ਦਿੱਲੀ ਦੇ ਮੁੱਖ ਮੰਤਰੀ ਨੂੰ ਮਿਲੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ, ਮਨਜਿੰਦਰ ਸਿਰਸਾ ਵੀ ਰਹੇ ਮੌਜੂਦ; ਸਿਆਸੀ ਹਲਕਿਆਂ 'ਚ ਚਰਚਾਵਾਂ ਦਾ ਦੌਰ ਤੇਜ਼
ਢਿੱਲੋਂ ਨੇ ਖੁਸ਼ਹਾਲ ਪੰਜਾਬ ਦੇ ਨਿਰਮਾਣ ਲਈ ਆਪਣਾ ਵਿਜ਼ਨ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਸ਼ਾਸਨ ਮਾਡਲ ਅੱਜ ਵੀ ਪ੍ਰੇਰਣਾ ਦਾ ਸਰੋਤ ਹੈ। ਢਿੱਲੋਂ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤ ਪਰਿਵਾਰਾਂ ਲਈ ਸਰਕਾਰੀ ਨੌਕਰੀਆਂ ਦੀ ਯੋਗਤਾ ਸ਼ਰਤਾਂ ਨੂੰ ਸਰਲ ਬਣਾਉਣ ਦੇ ਫ਼ੈਸਲੇ ਲਈ ਦਿੱਲੀ ਦੀ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
Publish Date: Sun, 07 Jun 2026 08:33 AM (IST)
Updated Date: Sun, 07 Jun 2026 08:36 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ਼ਨਿਚਰਵਾਰ ਨੂੰ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦਿੱਲੀ ਸਰਕਾਰ ਦੇ ਵਾਤਾਵਰਣ, ਜੰਗਲਾਤ ਤੇ ਜੰਗਲੀ ਜੀਵ ਮੰਤਰੀ ਮਨਜਿੰਦਰ ਸਿੰਘ ਸਿਰਸਾ ਵੀ ਹਾਜ਼ਰ ਸਨ। ਢਿੱਲੋਂ ਨੇ ਖੁਸ਼ਹਾਲ ਪੰਜਾਬ ਦੇ ਨਿਰਮਾਣ ਲਈ ਆਪਣਾ ਵਿਜ਼ਨ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਸ਼ਾਸਨ ਮਾਡਲ ਅੱਜ ਵੀ ਪ੍ਰੇਰਣਾ ਦਾ ਸਰੋਤ ਹੈ। ਢਿੱਲੋਂ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤ ਪਰਿਵਾਰਾਂ ਲਈ ਸਰਕਾਰੀ ਨੌਕਰੀਆਂ ਦੀ ਯੋਗਤਾ ਸ਼ਰਤਾਂ ਨੂੰ ਸਰਲ ਬਣਾਉਣ ਦੇ ਫ਼ੈਸਲੇ ਲਈ ਦਿੱਲੀ ਦੀ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪ੍ਰਭਾਵਿਤ ਪਰਿਵਾਰਾਂ ਨੂੰ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਨਿਆਂ ਤੇ ਸਨਮਾਨ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।