- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੰਡੀਗੜ੍ਹ ਯੂਨੀਵਰਸਿਟੀ ਨੇ ਇਸ ਖੇਤਰ ’ਚ 70 ਦਰਜੇ ਉੱਪਰ ਚੜ੍ਹ ਕੇ ਵਿਸ਼ਵ ’ਚ 491ਵਾਂ ਰੈਂਕ ਹਾਸਲ ਕੀਤਾ ਹੈ ਅਤੇ ਇਹ ਭਾਰਤ ਦੀਆਂ ਟਾਪ-10 ਯੂਨੀਵਰਸਿਟੀਆਂ ਵਿਚ ਸ਼ਾਮਲ ਹੋ ਗਈ ਹੈ। ਕਾਰਪੋਰੇਟ ਜਗਤ ਵਿਚ ਵਿਦਿਆਰਥੀਆਂ ਦੀ ਮੰਗ ਦੇ ਮਾਮਲੇ ਵਿਚ ਯੂਨੀਵਰਸਿਟੀ ਨੇ ਦੁਨੀਆ ਭਰ ਵਿਚ 147ਵਾਂ ਰੈਂਕ ਹਾਸਲ ਕੀਤਾ ਹੈ, ਜੋ ਕਿ ਭਾਰਤ ਦੀਆਂ ਨਿੱਜੀ ਯੂਨੀਵਰਸਿਟੀਆਂ ਵਿਚੋਂ ਪਹਿਲਾ ਸਥਾਨ ਹੈ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਚੰਡੀਗੜ੍ਹ ਯੂਨੀਵਰਸਿਟੀ (ਸੀਯੂ) ਨੇ ਵਿੱਦਿਅਕ ਖੇਤਰ ’ਚ ਇਕ ਵਾਰ ਫਿਰ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਵੱਕਾਰੀ 'ਕਿਊਐੱਸ ਵਰਲਡ ਯੂਨੀਵਰਸਿਟੀ ਰੈਂਕਿੰਗਜ਼ 2027' ਵਿਚ ਯੂਨੀਵਰਸਿਟੀ ਨੇ ਦੁਨੀਆ ਭਰ ਵਿਚੋਂ 562ਵਾਂ ਰੈਂਕ ਹਾਸਲ ਕੀਤਾ ਹੈ। ਯੂਨੀਵਰਸਿਟੀ ਨੇ ਪਿਛਲੇ ਪੰਜ ਸਾਲਾਂ ’ਚ ਆਪਣੀ ਰੈਂਕਿੰਗ ਵਿਚ ਲਗਾਤਾਰ ਸੁਧਾਰ ਕੀਤਾ ਹੈ। ਸਾਲ 2023 ਵਿਚ ਜਿੱਥੇ ਇਹ 800ਵੇਂ ਸਥਾਨ 'ਤੇ ਸੀ, ਉੱਥੇ ਹੀ ਹੁਣ ਇਸ ਨੇ 274 ਅੰਕਾਂ ਦਾ ਵੱਡਾ ਸ਼ਾਨਦਾਰ ਸੁਧਾਰ ਕੀਤਾ ਹੈ।
ਇਸ ਤਾਜ਼ਾ ਰੈਂਕਿੰਗ ਮੁਤਾਬਕ ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤ ’ਚ 13ਵਾਂ ਆਲ ਇੰਡੀਆ ਰੈਂਕ ਹਾਸਲ ਕੀਤਾ ਹੈ, ਜਦਕਿ ਪਿਛਲੇ ਸਾਲ ਇਹ 16ਵੇਂ ਸਥਾਨ 'ਤੇ ਸੀ। ਇਸ ਸੁਧਾਰ ਨਾਲ ਇਹ ਯੂਨੀਵਰਸਿਟੀ ਹੁਣ ਭਾਰਤ ਦੀਆਂ ਚੋਟੀ ਦੀਆਂ 1 ਫ਼ੀਸਦੀ ਅਤੇ ਵਿਸ਼ਵ ਦੀਆਂ ਚੋਟੀ ਦੀਆਂ 2 ਫ਼ੀਸਦੀ ਯੂਨੀਵਰਸਿਟੀਆਂ ਦੀ ਸੂਚੀ ਵਿਚ ਸ਼ਾਮਲ ਹੋ ਗਈ ਹੈ।
ਵੱਖ-ਵੱਖ ਖੇਤਰਾਂ ’ਚ ਪ੍ਰਾਪਤੀਆਂ :
ਚੰਡੀਗੜ੍ਹ ਯੂਨੀਵਰਸਿਟੀ ਨੇ ਇਸ ਖੇਤਰ ’ਚ 70 ਦਰਜੇ ਉੱਪਰ ਚੜ੍ਹ ਕੇ ਵਿਸ਼ਵ ’ਚ 491ਵਾਂ ਰੈਂਕ ਹਾਸਲ ਕੀਤਾ ਹੈ ਅਤੇ ਇਹ ਭਾਰਤ ਦੀਆਂ ਟਾਪ-10 ਯੂਨੀਵਰਸਿਟੀਆਂ ਵਿਚ ਸ਼ਾਮਲ ਹੋ ਗਈ ਹੈ। ਕਾਰਪੋਰੇਟ ਜਗਤ ਵਿਚ ਵਿਦਿਆਰਥੀਆਂ ਦੀ ਮੰਗ ਦੇ ਮਾਮਲੇ ਵਿਚ ਯੂਨੀਵਰਸਿਟੀ ਨੇ ਦੁਨੀਆ ਭਰ ਵਿਚ 147ਵਾਂ ਰੈਂਕ ਹਾਸਲ ਕੀਤਾ ਹੈ, ਜੋ ਕਿ ਭਾਰਤ ਦੀਆਂ ਨਿੱਜੀ ਯੂਨੀਵਰਸਿਟੀਆਂ ਵਿਚੋਂ ਪਹਿਲਾ ਸਥਾਨ ਹੈ। ਇਸ ਤੋਂ ਇਲਾਵਾ ਖੋਜ ਦੇ ਖੇਤਰ ਵਿਚ 240 ਅੰਕਾਂ ਦਾ ਸੁਧਾਰ ਕਰਕੇ ਯੂਨੀਵਰਸਿਟੀ 363ਵੇਂ ਸਥਾਨ 'ਤੇ ਪਹੁੰਚ ਗਈ ਹੈ, ਜਿਸ ਨਾਲ ਇਹ ਭਾਰਤ ਦੀਆਂ ਟਾਪ-5 ਯੂਨੀਵਰਸਿਟੀਆਂ ’ਚ ਆ ਗਈ ਹੈ। ਚੰਡੀਗੜ੍ਹ ਯੂਨੀਵਰਸਿਟੀ ਦੇ ਸੀਨੀਅਰ ਮੈਨੇਜਿੰਗ ਡਾਇਰੈਕਟਰ ਦੀਪਇੰਦਰ ਸਿੰਘ ਸੰਧੂ ਨੇ ਇਸ ਸਫ਼ਲਤਾ ਦਾ ਸਿਹਰਾ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਸਿਰ ਬੰਨ੍ਹਿਆ। ਉਨ੍ਹਾਂ ਕਿਹਾ ਕਿ ਇਹ ਰੈਂਕਿੰਗ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ।