ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; 10 ਸਕੂਲਾਂ 'ਚ ਛੁੱਟੀ, ਬੱਚੇ ਗੇਟ ਤੋਂ ਹੀ ਵਾਪਸ ਭੇਜੇ
ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ ਦੇ ਸਕੂਲਾਂ ਵਿੱਚ ਬੰਬ ਧਮਾਕੇ ਦੀ ਧਮਕੀ ਮਿਲੀ ਹੈ। ਈ-ਮੇਲ ਰਾਹੀਂ ਭੇਜੀ ਗਈ ਇਸ ਧਮਕੀ ਵਿੱਚ 10 ਸਕੂਲਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਕੂਲ ਪ੍ਰਬੰਧਕਾਂ ਨੇ ਤੁਰੰਤ ਛੁੱਟੀ ਦਾ ਐਲਾਨ ਕਰ ਦਿੱਤਾ ਅਤੇ ਬੱਚਿਆਂ ਨੂੰ ਸਕੂਲ ਦੇ ਗੇਟਾਂ ਤੋਂ ਹੀ ਵਾਪਸ ਭੇਜ ਦਿੱਤਾ ਗਿਆ।
Publish Date: Wed, 11 Feb 2026 10:45 AM (IST)
Updated Date: Wed, 11 Feb 2026 10:59 AM (IST)
ਜਾਸ, ਮੋਹਾਲੀ: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ ਦੇ ਸਕੂਲਾਂ ਵਿੱਚ ਬੰਬ ਧਮਾਕੇ ਦੀ ਧਮਕੀ ਮਿਲੀ ਹੈ। ਈ-ਮੇਲ ਰਾਹੀਂ ਭੇਜੀ ਗਈ ਇਸ ਧਮਕੀ ਵਿੱਚ 10 ਸਕੂਲਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਕੂਲ ਪ੍ਰਬੰਧਕਾਂ ਨੇ ਤੁਰੰਤ ਛੁੱਟੀ ਦਾ ਐਲਾਨ ਕਰ ਦਿੱਤਾ ਅਤੇ ਬੱਚਿਆਂ ਨੂੰ ਸਕੂਲ ਦੇ ਗੇਟਾਂ ਤੋਂ ਹੀ ਵਾਪਸ ਭੇਜ ਦਿੱਤਾ ਗਿਆ।
ਸਵੇਰੇ ਸਕੂਲ ਖੁੱਲ੍ਹਣ ਦੇ ਕੁਝ ਸਮੇਂ ਬਾਅਦ ਹੀ ਇਹ ਧਮਕੀ ਭਰੀਆਂ ਮੇਲਾਂ ਪ੍ਰਾਪਤ ਹੋਈਆਂ। ਸਾਵਧਾਨੀ ਵਜੋਂ ਸਕੂਲਾਂ ਨੇ ਮਾਪਿਆਂ ਨੂੰ ਮੈਸੇਜ ਭੇਜ ਕੇ ਸਥਿਤੀ ਬਾਰੇ ਜਾਣਕਾਰੀ ਦਿੱਤੀ।
ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ 'ਤੇ
ਧਮਕੀ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਸਰਗਰਮ ਹੋ ਗਈਆਂ ਹਨ, ਡੀ.ਐੱਸ.ਪੀ. ਸਿਟੀ ਹਰਸਿਮਰਨ ਬੱਲ ਲਰਨਿੰਗ ਪਾਥ ਸਕੂਲ ਪਹੁੰਚੇ। ਡੀ.ਐੱਸ.ਪੀ. ਸਿਟੀ-1 ਪ੍ਰਿਥਵੀ ਚਹਿਲ ਪੈਰਾਗਾਨ ਸਕੂਲ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਪ੍ਰਭਾਵਿਤ ਸਕੂਲਾਂ ਦੀ ਘੇਰਾਬੰਦੀ ਕਰ ਦਿੱਤੀ ਹੈ ਅਤੇ ਅੰਦਰ ਤਲਾਸ਼ੀ ਮੁਹਿੰਮ ਜਾਰੀ ਹੈ। ਫਿਲਹਾਲ ਕਿਸੇ ਨੂੰ ਵੀ ਸਕੂਲ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।
ਇਹਨਾਂ ਸਕੂਲਾਂ ਨੂੰ ਮਿਲੀ ਧਮਕੀ
ਡੀ.ਈ.ਓ. ਡਾ. ਗਿੰਨੀ ਦੁੱਗਲ ਮੁਤਾਬਕ ਪ੍ਰਮੁੱਖ ਸਕੂਲਾਂ ਵਿੱਚ ਸ਼ਾਮਲ ਹਨ। ਪੈਰਾਗਾਨ ਸਕੂਲ, ਲਰਨਿੰਗ ਪਾਥ, ਮਾਈਂਡ ਟ੍ਰੀ ,ਜੀ.ਡੀ. ਗੋਇਨਕਾ,ਵਿਵੇਕ ਸਕੂਲ,ਇੰਡਸ ਪਬਲਿਕ ਸਕੂਲ ਅਤੇ ਹੋਰ। ਸਾਰੇ ਪ੍ਰਭਾਵਿਤ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਇਸ ਦੀ ਰਿਪੋਰਟ ਡਿਪਟੀ ਕਮਿਸ਼ਨਰ (DC) ਨੂੰ ਭੇਜ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਨੂੰ ਵੀ ਆਪਣੀਆਂ ਈ-ਮੇਲਾਂ ਦੀ ਨਿਰੰਤਰ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।