ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਪੰਜਾਬ ਸਰਕਾਰ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਖਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਦੋ ਸਾਲ ਪੁਰਾਣੇ ਕੇਸ 'ਚ ਵਾਰੰਟ ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਕੌਰ ਪਿਛਲੇ ਦੋ ਸਾਲਾਂ ਤੋਂ ਅਦਾਲਤ 'ਚ ਪੇਸ਼ ਨਹੀਂ ਹੋ ਰਹੇ ਸਨ। ਇੰਨਾ ਹੀ ਨਹੀਂ, ਇਸ ਤੋਂ ਪਹਿਲਾਂ ਅਦਾਲਤ ਨੇ ਵਿਧਾਇਕਾ ਖਿਲਾਫ਼ ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਸਨ, ਪਰ ਫਿਰ ਵੀ ਉਹ ਅਦਾਲਤ 'ਚ ਪੇਸ਼ ਨਹੀਂ ਹੋਏ ਤੇ ਹੁਣ ਗ਼ੈਰ ਜ਼ਮਾਨਤੀ ਵਾਰੰਟ ਕੱਢ ਦਿੱਤੇ ਗਏ ਹਨ।

ਮਾਮਲਾ ਜਨਵਰੀ 2020 ਦਾ ਹੈ। ਪੰਜਾਬ 'ਚ ਮਹਿੰਗੀ ਬਿਜਲੀ ਦਾ ਮੁੱਦਾ ਭਖਿਆ ਹੋਇਆ ਸੀ। ਆਮ ਆਦਮੀ ਪਾਰਟੀ ਦੇ ਸੈਂਕੜੇ ਵਰਕਰ ਤੇ ਆਗੂ ਸੜਕਾਂ 'ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਪਹੁੰਚੇ ਹੋਏ ਸਨ। ਇਸ ਦੌਰਾਨ ਆਗੂਆਂ ਦੀ ਪੁਲਿਸ ਨਾਲ ਹੱਥੋਪਾਈ ਵੀ ਹੋਈ ਸੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਨੇ ਵਿਧਾਇਕਾ ਖਿਲਾਫ਼ ਜ਼ਮਾਨਤੀ ਵਰੰਟ ਜਾਰੀ ਕੀਤੇ ਸਨ, ਪਰ ਫਿਰ ਵੀ ਵਿਧਾਇਕਾ ਅਦਾਲਤ 'ਚ ਪੇਸ਼ ਨਹੀਂ ਹੋਏ ਤਾਂ ਹੁਣ ਗ਼ੈਰ-ਜ਼ਮਾਨਤੀ ਕੱਢ ਦਿੱਤੇ ਗਏ ਹਨ। ਸੈਕਟਰ-3 ਥਾਣੇ ਦੀ ਪੁਲਿਸ ਨੇ ਪਿਛਲੇ ਸਾਲ ਅਦਾਲਤ 'ਚ ਚਾਰਜਸ਼ੀਟ ਦਾਖ਼ਲ ਕੀਤੀ ਸੀ।

Posted By: Seema Anand