ਪੰਜਾਬ ਦੇ ਵਿਕਾਸ ਲਈ ਕੇਂਦਰ ਦਾ ਵੱਡਾ ਤੋਹਫ਼ਾ : ਪ੍ਰਧਾਨ ਮੰਤਰੀ ਵੱਲੋਂ 4.13 ਲੱਖ ਕਰੋੜ ਦੀ ਵਿੱਤੀ ਸਹਾਇਤਾ, ਢਿੱਲੋਂ ਨੇ ਸਾਂਝੇ ਕੀਤੇ ਅੰਕੜੇ
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ 4.13 ਲੱਖ ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ ਹੈ। ਭਾਰਤ ਸਰਕਾਰ ਨੇ ਸੂਬੇ ਨੂੰ ਬੇਮਿਸਾਲ ਵਿੱਤੀ ਸਹਾਇਤਾ, ਬੁਨਿਆਦੀ ਢਾਂਚੇ ਦਾ ਵਿਕਾਸ, ਲੋਕ ਭਲਾਈ ਦੀਆਂ ਪਹਿਲਾਂ ਅਤੇ ਕਿਸਾਨ-ਕੇਂਦਰਿਤ ਯੋਜਨਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ।
Publish Date: Sat, 13 Jun 2026 11:57 AM (IST)
Updated Date: Sat, 13 Jun 2026 11:58 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ 4.13 ਲੱਖ ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ ਹੈ। ਭਾਰਤ ਸਰਕਾਰ ਨੇ ਸੂਬੇ ਨੂੰ ਬੇਮਿਸਾਲ ਵਿੱਤੀ ਸਹਾਇਤਾ, ਬੁਨਿਆਦੀ ਢਾਂਚੇ ਦਾ ਵਿਕਾਸ, ਲੋਕ ਭਲਾਈ ਦੀਆਂ ਪਹਿਲਾਂ ਅਤੇ ਕਿਸਾਨ-ਕੇਂਦਰਿਤ ਯੋਜਨਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ।
ਢਿੱਲੋਂ ਨੇ ਕਿਹਾ ਕਿ ਅੰਕੜੇ ਸਪੱਸ਼ਟ ਤੌਰ ’ਤੇ ਸਾਬਤ ਕਰਦੇ ਹਨ ਕਿ ਮੋਦੀ ਸਰਕਾਰ ਤੋਂ ਪੰਜਾਬ ਨੂੰ ਇਤਿਹਾਸਕ ਸਮਰਥਨ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਨੂੰ ਕਰਾਂ ਦੇ ਹਿੱਸੇਦਾਰੀ ਤਬਾਦਲੇ, ਗ੍ਰਾਂਟ ਸਹਾਇਤਾ, ਜੀਐੱਸਟੀ ਮੁਆਵਜ਼ੇ ਅਤੇ ਕੇਂਦਰੀ ਕਰਜ਼ਿਆਂ ਰਾਹੀਂ 4.13 ਲੱਖ ਕਰੋੜ ਰੁਪਏ ਤੋਂ ਵੱਧ ਦੀ ਰਕਮ ਮਿਲੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਨੂੰ 43,527 ਕਰੋੜ ਰੁਪਏ ਦੇ ਰਾਸ਼ਟਰੀ ਰਾਜਮਾਰਗ ਪ੍ਰਾਜੈਕਟਾਂ, 34,488 ਕਰੋੜ ਰੁਪਏ ਦੇ ਰੇਲਵੇ ਨਿਵੇਸ਼ ਅਤੇ ਪੀਐੱਮ-ਕਿਸਾਨ ਯੋਜਨਾ ਤਹਿਤ 6,552 ਕਰੋੜ ਰੁਪਏ ਦਾ ਲਾਭ ਮਿਲਿਆ ਹੈ। ਇਸ ਯੋਜਨਾ ਨਾਲ 11 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਮਿਲਿਆ ਹੈ। ਢਿੱਲੋਂ ਨੇ ਕਿਹਾ ਕਿ ਇਹ ਉਪਲਬਧੀਆਂ ‘ਸਭ ਦਾ ਸਾਥ, ਸਭ ਦਾ ਵਿਕਾਸ’ ਦੀ ਭਾਵਨਾ ਨੂੰ ਦਰਸਾਉਂਦੀਆਂ ਹਨ।