- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੀਟਿੰਗ ਦੌਰਾਨ ਮਾਲ ਪਟਵਾਰ ਯੂਨੀਅਨ, ਪੰਜਾਬ ਦੇ ਨੁਮਾਇੰਦਿਆਂ ਨੇ ਪਟਵਾਰੀਆਂ ਦੀ ਤਨਖ਼ਾਹ ਗੁਆਂਢੀ ਸੂਬਿਆਂ ਦੇ ਮੁਲਾਜ਼ਮਾਂ ਦੇ ਬਰਾਬਰ ਤੈਅ ਕਰਨ ਦੀ ਮੰਗ ਰੱਖੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਦਾ ਜਲਦੀ ਹੱਲ ਕੱਢਣ ਲਈ ਵਿੱਤ ਵਿਭਾਗ ਦੇ ਵਿਸ਼ੇਸ਼ ਸਕੱਤਰ ਨੂੰ ਯੂਨੀਅਨ ਨਾਲ ਮੀਟਿੰਗ ਕਰਨ ਅਤੇ ਮੰਗ ਬਾਰੇ ਸਮਾਂਬੱਧ ਤੇ ਢੁਕਵਾਂ ਫ਼ੈਸਲਾ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ।

ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਮਾਲ ਪਟਵਾਰ ਯੂਨੀਅਨ ਤੇ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰ ਕੇ ਉਨ੍ਹਾਂ ਦੀਆਂ ਪੈਂਡਿੰਗ ਮੰਗਾਂ ਤੇ ਸਮੱਸਿਆਵਾਂ ਬਾਰੇ ਚਰਚਾ ਕੀਤੀ। ਉਨ੍ਹਾਂ ਪਟਵਾਰ ਯੂਨੀਅਨ ਨੂੰ ਤਨਖ਼ਾਹ ਸਬੰਧੀ ਮੰਗ ਦਾ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਨਾਲ ਹੀ, ਸਿੱਖਿਆ ਵਿਭਾਗ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਪ੍ਰਸ਼ਾਸਕੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਮਾਲ ਪਟਵਾਰ ਯੂਨੀਅਨ, ਪੰਜਾਬ ਦੇ ਨੁਮਾਇੰਦਿਆਂ ਨੇ ਪਟਵਾਰੀਆਂ ਦੀ ਤਨਖ਼ਾਹ ਗੁਆਂਢੀ ਸੂਬਿਆਂ ਦੇ ਮੁਲਾਜ਼ਮਾਂ ਦੇ ਬਰਾਬਰ ਤੈਅ ਕਰਨ ਦੀ ਮੰਗ ਰੱਖੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਦਾ ਜਲਦੀ ਹੱਲ ਕੱਢਣ ਲਈ ਵਿੱਤ ਵਿਭਾਗ ਦੇ ਵਿਸ਼ੇਸ਼ ਸਕੱਤਰ ਨੂੰ ਯੂਨੀਅਨ ਨਾਲ ਮੀਟਿੰਗ ਕਰਨ ਅਤੇ ਮੰਗ ਬਾਰੇ ਸਮਾਂਬੱਧ ਤੇ ਢੁਕਵਾਂ ਫ਼ੈਸਲਾ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਤੋਂ ਬਾਅਦ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਨੁਮਾਇੰਦਿਆਂ ਨੇ ਉਨ੍ਹਾਂ ਨੂੰ ਆਪਣੇ ਪੈਂਡਿੰਗ ਮਾਮਲਿਆਂ, ਸੇਵਾ ਨਾਲ ਜੁੜੀਆਂ ਸਮੱਸਿਆਵਾਂ ਤੇ ਮੰਗਾਂ ਬਾਰੇ ਜਾਣੂ ਕਰਵਾਇਆ। ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਿੱਖਿਆ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਕੰਮ ਕਰ ਰਹੀ ਹੈ। ਉਨ੍ਹਾਂ ਸਿੱਖਿਆ ਵਿਭਾਗ ਨੂੰ ਯੂਨੀਅਨਾਂ ਵੱਲੋਂ ਉਠਾਏ ਮੁੱਦਿਆਂ ਦੇ ਹੱਲ ਲਈ ਪ੍ਰਸ਼ਾਸਕੀ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।
ਮੀਟਿੰਗਾਂ ’ਚ ਮਾਲ ਪਟਵਾਰ ਯੂਨੀਅਨ, ਪੰਜਾਬ ਵੱਲੋਂ ਬਲਰਾਜ ਸਿੰਘ ਔਜਲਾ ਤੇ ਸੁਖਪ੍ਰੀਤ ਸਿੰਘ ਢਿੱਲੋਂ ਸ਼ਾਮਲ ਹੋਏ। 4161 ਰੀਕਾਸਟ ਸੂਚੀਆਂ ਅਧਿਆਪਕ ਯੂਨੀਅਨ ਵੱਲੋਂ ਬਲਕਾਰ ਸਿੰਘ ਅਤੇ ਮਨਪ੍ਰੀਤ ਸਿੰਘ, ਵਿਸ਼ੇਸ਼ ਅਧਿਆਪਕ ਯੂਨੀਅਨ ਪੰਜਾਬ ਐਕਸ਼ਨ ਕਮੇਟੀ ਵੱਲੋਂ ਵਰਿੰਦਰ ਵੈਹਰਾ ਅਤੇ ਸੁਲੱਖਣ ਸਿੰਘ, ਅਤੇ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ (55 ਫ਼ੀਸਦੀ ਤੋਂ ਪ੍ਰਭਾਵਿਤ) ਵੱਲੋਂ ਗੁਰਪ੍ਰੀਤ ਸਿੰਘ ਪੱਕਾ ਕਲਾਂ ਅਤੇ ਗੁਰਪ੍ਰੀਤ ਸਿੰਘ ਗਾਜ਼ੀਪੁਰ ਨੇ ਆਪਣੀਆਂ ਮੰਗਾਂ ਰੱਖੀਆਂ।
ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਵਿਕਾਸ ਸਾਹਨੀ ਅਤੇ ਲਖਵਿੰਦਰ ਕੌਰ, ਈਟੀਟੀ ਟੈੱਟ ਪਾਸ 5994 ਬੈਕਲਾਗ ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਅਸ਼ੋਕ ਬਾਵਾ, 10 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ ਵੱਲੋਂ ਜਸਪਾਲ ਸਿੰਘ ਅਤੇ ਮਮਤਾ ਕੌਰ ਅਤੇ ਏਡਿਡ ਸਕੂਲਾਂ ਦੇ ਅਨਏਡਿਡ ਸਟਾਫ਼ ਫਰੰਟ ਵੱਲੋਂ ਨਿਰਭੈ ਸਿੰਘ ਅਤੇ ਸੁਖਚੈਨ ਸਿੰਘ ਵੀ ਮੀਟਿੰਗ ਵਿਚ ਮੌਜੂਦ ਸਨ। ਸਾਰੇ ਨੁਮਾਇੰਦਿਆਂ ਨੇ ਆਪਣੇ ਪੈਂਡਿੰਗ ਮਾਮਲੇ ਤੇ ਸਮੱਸਿਆਵਾਂ ਵਿੱਤ ਮੰਤਰੀ ਸਾਹਮਣੇ ਰੱਖੀਆਂ।