ਬਜਟ ਵਿਚ ਕੇਂਦਰ ਨੇ ਪੰਜਾਬ ਨੂੰ ਅਣਗੌਲਿਆ ਕੀਤਾ : ਬੈਦਵਾਣ
ਬਜਟ ਵਿਚ ਕੇਂਦਰ ਨੇ ਪੰਜਾਬ ਨੂੰ ਅਣਗੌਲਿਆ ਕੀਤਾ : ਬੈਦਵਾਣ
Publish Date: Sun, 01 Feb 2026 07:51 PM (IST)
Updated Date: Sun, 01 Feb 2026 07:52 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਪੰਜਾਬ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਤਰਲੋਚਨ ਸਿੰਘ ਬੈਦਵਾਣ ਨੇ ਕਿਹਾ ਹੈ ਕਿ ਇਸ ਬਜਟ ਵਿਚ ਕੇਂਦਰ ਨੇ ਪੰਜਾਬ ਨੂੰ ਬਿਲਕੁਲ ਅਣਗੌਲਿਆ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ਪੰਜਾਬ ਦੀਆਂ ਉਮੀਦਾਂ ਤੇ ਖਰਾ ਉਤਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਿਹਾ ਹੈ। ਬਜਟ ਵਿਚ ਕਿਸਾਨਾਂ ਲਈ ਐੱਮਐੱਸਪੀ ਦੀ ਕੋਈ ਗਾਰੰਟੀ ਨਹੀਂ, ਨੌਜਵਾਨਾਂ ਲਈ ਰੁਜ਼ਗਾਰ ਦਾ ਕੋਈ ਭਰੋਸਾ ਨਹੀਂ ਅਤੇ ਉਦਯੋਗਾਂ ਜਾਂ ਟੈਕਸ ਪ੍ਰਣਾਲੀ ਵਿਚ ਕੋਈ ਰਾਹਤ ਨਹੀਂ ਦਿੱਤੀ ਗਈ। ਤਰਲੋਚਨ ਸਿੰਘ ਬੈਦਵਾਣ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਪੰਜਾਬ ਨੂੰ ਵਾਰ-ਵਾਰ ਅਣਗੌਲਿਆ ਕਰ ਰਹੀ ਹੈ, ਉੱਥੇ ਸੀਐੱਮ ਮਾਨ ਦੀ ਅਗਵਾਈ ਵਿਚ ਆਪ ਸਰਕਾਰ ਪੰਜਾਬ ਦੇ ਲੋਕਾਂ ਨਾਲ ਇੱਕਜੁੱਟ ਹੋ ਕੇ ਸੂਬੇ ਨੂੰ ਆਪਣੇ ਦਮ ਤੇ ਆਰਥਿਕ ਤੌਰ ਤੇ ਮਜ਼ਬੂਤ ਬਣਾਉਣ ਲਈ ਦ੍ਰਿੜ ਸੰਕਲਪ ਹੈ। ਇਹ ਆਪ ਸਰਕਾਰ ਦੀ ਲੋਕ-ਪੱਖੀ ਸੋਚ ਅਤੇ ਪੰਜਾਬੀਆਂ ਪ੍ਰਤੀ ਵਚਨਬੱਧਤਾ ਦੀ ਮਿਸਾਲ ਹੈ। ਤਰਲੋਚਨ ਸਿੰਘ ਬੈਦਵਾਣ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਹਾਲ ਹੀ ਵਿਚ ਸਿਹਤ ਬੀਮਾ ਯੋਜਨਾ ਸ਼ੁਰੂ ਕਰਕੇ ਹਰ ਇਕ ਵਰਗ ਦਾ ਮਨ ਜਿੱਤਿਆ ਹੈ।