ਚੱਠਾ ਫੂਡਜ਼ ਨੇ ਮੁਲਾਜ਼ਮਾਂ ਤੇ ਦਿਹਾੜੀਦਾਰ ਕਾਮਿਆਂ ਨੂੰ ਕੰਬਲ ਵੰਡੇ
ਚੱਠਾ ਫੂਡਜ਼ ਨੇ ਮੁਲਾਜ਼ਮਾਂ ਤੇ ਦਿਹਾੜੀਦਾਰ ਕਾਮਿਆਂ ਨੂੰ ਕੰਬਲ ਵੰਡੇ
Publish Date: Tue, 20 Jan 2026 06:31 PM (IST)
Updated Date: Tue, 20 Jan 2026 06:33 PM (IST)

ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਕੰਪਨੀ ਮੁਲਾਜ਼ਮਾਂ ਨੂੰ ਆਪਣਾ ਪਰਿਵਾਰ ਸਮਝਦਿਆਂ ਚੱਠਾ ਫੂਡਜ਼ ਪ੍ਰਾਈਵੇਟ ਲਿਮਟਿਡ ਨੇ ਆਪਣੇ 300 ਦੇ ਕਰੀਬ ਮੁਲਾਜ਼ਮਾਂ ਤੇ ਲੋੜਵੰਦ ਦਿਹਾੜੀਦਾਰ ਕਾਮਿਆਂ ਨੂੰ ਗਰਮ ਕੰਬਲ ਵੰਡੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਲਾਂਟ ਹੈੱਡ ਐੱਚਆਰ ਸੋਹਨ ਸਿੰਘ ਨੇ ਦੱਸਿਆ ਕਿ ਕੰਬਲ ਵੰਡਣ ਦੀ ਇਸ ਕਾਰਵਾਈ ਵਿਚ ਚੱਠਾ ਗਰੁੱਪ ਦੇ ਚੀਫ਼ ਆਪਰੇਸ਼ਨ ਆਫ਼ੀਸਰ (ਸੀਓਓ) ਗਗਨਦੀਪ ਸਿੰਘ ਬੇਦੀ ਤੇ ਹੈੱਡ ਕਾਰਪੋਰੇਟ ਐੱਚਆਰ ਰਚਨਾ ਚੌਧਰੀ ਨੇ ਵੀ ਸ਼ਿਰਕਤ ਕੀਤੀ। ਸੋਹਨ ਸਿੰਘ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਚੱਠਾ ਫੂਡਜ਼ ਆਪਣੇ ਮੁਲਾਜ਼ਮਾਂ ਦਾ ਵਿਸ਼ੇਸ਼ ਧਿਆਨ ਰੱਖ ਰਹੀ ਤੇ ਇਨ੍ਹਾਂ ਨੂੰ ਹਮੇਸ਼ਾ ਆਪਣੇ ਪਰਿਵਾਰ ਵਾਂਗ ਸਮਝਦੀ ਹੈ। ਕੰਪਨੀ ਵੱਲੋਂ ਜਿੱਥੇ ਹਰ ਧਾਰਮਿਕ ਤਿਉਹਾਰ ਦੀ ਆਸਥਾ ਬਣਾ ਕੇ ਰੱਖੀ ਜਾਂਦੀ ਹੈ, ਉੱਥੇ ਹੀ ਇਸ ਵਾਰ ਠੰਢ ਵੱਧ ਹੋਣ ਦੇ ਚੱਲਦਿਆਂ ਮੁਲਾਜ਼ਮਾਂ ਨੂੰ ਕੰਬਲ ਵੰਡਣ ਦਾ ਫ਼ੈਸਲਾ ਲਿਆ ਹੈ। ਦੋਹਾਂ ਅਧਿਕਾਰੀਆਂ ਨੇ ਦੱਸਿਆ ਕਿ ਜੇਕਰ ਕੰਪਨੀ ਮੁਲਾਜ਼ਮਾਂ ਨੂੰ ਆਪਣਾ ਸਮਝਦੀ ਹੈ ਤਾਂ ਬਿਨਾਂ ਸ਼ੱਕ ਮੁਲਾਜ਼ਮ ਵੀ ਕੰਪਨੀ ਨੂੰ ਆਪਣਾ ਸਮਝਦੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਕੰਪਨੀ ਮੁਲਾਜ਼ਮਾਂ ਦੇ ਹਿੱਤਾਂ ਨੂੰ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਕੰਪਨੀ ਅਤੇ ਮੁਲਾਜ਼ਮਾਂ ਦਰਮਿਆਨ ਆਪਸੀ ਤਾਲਮੇਲ ਬਣਿਆ ਰਹੇ ਤੇ ਦੋਹਾਂ ਧਿਰਾਂ ਨੂੰ ਲਾਭ ਹੋਵੇ। ਉਕਤ ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਚੱਠਾ ਗਰੁੱਪ ਵੱਲੋਂ ਨਵਾਂ ਪਲਾਂਟ ਤਿਆਰ ਕੀਤਾ ਜਾ ਰਿਹਾ ਹੈ ਤੇ ਕੰਪਨੀ ਨੇ ਇਸ ਪਲਾਂਟ ਦੀ ਉਸਾਰੀ ਵਿਚ ਲੱਗੇ ਦਿਹਾੜੀਦਾਰ ਕਾਮਿਆਂ ਨੂੰ ਕੰਬਲ ਵੰਡਣ ਦੀ ਸਹੂਲਤ ਦਿੱਤੀ ਹੈ। ਇਸ ਮੌਕੇ ਕੰਪਨੀ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ-ਨਾਲ ਵੱਡੀ ਗਿਣਤੀ ਮੁਲਾਜ਼ਮ ਵੀ ਹਾਜ਼ਰ ਸਨ।