ਜਾਗਰਣ ਸੰਵਾਦਦਾਤਾ, ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਸਮੇਤ ਨੌਂ ਪਾਰਟੀ ਆਗੂਆਂ ਖਿਲਾਫ ਜ਼ਿਲ੍ਹਾ ਅਦਾਲਤ ਵਿਚ ਚੱਲ ਰਹੇ ਮਾਮਲੇ ਵਿਚ ਚਾਰਜ ਤੈਅ ਕੀਤੇ ਗਏ ਹਨ। ਆਪ ਆਗੂਆਂ ’ਤੇ ਚੰਡੀਗੜ੍ਹ ਪੁਲਿਸ ਦੇ ਨਾਲ ਪ੍ਰਦਰਸ਼ਨ ਦੇ ਦੌਰਾਨ ਹੱਥੋਪਾਈ ਤੇ ਸਰਕਾਰੀ ਡਿਊਟੀ ਵਿਚ ਰੁਕਾਵਟ ਪਾਉਣ ਦਾ ਦੋਸ਼ ਹੈ।
ਇਨ੍ਹਾਂ ਆਗੂਆਂ ਵਿਚ ਅਨਮੋਲ ਗਗਨ ਮਾਨ ਤੋਂ ਇਲਾਵਾ ਅਮਨ ਅਰੋੜਾ, ਜਰਨੈਲ ਸਿੰਘ, ਮਾਸਟਰ ਬਲਦੇਵ ਸਿੰਘ, ਸਰਬਜੀਤ ਕੌਰ ਮਾਣੁਕੇ, ਕੁਲਵੰਤ ਪੰਡੋਰੀ, ਜੈਕ੍ਰਿਸ਼ਨ ਰੂੜੀ, ਮਨਜੀਤ ਸਿੰਘ ਤੇ ਜਰਨੈਲ ਸਿੰਘ ਸ਼ਾਮਲ ਹੈ। ਚੰਡੀਗੜ੍ਹ ਡਿਸਟ੍ਰਿਕਟ ਕੋਰਟ ਨੇ ਇਨ੍ਹਾਂ ਆਗੂਆਂ ਖਿਲਾਫ ਦੋਸ਼ ਤੈਅ ਕਰ ਦਿੱਤੇ ਹਨ। ਹੁਣ ਇਨ੍ਹਾਂ ਖਿਲਾਫ 11 ਅਪ੍ਰੈਲ ਤੋਂ ਟ੍ਰਾਇਲ ਸ਼ੁਰੂ ਹੋਵੇਗਾ। 6 ਅਕਤੂਬਰ 2021 ਨੂੰ ਸੈਕਟਰ-3 ਥਾਣਾ ਪੁਲਿਸ ਨੇ ਇਨ੍ਹਾਂ ਖਿਲਾਫ ਕੇਸ ਦਰਜ ਕੀਤਾ ਸੀ। ਪਿਛਲੇ ਸਾਲ ਪੁਲਿਸ ਨੇ ਇਨ੍ਹਾਂ ਸਾਰਿਆਂ ਖਿਲਾਫ ਜ਼ਿਲ੍ਹਾ ਅਦਾਲਤ ਵਿਚ ਚਾਰਜਸ਼ੀਟ ਦਾਇਰ ਕੀਤੀ ਸੀ।
Posted By: Jagjit Singh