ਨੇਪਾਲ ਹੜ੍ਹ ਮਾਮਲੇ 'ਤੇ ਚੰਡੀਗੜ੍ਹ ਪ੍ਰਸ਼ਾਸਨ ਦਾ ਸਖ਼ਤ ਅਲਰਟ, ਕੰਟਰੋਲ ਰੂਮ ਸਥਾਪਤ ਕਰਕੇ ਲਾਪਤਾ ਲੋਕਾਂ ਦੀ ਮੰਗੀ ਜਾਣਕਾਰੀ
ਪ੍ਰਸ਼ਾਸਨ ਵੱਲੋਂ ਦੱਸਿਆ ਗਿਆ ਹੈ ਕਿ ਲਾਪਤਾ ਵਿਅਕਤੀਆਂ ਨਾਲ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਉਸ ਨੂੰ ਇਕੱਠਾ ਕਰਕੇ ਸਬੰਧਤ ਅਧਿਕਾਰੀਆਂ ਨਾਲ ਸਾਂਝਾ ਕੀਤਾ ਜਾਵੇਗਾ। ਇਸ ਦਾ ਉਦੇਸ਼ ਲਾਪਤਾ ਲੋਕਾਂ ਦਾ ਪਤਾ ਲਗਾਉਣ ਦੇ ਨਾਲ-ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਲੋੜੀਂਦੀ ਸਹਾਇਤਾ ਉਪਲਬਧ ਕਰਵਾਉਣ ’ਚ ਮਦਦ ਕਰਨਾ ਹੈ।
Publish Date: Thu, 27 Aug 2026 03:34 PM (IST)
Updated Date: Thu, 27 Aug 2026 03:38 PM (IST)
ਜਾਗਰਣ ਸੰਵਾਦਦਾਤਾ, ਚੰਡੀਗੜ੍ਹ। ਨੇਪਾਲ ਵਿੱਚ ਹਾਲ ਹੀ ਵਿੱਚ ਆਏ ਅਚਾਨਕ ਹੜ੍ਹ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੇ ਉਨ੍ਹਾਂ ਲੋਕਾਂ ਸਬੰਧੀ ਜਾਣਕਾਰੀ ਮੰਗੀ ਹੈ, ਜੋ ਨੇਪਾਲ ਵਿੱਚ ਇਸ ਘਟਨਾ ਤੋਂ ਬਾਅਦ ਲਾਪਤਾ ਹਨ ਜਾਂ ਜਿਨ੍ਹਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਕੰਟਰੋਲ ਰੂਮ ਵੀ ਬਣਾਇਆ ਗਿਆ ਹੈ। ਪ੍ਰਸ਼ਾਸਨ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਕੋਲ ਅਜਿਹੇ ਕਿਸੇ ਚੰਡੀਗੜ੍ਹ ਨਿਵਾਸੀ ਬਾਰੇ ਜਾਣਕਾਰੀ ਹੈ ਤਾਂ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਸਾਂਝੀ ਕੀਤੀ ਜਾਵੇ।
ਪ੍ਰਸ਼ਾਸਨ ਵੱਲੋਂ ਦੱਸਿਆ ਗਿਆ ਹੈ ਕਿ ਲਾਪਤਾ ਵਿਅਕਤੀਆਂ ਨਾਲ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਉਸ ਨੂੰ ਇਕੱਠਾ ਕਰਕੇ ਸਬੰਧਤ ਅਧਿਕਾਰੀਆਂ ਨਾਲ ਸਾਂਝਾ ਕੀਤਾ ਜਾਵੇਗਾ। ਇਸ ਦਾ ਉਦੇਸ਼ ਲਾਪਤਾ ਲੋਕਾਂ ਦਾ ਪਤਾ ਲਗਾਉਣ ਦੇ ਨਾਲ-ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਲੋੜੀਂਦੀ ਸਹਾਇਤਾ ਉਪਲਬਧ ਕਰਵਾਉਣ ’ਚ ਮਦਦ ਕਰਨਾ ਹੈ।
ਨਾਗਰਿਕ ਲਾਪਤਾ ਵਿਅਕਤੀ ਨਾਲ ਸਬੰਧਤ ਜਾਣਕਾਰੀ ਕੰਟਰੋਲ ਰੂਮ ਦੇ ਨੰਬਰ 112 ਜਾਂ 0172-2700025 'ਤੇ ਦੇ ਸਕਦੇ ਹਨ। ਇਸ ਤੋਂ ਇਲਾਵਾ adc-chd@nic.in ਈ-ਮੇਲ 'ਤੇ ਵੀ ਸੂਚਨਾ ਭੇਜੀ ਜਾ ਸਕਦੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਦੇ ਦਫ਼ਤਰ ਸੁਪਰਡੈਂਟ ਮੋਹਨ ਸਿੰਘ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸੂਚਨਾ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਨੇਪਾਲ ਵਿੱਚ ਫਸੇ ਜਾਂ ਲਾਪਤਾ ਚੰਡੀਗੜ੍ਹ ਨਿਵਾਸੀਆਂ ਬਾਰੇ ਸਮਾਂ ਰਹਿੰਦਿਆਂ ਜਾਣਕਾਰੀ ਜੁਟਾਈ ਜਾ ਸਕੇ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜ਼ਰੂਰੀ ਮਦਦ ਮਿਲ ਸਕੇ।