ਜੇਐਨਐਨ, ਚੰਡੀਗੜ੍ਹ : ਚੰਡੀਗੜ੍ਹ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਰੁਣ ਸੂਦ ਦੇ ਪਰਿਵਾਰ ਦੇ ਲੋਕ ਕੋਰੋਨਾ ਸੰਕ੍ਰਮਣ ਦੀ ਲਪੇਟ ਵਿਚ ਆ ਗਏ ਹਨ। ਪਰਿਵਾਰ ਦੇ ਸੱਤ ਮੈਂਬਰਾਂ ਦੀ ਰਿਪੋਰਟ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਕੋਰੋਨਾ ਪਾਜ਼ੇਟਿਵ ਹੋਣ ਕਾਰਨ ਉਨ੍ਹਾਂ ਦੀ ਮਾਤਾ ਅਤੇ ਪਤਨੀ ਨੂੰ ਪੀਜੀਆਈ ਭਰਤੀ ਕਰਵਾਇਆ ਗਿਆ ਜਦਕਿ ਅਰੁਣ ਸੂਦ ਅਤੇ ਉਨ੍ਹਾਂ ਦੇ ਭਰਾ ਦੀ ਰਿਪੋਰਟ ਨੈਗੇਟਿਵ ਆਈ ਹੈ।

ਸੂਦ ਨੇ ਦੱਸਿਆ ਕਿ ਉਨ੍ਹਾਂ ਦੇ ਦੋਵੇਂ ਬੱਚੇ ਅਤੇ ਪਿਤਾ ਨੂੰ ਵੀ ਕੋਰੋਨਾ ਸੰਕ੍ਰਮਿਤ ਹੋਏ ਹਨ। ਦੱਸ ਦੇਈਏ ਕਿ ਉਨ੍ਹਾਂ ਨੇ ਅਤੇ ਉਨ੍ਹਾਂ ਦੀ ਪਤਨੀ ਸਣੇ ਮਾਤਾ ਪਿਤਾ ਨੇ ਕੋਰੋਨਾ ਤੋਂ ਬਚਾਅ ਲਈ ਵੈਕਸੀਨ ਵੀ ਲਗਵਾ ਲਈ ਸੀ। ਭਾਜਪਾ ਪ੍ਰਧਾਨ ਅਰੁਣ ਸੂਦ ਦੀ ਪਤਨੀ ਅੰਬਿਕਾ ਸੂਦ ਇਸ ਤੋਂ ਪਹਿਲਾਂ ਵੀ ਕੋਰੋਨਾ ਪਾਜ਼ੇਟਿਵ ਹੋ ਚੁੱਕੀ ਹੈ। ਸੂਦ ਦੀ ਪਤਨੀ ਅੰਬਿਕਾ ਸੂਦ ਹਰਿਆਣਾ ਸਰਕਾਰ ਵਿਚ ਐਡੀਸ਼ਨਲ ਐਡਵੋਕੇਟ ਜਨਰਲ ਦੇ ਅਹੁਦੇ ’ਤੇ ਤਾਇਨਾਤ ਹੈ। ਅਰੁਣ ਸੂਦ ਦੀ ਭਾਬੀ ਅਤੇ ਉਨ੍ਹਾਂ ਦੀ ਬੇਟੀ ਵੀ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ।

ਉਥੇ ਭਾਜਪਾ ਦੇ ਮੁੱਖ ਸਕੱਤਰ ਰਾਮਵੀਰ ਭੱਟੀ ਨੇ ਸਾਰੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਲੋੜ ਪੈਣ ’ਤੇ ਹੀ ਪਾਰਟੀ ਦਫ਼ਤਰ ਵਿਚ ਆੳਣ। ਉਨ੍ਹਾਂ ਕਿਹਾ ਕਿ ਕੋਰੋਨਾ ਕਾਫੀ ਤੇਜ਼ੀ ਨਾਲ ਵੱਧ ਰਿਹਾ ਹੈ। ਇਸ ਲਈ ਵਰਕਰ ਘਰਾਂ ਵਿਚ ਹੀ ਰਹਿਣ, ਬਿਨਾ ਕਿਸੇ ਕੰਮ ਦੇ ਪਾਰਟੀ ਦਫ਼ਤਰ ਨਾ ਆਉਣ।

Posted By: Tejinder Thind