ਸੁਖਪ੍ਰੀਤ ਸਿੰਘ ਦੇ ਪਿਤਾ ਦੇ ਦੇਹਾਂਤ ’ਤੇ ਚੰਨੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਸੁਖਪ੍ਰੀਤ ਸਿੰਘ ਦੇ ਪਿਤਾ ਦੇ ਦੇਹਾਂਤ ’ਤੇ ਚੰਨੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
Publish Date: Sun, 20 Sep 2026 09:44 PM (IST)
Updated Date: Mon, 21 Sep 2026 04:14 AM (IST)
ਮਹਿਰਾ, ਪੰਜਾਬੀ ਜਾਗਰਣ, ਖਰੜ : ਪਿੰਡ ਗੜਾਂਗਾਂ ਦੇ ਸਾਬਕਾ ਸਰਪੰਚ ਸੁਖਪ੍ਰੀਤ ਸਿੰਘ ਐੱਸਓ ਦੇ ਪਿਤਾ ਲਖਵੀਰ ਸਿੰਘ ਦੇ ਅਕਾਲ ਚਲਾਣੇ ’ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਚਰਨਜੀਤ ਸਿੰਘ ਚੰਨੀ ਨੇ ਸੁਖਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਲਖਵੀਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਨ੍ਹਾਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿਚ ਹੌਸਲਾ ਰੱਖਣ ਲਈ ਕਿਹਾ। ਜ਼ਿਕਰਯੋਗ ਹੈ ਕਿ ਲਖਵੀਰ ਸਿੰਘ 13 ਸਤੰਬਰ ਨੂੰ ਅਕਾਲ ਚਲਾਣਾ ਕਰ ਗਏ ਸਨ। ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦੀ ਅੰਤਿਮ ਅਰਦਾਸ ਅਤੇ ਭੋਗ 23 ਸਤੰਬਰ ਨੂੰ ਪਿੰਡ ਗੜਾਂਗਾਂ ਦੇ ਗੁਰਦੁਆਰਾ ਸਾਹਿਬ ਵਿਖੇ ਪਾਏ ਜਾਣਗੇ। ਅੰਤਿਮ ਅਰਦਾਸ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਹੋਵੇਗੀ। ਪਰਿਵਾਰ ਵੱਲੋਂ ਸਮੂਹ ਰਿਸ਼ਤੇਦਾਰਾਂ, ਸਨੇਹੀਆਂ ਅਤੇ ਸੰਗਤ ਨੂੰ ਅੰਤਿਮ ਅਰਦਾਸ ਵਿਚ ਸ਼ਾਮਲ ਹੋ ਕੇ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਬੇਨਤੀ ਕੀਤੀ ਗਈ ਹੈ।