ਮੁੱਖ ਮੰਤਰੀ ਭਗਵੰਤ ਮਾਨ ਦਾ ਦਿੱਲੀ ਦੌਰਾ: ਕੇਂਦਰੀ ਮੰਤਰੀਆਂ ਨਿਤਿਨ ਗਡਕਰੀ ਤੇ ਸ਼ਿਵਰਾਜ ਚੌਹਾਨ ਨਾਲ ਕਰਨਗੇ ਅਹਿਮ ਮੁਲਾਕਾਤਾਂ
ਦੁਪਹਿਰ 3:00 ਵਜੇ ਮੁੱਖ ਮੰਤਰੀ ਦੀ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੀਟਿੰਗ ਹੋਵੇਗੀ। ਖੇਤੀ ਪ੍ਰਧਾਨ ਸੂਬਾ ਹੋਣ ਦੇ ਨਾਤੇ, ਇਸ ਮੁਲਾਕਾਤ ਵਿੱਚ ਫ਼ਸਲੀ ਵਿਭਿੰਨਤਾ, ਐਮ.ਐਸ.ਪੀ. (MSP) ਅਤੇ ਕਿਸਾਨਾਂ ਨਾਲ ਜੁੜੇ ਹੋਰ ਗੰਭੀਰ ਮੁੱਦਿਆਂ 'ਤੇ ਗੱਲਬਾਤ ਹੋਣ ਦੀ ਉਮੀਦ ਹੈ।
Publish Date: Wed, 13 May 2026 09:11 AM (IST)
Updated Date: Wed, 13 May 2026 09:12 AM (IST)
ਨਵੀਂ ਦਿੱਲੀ/ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੇ ਦੌਰੇ 'ਤੇ ਹਨ, ਜਿੱਥੇ ਉਹ ਕੇਂਦਰ ਸਰਕਾਰ ਦੇ ਦੋ ਅਹਿਮ ਮੰਤਰੀਆਂ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਭਖਦੇ ਮਸਲਿਆਂ 'ਤੇ ਚਰਚਾ ਕਰਨਗੇ। ਉਹ ਦੁਪਹਿਰ 1:00 ਵਜੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਪੰਜਾਬ ਦੇ ਨੈਸ਼ਨਲ ਹਾਈਵੇਅ ਪ੍ਰੋਜੈਕਟਾਂ ਅਤੇ ਸੜਕੀ ਢਾਂਚੇ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਦੁਪਹਿਰ 3:00 ਵਜੇ ਮੁੱਖ ਮੰਤਰੀ ਦੀ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੀਟਿੰਗ ਹੋਵੇਗੀ। ਖੇਤੀ ਪ੍ਰਧਾਨ ਸੂਬਾ ਹੋਣ ਦੇ ਨਾਤੇ, ਇਸ ਮੁਲਾਕਾਤ ਵਿੱਚ ਫ਼ਸਲੀ ਵਿਭਿੰਨਤਾ, ਐਮ.ਐਸ.ਪੀ. (MSP) ਅਤੇ ਕਿਸਾਨਾਂ ਨਾਲ ਜੁੜੇ ਹੋਰ ਗੰਭੀਰ ਮੁੱਦਿਆਂ 'ਤੇ ਗੱਲਬਾਤ ਹੋਣ ਦੀ ਉਮੀਦ ਹੈ।
ਪੰਜਾਬ ਦੇ ਮੁੱਦਿਆਂ 'ਤੇ ਰਹੇਗੀ ਨਜ਼ਰ:
ਸੂਤਰਾਂ ਅਨੁਸਾਰ, ਮੁੱਖ ਮੰਤਰੀ ਇਨ੍ਹਾਂ ਮੁਲਾਕਾਤਾਂ ਦੌਰਾਨ ਪੰਜਾਬ ਦੇ ਵਿਕਾਸ ਕਾਰਜਾਂ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਅਤੇ ਕੇਂਦਰੀ ਫੰਡਾਂ ਦੀ ਜਲਦ ਰਿਲੀਜ਼ ਨੂੰ ਲੈ ਕੇ ਵੀ ਗੱਲ ਕਰ ਸਕਦੇ ਹਨ। ਇਹ ਦੌਰਾ ਪੰਜਾਬ ਅਤੇ ਕੇਂਦਰ ਦੇ ਸਬੰਧਾਂ ਅਤੇ ਸੂਬੇ ਦੇ ਵਿਕਾਸ ਪੱਖੋਂ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।