- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਛੱਜਲਵੱਡੀ ਪਰਿਵਾਰ ਦਾ 'ਆਪ' ਵਿੱਚ ਸਵਾਗਤ ਕਰਦਿਆਂ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਬਾਬਾ ਬਕਾਲਾ ਹਲਕੇ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਪਾਰਟੀ ਸੰਗਠਨ ਨੂੰ "ਨਵੀਂ ਊਰਜਾ ਅਤੇ ਤਾਕਤ" ਮਿਲੇਗੀ। ਉਨ੍ਹਾਂ ਕਿਹਾ ਕਿ ਆਗੂ ਅਤੇ ਲੋਕ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ 'ਆਪ' ਵਿੱਚ ਸ਼ਾਮਲ ਹੋ ਰਹੇ ਹਨ। ਘੁੰਮਣ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਆਗੂ ਅਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ,, ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਵਾਰ ਵਿਧਾਇਕ ਰਹੇ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਤਿੰਦਰਜੀਤ ਸਿੰਘ ਛੱਜਲਵੱਡੀ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਛੱਜਲਵੱਡੀ ਅਤੇ ਉਨ੍ਹਾਂ ਦੇ ਪੁੱਤਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਫ਼ਸਰ (ਓ.ਐਸ.ਡੀ.) ਰਾਜਬੀਰ ਸਿੰਘ ਘੁੰਮਣ ਨੇ 'ਆਪ' ਵਿੱਚ ਸ਼ਾਮਲ ਕਰਵਾਇਆ ਅਤੇ ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ।
ਛੱਜਲਵੱਡੀ ਪਰਿਵਾਰ ਦਾ 'ਆਪ' ਵਿੱਚ ਸਵਾਗਤ ਕਰਦਿਆਂ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਬਾਬਾ ਬਕਾਲਾ ਹਲਕੇ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਪਾਰਟੀ ਸੰਗਠਨ ਨੂੰ "ਨਵੀਂ ਊਰਜਾ ਅਤੇ ਤਾਕਤ" ਮਿਲੇਗੀ। ਉਨ੍ਹਾਂ ਕਿਹਾ ਕਿ ਆਗੂ ਅਤੇ ਲੋਕ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ 'ਆਪ' ਵਿੱਚ ਸ਼ਾਮਲ ਹੋ ਰਹੇ ਹਨ। ਘੁੰਮਣ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਆਗੂ ਅਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਛੱਜਲਵੱਡੀ ਬਾਬਾ ਬਕਾਲਾ ਹਲਕੇ ਲਈ ਅਕਾਲੀ ਦਲ (ਪੁਨਰ ਸੁਰਜੀਤ) ਦੇ ਹਲਕਾ ਇੰਚਾਰਜ ਵਜੋਂ ਸੇਵਾ ਨਿਭਾਅ ਰਹੇ ਸਨ। ਉਨ੍ਹਾਂ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਜੰਡਿਆਲਾ ਗੁਰੂ ਹਲਕੇ ਤੋਂ ਵੀ ਚੋਣ ਲੜੀ ਸੀ ਪਰ ਉਹ ਜਿੱਤ ਨਹੀਂ ਸਕੇ ਸਨ। ਇਹ ਘਟਨਾਕ੍ਰਮ ਅਜਿਹੇ ਸਮੇਂ ਵਿਚ ਸਾਹਮਣੇ ਆਇਆ ਹੈ ਜਦੋਂ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂਆਂ ਦੇ ਪਾਰਟੀ ਛੱਡਣ ਅਤੇ ਨਵੇਂ ਗੱਠਜੋੜ ਬਣਾਉਣ ਦਾ ਸਿਲਸਿਲਾ ਚੱਲ ਰਿਹਾ ਹੈ। ਸੀਨੀਅਰ ਆਗੂ ਜਥੇਦਾਰ ਇਕਬਾਲ ਸਿੰਘ ਝੂੰਦਾ ਨੇ ਜੁਲਾਈ ਵਿਚ ਲਗਭਗ 15 ਹੋਰ ਆਗੂਆਂ ਸਮੇਤ ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਐਲਾਨ ਕੀਤਾ ਸੀ, ਜਿਸ ਨਾਲ ਪਾਰਟੀ ਵਿਚ ਫੁੱਟ ਪੈ ਗਈ ਸੀ। ਇਸ ਤੋਂ ਪਹਿਲਾਂ ਜੂਨ ਵਿਚ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਨਾਲ ਜੁੜਨ ਦਾ ਫੈਸਲਾ ਕੀਤਾ ਸੀ, ਜਦਕਿ ਪੰਜਾਬ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਪਾਰਟੀ ਛੱਡ ਕੇ 'ਆਪ' ਵਿਚ ਸ਼ਮੂਲੀਅਤ ਕੀਤੀ ਸੀ।