- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਤਰਾਂ ਮੁਤਾਬਕ ਚੰਨੀ ਦੀ ਨਰਾਜ਼ਗੀ ਤੇ ਉਨ੍ਹਾਂ ਦੀ ਅਗਵਾਈ ’ਚ ਪਾਰਟੀ ਆਗੂਆਂ ਦੀ ਮੀਟਿੰਗ ਦੀਆਂ ਖ਼ਬਰਾਂ ਮਿਲਣ ਬਾਅਦ ਕਾਂਗਰਸ ਦੇ ਇਕ ਸੀਨੀਅਰ ਆਗੂ ਨੇ ਚੰਨੀ ਨੂੰ ਫੋਨ ਕਰ ਕੇ ਕੋਈ ਵੱਡਾ ਫ਼ੈਸਲਾ ਨਾ ਲੈਣ ਦੀ ਨਸੀਹਤ ਦਿੱਤੀ ਹੈ। ਆਗੂ ਨੇ ਚੰਨੀ ਨੂੰ ਭਰੋਸਾ ਦਿੱਤਾ ਹੈ ਕਿ 7 ਜੁਲਾਈ ਨੂੰ ਰਾਹੁਲ ਗਾਂਧੀ ਵਿਦੇਸ਼ ਤੋ ਪਰਤ ਰਹੇ ਹਨ।

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗੜ੍ਹ : ਲੋਕ ਸਭਾ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੋਰਿੰਡਾ ਸਥਿਤ ਘਰ ’ਚ ਪਾਰਟੀ ਦੇ ਸੀਨੀਅਰ ਆਗੂਆਂ, ਮੌਜੂਦਾ ਤੇ ਸਾਬਕਾ ਵਿਧਾਇਕਾਂ ਦੀ ਕਰੀਬ ਤਿੰਨ ਘੰਟੇ ਚੱਲੀ ਮੀਟਿੰਗ ’ਚ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੁਲਾਕਾਤ ਨੇ ਕਾਂਗਰਸੀ ਹਾਈ ਕਮਾਨ ਦੀ ਚਿੰਤਾ ਵਧਾ ਦਿੱਤੀ ਹੈ। ਸੂਤਰਾਂ ਮੁਤਾਬਕ ਚੰਨੀ ਦੀ ਨਰਾਜ਼ਗੀ ਤੇ ਉਨ੍ਹਾਂ ਦੀ ਅਗਵਾਈ ’ਚ ਪਾਰਟੀ ਆਗੂਆਂ ਦੀ ਮੀਟਿੰਗ ਦੀਆਂ ਖ਼ਬਰਾਂ ਮਿਲਣ ਬਾਅਦ ਕਾਂਗਰਸ ਦੇ ਇਕ ਸੀਨੀਅਰ ਆਗੂ ਨੇ ਚੰਨੀ ਨੂੰ ਫੋਨ ਕਰ ਕੇ ਕੋਈ ਵੱਡਾ ਫ਼ੈਸਲਾ ਨਾ ਲੈਣ ਦੀ ਨਸੀਹਤ ਦਿੱਤੀ ਹੈ। ਆਗੂ ਨੇ ਚੰਨੀ ਨੂੰ ਭਰੋਸਾ ਦਿੱਤਾ ਹੈ ਕਿ 7 ਜੁਲਾਈ ਨੂੰ ਰਾਹੁਲ ਗਾਂਧੀ ਵਿਦੇਸ਼ ਤੋ ਪਰਤ ਰਹੇ ਹਨ। ਉਨ੍ਹਾਂ ਦੇ ਆਉਣ ਉਪਰੰਤ ਉਨ੍ਹਾਂ ਦੀ ਰਾਹੁਲ ਗਾਂਧੀ ਨਾਲ ਮੀਟਿੰਗ ਕਰਵਾਈ ਜਾਵੇਗੀ। ਦੱਸਿਆ ਜਾਂਦਾ ਹੈ ਕਿ ਅਗਲੇ ਕੁੱਝ ਦਿਨਾਂ ਵਿਚ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ਼ ਭੁਪੇਸ਼ ਬਘੇਲ ਵੀ ਚੰਡੀਗੜ੍ਹ ਆ ਸਕਦੇ ਹਨ।
ਹਾਈ ਕਮਾਨ ’ਤੇ ਦਬਾਅ ਬਣਾਉਣ ਦੀ ਰਣਨੀਤੀ
ਸਿਆਸੀ ਮਾਹਰਾਂ ਦਾ ਕਹਿਣਾ ਹੈ ਕਿ ਇਹ ਪਹਿਲਾਂ ਹੀ ਤੈਅ ਸੀ ਕਿ ਇਸ ਮੀਟਿੰਗ ’ਚ ਚੰਨੀ ਵੱਲੋਂ ਪਾਰਟੀ ਛੱਡਣ ਜਾਂ ਬਗ਼ਾਵਤੀ ਰੁਖ਼ ਸਬੰਧੀ ਕੋਈ ਫ਼ੈਸਲਾ ਨਹੀਂ ਸੀ ਲਿਆ ਜਾਣਾ। ਸਿਰਫ਼ ਵਿਰੋਧੀ ਪਾਰਟੀਆਂ ਨੇ ਹੀ ਇਸ ਨੂੰ ਤੂਲ ਦਿੱਤਾ। ਚੰਨੀ ਦੇ ਘਰ ਮੀਟਿੰਗ ਸਿਰਫ਼ ਪਾਰਟੀ ਇਹ ਸਿਰਫ਼ ਪਾਰਟੀ ਹਾਈਕਮਾਨ ’ਤੇ ਦਬਾਅ ਬਣਾਉਣ ਦੀ ਰਣਨੀਤੀ ਦਾ ਹਿੱਸਾ ਸੀ। ਇਹੀ ਕਾਰਨ ਹੈ ਕਿ ਏਨੇ ਆਗੂ ਆਪਣੇ ਹੱਕ ’ਚ ਇਕੱਠੇ ਹੋਣ ਦੇ ਬਾਵਜੂਦ ਚੰਨੀ ਨੇ ਕੋਈ ਸਖ਼ਤ ਐਲਾਨ ਨਹੀਂ ਕੀਤਾ ਤੇ ਨਾ ਹੀ ਪਾਰਟੀ ਲੀਡਰਸ਼ਿਪ ਜਾਂ ਪਾਰਟੀ ਖਿਲਾਫ਼ ਖੁੱਲ੍ਹ ਕੇ ਕੋਈ ਗੱਲ ਨਹੀਂ ਕੀਤੀ। ਦਿੱਲੀ ਤੋਂ ਫੋਨ ਆਉਣ ਦੀ ਗੱਲ ਨਾਲ ਚੰਨੀ ਦਬਾਅ ਬਣਾਉਣ ’ਚ ਕਾਮਯਾਬ ਨਜ਼ਰ ਆ ਰਹੇ ਹਨ।
ਸੂਤਰਾਂ ਮੁਤਾਬਕ ਮੀਟਿੰਗ ’ਚ ਜ਼ਿਆਦਾਤਰ ਆਗੂਆਂ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰਧਾਨਗੀ ਨੂੰ ਕਾਂਗਰਸ ਲਈ ਖ਼ਤਰੇ ਦੀ ਘੰਟੀ ਵੀ ਦੱਸਿਆ। ਸਾਬਕਾ ਵਿਧਾਇਕ ਮਦਨ ਲਾਲ ਨੇ ਤਾਂ ਇੱਥੋ ਤੱਕ ਕਹਿ ਦਿੱਤਾ ਕਿ ਰਾਜਾ ਵੜਿੰਗ ਪ੍ਰਧਾਨਗੀ ਦੇ ਲਾਈਕ ਨਹੀਂ। ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਕਿਹਾ ਕਿ ਉਹ ਵੜਿੰਗ ਦੀ ਪ੍ਰਧਾਨਗੀ ਹੇਠ ਕੰਮ ਨਹੀਂ ਕਰਨਗੇ। ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਹੇਠਲੇ ਪੱਧਰ ’ਤੇ ਲੋਕ ਚੰਨੀ ਨੂੰ ਪਸੰਦ ਕਰਦੇ ਹਨ। ਜਾਣਕਾਰੀ ਅਨੁਸਾਰ ਮੀਟਿੰਗ ’ਚ ਫ਼ੈਸਲਾ ਲਿਆ ਗਿਆ ਕਿ ਚੰਨੀ ਦੀ ਹਾਈਕਮਾਨ ਨਾਲ ਮੁਲਾਕਾਤ ਹੋਣ ਤੋਂ ਬਾਅਦ ਦੁਬਾਰਾ ਫਿਰ ਮੀਟਿੰਗ ਕੀਤੀ ਜਾਵੇਗੀ।