ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਇਨ੍ਹਾਂ ਸਮਾਗਮਾਂ 'ਚ ਦੁਨੀਆ ਭਰ ਤੋਂ ਲੱਖਾਂ ਦੀ ਗਿਣਤੀ 'ਚ ਨਾਨਕ ਨਾਮ ਲੇਵਾ ਸੰਗਤ ਸ਼ਾਮਲ ਹੋਵੇਗੀ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਇਨ੍ਹਾਂ ਸਮਾਗਮਾਂ 'ਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਦਿੱਲੀ ਦੇ ਸਮਰਾਟ ਹੋਟਲ ਵਿਖੇ ਦੇਸ਼ 'ਚ ਸੈਰ ਸਪਾਟੇ ਨੂੰ ਪ੍ਰਫੁੱਲਿਤ ਕਰਨ ਲਈ ਰੱਖੀ ਮੀਟਿੰਗ ਦੌਰਾਨ ਪੰਜਾਬ ਦੇ ਸੱਭਿਆਚਾਰਕ ਤੇ ਸੈ-ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਸੈਰ ਸਪਾਟਾ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨਾਲ ਗ਼ੈਰ-ਰਸਮੀ ਗੱਲਬਾਤ ਦੌਰਾਨ ਇਹ ਮੁੱਦਾ ਵਿਚਾਰਿਆ। ਚੰਨੀ ਨੇ ਮੰਗ ਕੀਤੀ ਹੈ ਕਿ ਇਨ੍ਹਾਂ ਸਮਾਗਮਾਂ ਲਈ 100 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਜਾਣ।

ਮੀਟਿੰਗ ਤੋਂ ਬਾਅਦ ਚੰਨੀ ਨੇ ਦੱਸਿਆ ਕਿ ਉਨ੍ਹਾਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਤੇ ਕੁਝ ਹੋਰਨਾਂ ਵਿਕਾਸ ਪ੍ਰੋਜੈਕਟਾਂ ਲਈ ਪੰਜਾਬ ਸਰਕਾਰ ਵਲੋਂ ਭੇਜੇ 2145 ਕਰੋੜ ਰੁਪਏ ਦੇ ਪ੍ਰੋਜੈਕਟ ਨੂੰ ਵੀ ਤੁਰੰਤ ਪ੍ਰਵਾਨਗੀ ਦਿੱਤੀ ਜਾਵੇ ਅਤੇ ਇਹ ਰਾਸ਼ੀ ਜਾਰੀ ਕੀਤੀ ਜਾਵੇ ਤਾਂ ਜੋ ਗੁਰੂ ਨਾਨਕ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਨਗਰੀ ਦਾ ਸਮੁੱਚਾ ਵਿਕਾਸ ਕੀਤਾ ਜਾ ਸਕੇ। ਨਾਲ ਹੀ ਉਨ੍ਹਾਂ ਸਵਦੇਸ਼ ਦਰਸ਼ਨ ਸਕੀਮ ਅਧੀਨ ਕੇਂਦਰ ਤੋਂ ਮਿਲਣ ਵਾਲੀ ਸਹਾਇਤਾ ਰਾਸ਼ੀ ਤੁਰੰਤ ਜਾਰੀ ਕਰਨ ਲਈ ਵੀ ਕੇਂਦਰੀ ਮੰਤਰੀ ਨਾਲ ਗੱਲਬਾਤ ਕੀਤੀ।

ਮੀਟਿੰਗ ਦੌਰਨ ਹੋਈ ਵਿਚਾਰ ਚਰਚਾ ਬਾਰੇ ਚੰਨੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਕੇਂਦਰ ਸਰਕਾਰ ਵਲੋਂ ਰਾਸ਼ਟਰੀ ਅਤੇ ਅੰਤਰਾਸ਼ਟਰੀ ਸੈਲਾਨੀਆਂ ਨੂੰ ਵੈੱਬ ਐਪਲੀਕੇਸ਼ਨ ਅਤੇ ਟਵਿੱਟਰ ਆਧਾਰਤ ਵਨ ਸਟਾਪ ਸੇਵਾਵਾਂ ਪ੍ਰਦਾਨ ਕਰਵਾਉਣ ਅਤੇ ਸ਼ਿਕਾਇਤ ਨਿਪਟਾਰੇ ਲਈ ਸਿਸਟਮ ਹੋਂਦ ਵਿਚ ਲਿਉਣ, ਸੂਬਿਆਂ ਅਤੇ ਕੇਂਦਰ ਸ਼ਾਸ਼ਿਤ ਰਾਜਾ ਵਿਚ ਬੈਡ ਐਂਡ ਬਰੇਕਫਾਸਟ/ਹੋਮ ਸਟੇਅ ਸਬੰਧੀ ਦਿਸ਼ਾਂ ਨਿਰਦੇਸ਼ਾਂ, ਦਵਦੇਸ਼ ਦਰਸ਼ਨ ਅਤੇ ਪ੍ਰਸਾਦ ਯੋਜਨਾ ਅਤੇ ਸ਼ੋਸ਼ਲ ਮੀਡੀਏ ਰਾਹੀਂ ਸੈਰ ਸਪਾਟੇ ਨੁੰ ਉਤਸ਼ਾਹਿਤ ਕਰਨ ਬਾਰੇ ਵਿਚਾਰ ਕੀਤਾ ਗਿਆ।

Posted By: Seema Anand