਾ ਕੀਤੇ ਜਾਣ ਮਗਰੋਂ ਅਦਾਲਤ ਨੇ ਤਿੰਨੋਂ ਖਾਤੇ ਡੀ-ਫਰੀਜ਼ ਕਰਨ ਦੇ ਹੁਕਮ ਦਿੱਤੇ।
ਭੁੱਲਰ ਦੇ ਘਰੋਂ ਮਿਲੇ ਸਨ ਸਾਢੇ 7 ਕਰੋੜ ਨਕਦ
ਜ਼ਿਕਰਯੋਗ ਹੈ ਕਿ ਮੰਡੀ ਗੋਬਿੰਦਗੜ੍ਹ ਦੇ ਵਪਾਰੀ ਆਕਾਸ਼ ਬੱਤਾ ਦੀ ਸ਼ਿਕਾਇਤ ’ਤੇ ਸੀਬੀਆਈ ਨੇ ਭੁੱਲਰ ਅਤੇ ਸ਼ਾਰਦਾ ਨੂੰ ਗ੍ਰਿਫ਼ਤਾਰ ਕੀਤਾ ਸੀ। ਬੱਤਾ ਨੇ ਦੋਸ਼ ਲਾਇਆ ਸੀ ਕਿ ਅਪਰਾਧਿਕ ਮਾਮਲੇ ਵਿੱਚ ਗ੍ਰਿਫ਼ਤਾਰੀ ਦਾ ਡਰ ਦਿਖਾ ਕੇ ਉਸ ਤੋਂ ਅੱਠ ਲੱਖ ਰੁਪਏ ਰਿਸ਼ਵਤ ਮੰਗੀ ਗਈ। ਗ੍ਰਿਫ਼ਤਾਰੀ ਮਗਰੋਂ ਭੁੱਲਰ ਦੇ ਸੈਕਟਰ-40 ਸਥਿਤ ਘਰੋਂ ਸਾਢੇ ਸੱਤ ਕਰੋੜ ਰੁਪਏ ਨਕਦ ਅਤੇ ਕਰੀਬ ਢਾਈ ਕਿਲੋ ਸੋਨਾ ਬਰਾਮਦ ਹੋਣ ਦੀ ਗੱਲ ਸਾਹਮਣੇ ਆਈ ਸੀ।