v> ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਕੋਰੋਨਾ ਮਹਾਮਾਰੀ 'ਚ ਡਿਊਟੀ ਕਰ ਰਹੇ 108 ਐਂਬੂਲੈਂਸ ਦੇ ਮੁਲਾਜ਼ਮਾਂ ਨੂੰ ਕੰਪਨੀ ਵੱਲੋਂ ਨਾਜਾਇਜ਼ ਤੌਰ 'ਤੇ ਬਰਖ਼ਾਸਤ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਤਰਨਤਾਰਨ ਜ਼ਿਲ੍ਹੇ ਦੇ ਰਾਜਨਬੀਰ ਸਿੰਘ ਨੂੰ ਕੰਪਨੀ ਨੇ ਨਾਜਾਇਜ਼ ਤੌਰ 'ਤੇ ਡਿਊਟੀ ਤੋਂ ਬਰਖ਼ਾਸਤ ਕਰ ਦਿੱਤਾ ਸੀ, ਜਿਸ ਦੀ 108 ਐਂਬੂਲੈਂਸ ਇੰਪਲਾਈਜ਼ ਯੂਨੀਅਨ ਪੰਜਾਬ ਦੀ ਸੂਬਾ ਪ੍ਰਧਾਨ ਗੁਰਪ੍ਰੀਤ ਗੂਰੀ ਤੇ ਸਮੂਹ ਮੁਲਾਜ਼ਮਾਂ ਵੱਲੋਂ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਜਾਂਦੀ ਹੈ ਅਤੇ ਜਲਦੀ ਤੋਂ ਜਲਦੀ ਡਿਊਟੀ 'ਤੇ ਬਹਾਲ ਕਰਨ ਦੀ ਮੰਗ ਕੀਤੀ ਜਾਂਦੀ ਹੈ। ਜੇਕਰ 24 ਘੰਟਿਆਂ 'ਚ ਕੱਢੇ ਹੋਏ ਮੁਲਾਜ਼ਮਾਂ ਨੂੰ ਬਹਾਲ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਤਿੱਖਾ ਸਘੰਰਸ਼ ਕੀਤਾ ਜਾਵੇਗਾ।

Posted By: Seema Anand