
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

Punjab Congress 'ਚ ਸੰਗਠਨ ਤੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਧੜੇਬੰਦੀ ਜਾਰੀ ਹੈ। ਚੰਨੀ ਅਤੇ ਉਨ੍ਹਾਂ ਦੇ ਸਮਰਥਕ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੁੜ ਜ਼ਿੰਮੇਵਾਰੀ ਦਿੱਤੇ ਜਾਣ 'ਤੇ ਸਵਾਲ ਉਠਾ ਚੁੱਕੇ ਹਨ। ਅਜਿਹੇ ਵਿਚ ਮੀਟਿੰਗ ਤੋਂ ਚੰਨੀ ਦੀ ਗੈਰਹਾਜ਼ਰੀ ਨੂੰ ਸਿਆਸੀ ਤੌਰ 'ਤੇ ਵੀ ਦੇਖਿਆ ਜਾ ਰਿਹਾ ਹੈ।

ਸਟੇਟ ਬਿਊਰੋ, ਜਾਗਰਣ ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਬੁੱਧਵਾਰ ਨੂੰ ਦਿੱਲੀ 'ਚ ਹੋਣ ਵਾਲੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ 'ਚ ਸ਼ਾਮਲ ਨਹੀਂ ਹੋਣਗੇ। ਚੰਨੀ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਹਨ ਤੇ ਮੀਟਿੰਗ 'ਚ ਪੰਜਾਬ ਨਾਲ ਸਬੰਧਤ ਸਿਆਸੀ ਮੁੱਦਿਆਂ 'ਤੇ ਹੋਣ ਵਾਲੀ ਚਰਚਾ ਵਿੱਚ ਹਿੱਸਾ ਲੈਣਾ ਸੀ।
ਹਾਲਾਂਕਿ, ਜਾਣਕਾਰੀ ਮੁਤਾਬਕ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਮੀਟਿੰਗ 'ਚ ਸ਼ਾਮਲ ਹੋਣ ਤੋਂ ਅਸਮਰੱਥਾ ਜਤਾਈ ਹੈ। ਦੱਸਿਆ ਜਾ ਰਿਹਾ ਹੈ ਕਿ ਚੰਨੀ ਪੰਜਾਬ ਯੂਨੀਵਰਸਿਟੀ ਤੋਂ ਪੀਐੱਚਡੀ ਕਰ ਰਹੇ ਹਨ ਤੇ ਵੀਰਵਾਰ ਨੂੰ ਉਨ੍ਹਾਂ ਦੀ ਆਖਰੀ ਪ੍ਰੀਖਿਆ ਹੈ। ਇਸੇ ਕਾਰਨ ਉਹ ਦਿੱਲੀ ਨਹੀਂ ਪਹੁੰਚ ਸਕਣਗੇ। ਹਾਲਾਂਕਿ, ਚੰਨੀ ਵੱਲੋਂ ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ 'ਚ ਸੰਗਠਨ ਤੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਧੜੇਬੰਦੀ ਜਾਰੀ ਹੈ। ਚੰਨੀ ਅਤੇ ਉਨ੍ਹਾਂ ਦੇ ਸਮਰਥਕ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੁੜ ਜ਼ਿੰਮੇਵਾਰੀ ਦਿੱਤੇ ਜਾਣ 'ਤੇ ਸਵਾਲ ਉਠਾ ਚੁੱਕੇ ਹਨ। ਅਜਿਹੇ ਵਿਚ ਮੀਟਿੰਗ ਤੋਂ ਚੰਨੀ ਦੀ ਗੈਰਹਾਜ਼ਰੀ ਨੂੰ ਸਿਆਸੀ ਤੌਰ 'ਤੇ ਵੀ ਦੇਖਿਆ ਜਾ ਰਿਹਾ ਹੈ।