ਸਿਹਤ ਕ੍ਰਾਂਤੀ ਵੱਲ ਮਾਨ ਸਰਕਾਰ ਦਾ ਵੱਡਾ ਕਦਮ: 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਯੋਜਨਾ ਅੱਜ ਹੋਵੇਗੀ ਸ਼ੁਰੂ; ਜਾਣੋ ਕਿਨ੍ਹਾਂ ਨੂੰ ਮਿਲੇਗਾ ਲਾਭ
ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਮੋਹਾਲੀ ਦੇ ਵਿਕਾਸ ਭਵਨ ’ਚ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਲਾਂਚ ਕਰਨਗੇ। ਇਸ ਮੌਕੇ ’ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਹੋਣਗੇ। ਇਸ ਯੋਜਨਾ ਦੇ ਤਹਿਤ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਕੈਸ਼ਲੈੱਸ ਸਿਹਤ ਸੇਵਾ ਦਿੱਤੀ ਜਾਵੇਗੀ।
Publish Date: Thu, 22 Jan 2026 10:46 AM (IST)
Updated Date: Thu, 22 Jan 2026 10:49 AM (IST)
ਸਟੇਟ ਬਿਊਰੋ, ਜਾਗਰਣ, ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਮੋਹਾਲੀ ਦੇ ਵਿਕਾਸ ਭਵਨ ’ਚ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਲਾਂਚ ਕਰਨਗੇ। ਇਸ ਮੌਕੇ ’ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਹੋਣਗੇ। ਇਸ ਯੋਜਨਾ ਦੇ ਤਹਿਤ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਕੈਸ਼ਲੈੱਸ ਸਿਹਤ ਸੇਵਾ ਦਿੱਤੀ ਜਾਵੇਗੀ।
ਮੁੱਖ ਮੰਤਰੀ ਸਿਹਤ ਯੋਜਨਾ ਨੂੰ ਲੈ ਕੇ ਸਿਹਤ ਵਿਭਾਗ ਤੇ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨੇ ਐੱਮਓਯੂ ਕੀਤਾ ਹੈ। ਸੂਬੇ ’ਚ ਇਸ ਯੋਜਨਾ ਨੂੰ ਲਾਗੂ ਕਰਨ ਲਈ 9000 ਕੈਂਪ ਲਾ ਕੇ ਲੋਕਾਂ ਦੇ ਸਿਹਤ ਕਾਰਡ ਬਣਾਏ ਜਾਣਗੇ। ਸਿਹਤ ਵਿਭਾਗ ਨੇ 3 ਮਹੀਨੇ ’ਚ ਸਾਰੇ ਪਰਿਵਾਰਾਂ ਦੇ ਸਿਹਤ ਕਾਰਡ ਬਣਾਉਣ ਦਾ ਟੀਚਾ ਤੈਅ ਕੀਤਾ ਹੋਇਆ ਹੈ। ਇਸ ਯੋਜਨਾ ਦਾ ਲਾਭ ਹਾਸਲ ਕਰਨ ਲਈ ਵਿਅਕਤੀ ਦਾ ਆਧਾਰ ਕਾਰਡ ਤੇ ਵੋਟਰ ਆਈਡੀ ਕਾਰਡ ਪੰਜਾਬ ਦਾ ਹੋਣਾ ਚਾਹੀਦਾ ਹੈ।
ਇਸ ਯੋਜਨਾ ’ਚ ਸਾਰੀਆਂ ਬਿਮਾਰੀਆਂ ਦਾ ਇਲਾਜ ਹੋਵੇਗਾ ਪਰ ਕਾਸਮੈਟਿਕ ਸਰਜਰੀ ਵਰਗੇ ਕੁਝ ਇਲਾਜ ਨਹੀਂ ਹੋਣਗੇ। ਪੀਜੀਆਈ, ਏਮਸ, ਚੰਡੀਗੜ੍ਹ ਦੇ ਸੈਕਟਰ 32 ਸਮੇਤ ਸੂਬੇ ਦੇ ਸਾਰੇ ਨਿੱਜੀ ਤੇ ਸਰਕਾਰੀ ਮੈਡੀਕਲ ਕਾਲਜ, ਸਰਕਾਰੀ ਹਸਪਤਾਲਾਂ ’ਚ ਇਲਾਜ ਹੋਵੇਗਾ। ਇਸ ਤੋਂ ਇਲਾਵਾ ਪ੍ਰਾਈਵੇਟ ਹਸਪਤਾਲ ਜੋ ਇਮਪੈਨਲ ਹੋਣਗੇ, ਉਥੇ ਵੀ ਕੈਸ਼ਲੈੱਸ ਇਲਾਜ ਹੋਵੇਗਾ।