ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ
ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ
Publish Date: Wed, 25 Feb 2026 05:44 PM (IST)
Updated Date: Wed, 25 Feb 2026 05:46 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਪੁਲਿਸ ਨੇ ਨਾਕਾਬੰਦੀ ਦੌਰਾਨ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਦੀ ਹਾਜ਼ਰੀ ’ਚ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਤਫਤੀਸ਼ ਕਰ ਰਹੇ ਏਐੱਸਆਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਮੁਬਾਰਕਪੁਰ ਰੋਡ ਨੇੜੇ ਫੋਕਲ ਪੁਆਇੰਟ ਵਿਖੇ ਐਕਸਾਈਜ਼ ਇੰਸਪੈਕਟਰ ਕੁਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਨਾਲ ਪਿੰਡ ਮੁਬਾਰਕਪੁਰ ਵਿਖੇ ਹਾਜ਼ਰ ਸੀ ਅਤੇ ਮੁਬਾਰਕਪੁਰ ਰੋਡ ਨੇੜੇ ਫੋਕਲ ਪੁਆਇੰਟ ਚੈਕਿੰਗ ਕਰ ਰਹੇ ਸੀ ਤਾਂ ਫੋਕਲ ਪੁਆਇੰਟ ਸਾਈਡ ਤੋਂ ਇਕ ਮੋਟਰਸਾਈਕਲ ਨੰਬਰ ਪੀਬੀ 70 ਐੱਚ 9814 ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਇਕ ਸਰਦਾਰ ਲੜਕਾ ਚਲਾ ਰਿਹਾ ਸੀ, ਜਿਸ ਨੂੰ ਸ਼ੱਕ ਦੀ ਬਿਨਾਹ ’ਤੇ ਰੋਕ ਕੇ ਨਾਂਅ ਪਤਾ ਪੁੱਛਿਆ ਅਤੇ ਉਸਦੇ ਮੋਟਰਸਾਈਕਲ ਦੇ ਪਿੱਛੇ ਰੱਖੇ ਥੈਲੇ ਨੂੰ ਚੈੱਕ ਕੀਤਾ, ਜਿਸ ਵਿਚੋਂ 11 ਬੋਤਲਾਂ ਸ਼ਰਾਬ ਫਾਰ ਸੇਲ ਇੰਨ ਚੰਡੀਗੜ੍ਹ ਬਰਾਮਦ ਹੋਈਆਂ। ਜਿਨ੍ਹਾਂ ਸਬੰਧੀ ਉਕਤ ਵਿਅਕਤੀ ਕੋਈ ਵੀ ਪਰਮਿਟ ਅਤੇ ਲਾਇਸੈਂਸ ਪੇਸ਼ ਨਹੀਂ ਕਰ ਸਕਿਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਨੂੰ ਮੌਕੇ ’ਤੇ ਸ਼ਰਾਬ ਸਮੇਤ ਕਾਬੂ ਕਰ ਲਿਆ। ਜਿਸ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਨਿਹਾਲ ਸਿੰਘ ਵਾਸੀ ਨੇੜੇ ਗੁਰਦੁਆਰਾ ਸਾਹਿਬ ਮੁਬਾਰਕਪੁਰ ਡੇਰਾਬੱਸੀ ਦੇ ਰੂਪ ਵਿਚ ਹੋਈ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਹੈ।