- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਬੀਆਈ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਘੁੰਮਣ ਅਤੇ ਪੰਜ ਹੋਰ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਜਾਂਚ ਕਥਿਤ ਤੌਰ ’ਤੇ ਅਧਿਕਾਰੀਆਂ ਦੀਆਂ ਤਾਇਨਾਤੀਆਂ, ਤਬਾਦਲਿਆਂ, ਟੈਂਡਰਾਂ, ਨੀਤੀਗਤ ਫ਼ੈਸਲਿਆਂ ਅਤੇ ਹੋਰ ਪ੍ਰਸ਼ਾਸਨਿਕ ਮਾਮਲਿਆਂ ਵਿੱਚ ਪ੍ਰਭਾਵ ਦੀ ਵਰਤੋਂ ਨਾਲ ਜੁੜੇ ਦੋਸ਼ਾਂ ’ਤੇ ਕੇਂਦਰਿਤ ਹੈ।

ਚੰਡੀਗੜ੍ਹ: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੂੰ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਜਾਂਚ ਸਬੰਧੀ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੀਬੀਆਈ ਨੇ ਮੁੱਖ ਮੰਤਰੀ ਦੇ ਚੰਡੀਗੜ੍ਹ ਸਥਿਤ ਕੈਂਪ ਦਫ਼ਤਰ ਸਮੇਤ ਪੰਜਾਬ ਤੇ ਚੰਡੀਗੜ੍ਹ ਵਿੱਚ ਅੱਠ ਥਾਵਾਂ ’ਤੇ ਛਾਪੇਮਾਰੀ ਕੀਤੀ ਸੀ।
ਸੀਬੀਆਈ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਘੁੰਮਣ ਅਤੇ ਪੰਜ ਹੋਰ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਜਾਂਚ ਕਥਿਤ ਤੌਰ ’ਤੇ ਅਧਿਕਾਰੀਆਂ ਦੀਆਂ ਤਾਇਨਾਤੀਆਂ, ਤਬਾਦਲਿਆਂ, ਟੈਂਡਰਾਂ, ਨੀਤੀਗਤ ਫ਼ੈਸਲਿਆਂ ਅਤੇ ਹੋਰ ਪ੍ਰਸ਼ਾਸਨਿਕ ਮਾਮਲਿਆਂ ਵਿੱਚ ਪ੍ਰਭਾਵ ਦੀ ਵਰਤੋਂ ਨਾਲ ਜੁੜੇ ਦੋਸ਼ਾਂ ’ਤੇ ਕੇਂਦਰਿਤ ਹੈ।
ਸੀਬੀਆਈ ਨੇ ਚੰਡੀਗੜ੍ਹ ਤੋਂ ਇਲਾਵਾ ਮੋਹਾਲੀ, ਗੁਰਦਾਸਪੁਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਜਲੰਧਰ ਵਿੱਚ ਵੀ ਤਲਾਸ਼ੀ ਲਈ। ਕਾਰਵਾਈ ਦੌਰਾਨ ਲੈਪਟਾਪ, ਮੋਬਾਈਲ ਫੋਨ ਅਤੇ ਦਸਤਾਵੇਜ਼ ਕਬਜ਼ੇ ਵਿੱਚ ਲਏ ਜਾਣ ਦੀ ਜਾਣਕਾਰੀ ਹੈ