- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਾਜ਼ਮਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪ੍ਰਸ਼ਾਸਨਿਕ, ਢਾਂਚਾਗਤ ਤੇ ਵਿੱਤੀ ਮਸਲਿਆਂ ਤੇ ਜਾਇਜ਼ ਮੰਗਾਂ ਨੂੰ ਯੋਜਨਾਬੱਧ ਢੰਗ ਨਾਲ ਅਤੇ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਹੱਲ ਕੀਤਾ ਜਾਵੇਗਾ। ਉਨ੍ਹਾਂ ਯੂਨੀਅਨ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਬਹੁਤੀਆਂ ਮੰਗਾਂ ਪਹਿਲਾਂ ਹੀ ਵਿਚਾਰ ਅਧੀਨ ਹਨ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਤੇ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਵਫ਼ਦਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਪੀ.ਐੱਸ.ਪੀ.ਸੀ.ਐੱਲ. ਗੁਰਕਿਰਤ ਕਿਰਪਾਲ ਸਿੰਘ ਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ’ਚ ਹੋਈਆਂ ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਚੀਮਾ ਨੇ ਯੂਨੀਅਨਾਂ ਦੇ ਮਸਲਿਆਂ ਨੂੰ ਗੌਰ ਨਾਲ ਸੁਣਿਆ ਤੇ ਪ੍ਰਬੰਧਕਾਂ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ (ਬੀ.ਓ.ਡੀ.) ਦੀ ਮੀਟਿੰਗ ’ਚ ਸਾਰੇ ਜਾਇਜ਼ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਮੁਲਾਜ਼ਮਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪ੍ਰਸ਼ਾਸਨਿਕ, ਢਾਂਚਾਗਤ ਤੇ ਵਿੱਤੀ ਮਸਲਿਆਂ ਤੇ ਜਾਇਜ਼ ਮੰਗਾਂ ਨੂੰ ਯੋਜਨਾਬੱਧ ਢੰਗ ਨਾਲ ਅਤੇ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਹੱਲ ਕੀਤਾ ਜਾਵੇਗਾ। ਉਨ੍ਹਾਂ ਯੂਨੀਅਨ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਬਹੁਤੀਆਂ ਮੰਗਾਂ ਪਹਿਲਾਂ ਹੀ ਵਿਚਾਰ ਅਧੀਨ ਹਨ। ਮੀਟਿੰਗਾਂ ਦੌਰਾਨ ਪੀ.ਐੱਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਇੰਜੀ. ਜੇ.ਐੱਸ ਧੀਮਾਨ, ਇੰਜੀ. ਅਜੈ ਪਾਲ ਸਿੰਘ ਅਟਵਾਲ, ਇੰਜੀ. ਸੁਖਵੰਤ ਸਿੰਘ, ਇੰਜੀ. ਜਗਦੀਪ ਸਿੰਘ ਗਰਚਾ, ਇੰਜੀ. ਜਤਿੰਦਰ ਗਰਗ ਅਤੇ ਇੰਜੀ. ਦਵਿੰਦਰ ਗੋਇਲ; ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬਲਿਹਾਰ ਸਿੰਘ, ਟੇਕ ਚੰਦ, ਸੰਦੀਪ ਖੱਤਰੀ ਅਤੇ ਬਲਵਿੰਦਰ ਸਿੰਘ; ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਵੱਲੋਂ ਕੁਲਜੀਤ ਸਿੰਘ, ਤਰਨਦੀਪ ਸਿੰਘ, ਅੰਮ੍ਰਿਤਸਰ ਕੁਮਾਰ ਤੇ ਪਵਨਦੀਪ ਸਿੰਘ; ਆਲ ਡਿਪਲੋਮਾ ਡਿਗਰੀ ਅਪ੍ਰੈਂਟਿਸਸ਼ਿਪ ਐਸੋਸੀਏਸ਼ਨ ਵੱਲੋਂ ਗੁਰਦੀਪ ਸਿੰਘ, ਸੁਖਮੰਦਰ ਸਿੰਘ ਅਤੇ ਜਗਜੀਤ ਸਿੰਘ; ਅਤੇ ਪਾਵਰਕੌਮ ਮੀਟਰ ਰੀਡਰ ਯੂਨੀਅਨ (ਆਜ਼ਾਦ) ਵੱਲੋਂ ਗੁਰਵਿੰਦਰ ਸਿੰਘ, ਜਗਸੀਰ ਸਿੰਘ ਤੇ ਮੋਲਕਦੀਪ ਸਿੰਘ ਨੇ ਆਪਣੇ ਮਸਲੇ ਤੇ ਮੰਗਾਂ ਰੱਖੀਆਂ।