ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ : ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਨੌਵੀਂ ਬੱਸ ਕੀਤੀ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ : ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਨੌਵੀਂ ਬੱਸ ਕੀਤੀ ਰਵਾਨਾ
Publish Date: Sat, 07 Mar 2026 05:45 PM (IST)
Updated Date: Sat, 07 Mar 2026 05:48 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਦੇ ਤਹਿਤ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਨੌਵੀਂ ਬੱਸ ਤੀਰਥ ਯਾਤਰਾ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ। ਸੈਕਟਰ -68 ਅਤੇ ਕੁੰਬੜਾ ਦੇ ਸ਼ਰਧਾਲੂਆਂ ਨਾਲ ਭਰੀ ਇਸ ਬੱਸ ਨੂੰ ਰਵਾਨਾ ਕਰਨ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿਸ ਸੋਚ ਦੇ ਚਲਦਿਆਂ ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ, ਇਸ ਵਿਚ ਅਸੀਂ ਕਾਫ਼ੀ ਹੱਦ ਤੱਕ ਸਫ਼ਲ ਹੋਏ ਹਾਂ ਅਤੇ ਸ਼ਰਧਾਲੂਆਂ ਵਿਚ ਧਾਰਮਿਕ ਯਾਤਰਾ ’ਤੇ ਜਾਣ ਨੂੰ ਲੈ ਕੇ ਪਾਇਆ ਜਾ ਰਿਹਾ ਉਤਸ਼ਾਹ ਵੇਖਿਆ ਹੀ ਬਣਦਾ ਬਣਦਾ ਹੈ। ਉਨ੍ਹਾਂ ਕਿਹਾ ਕਿ ਬੂਥ ਵਾਈਜ਼ ਇਕ ਬੱਸ ਇਸ ਤੀਰਥ ਯਾਤਰਾ ਦੌਰਾਨ ਭੇਜੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਬੱਸਾਂ ਇਸ ਯਾਤਰਾ ’ਤੇ ਜਾਣਗੀਆਂ। ਇਸ ਦੇ ਨਾਲ ਜਿੱਥੇ ਸ਼ਰਧਾਲੂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣਗੇ, ਉੱਥੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦੇਣ ਵਾਲਿਆਂ ਯੋਧਿਆਂ ਨਾਲ ਸਬੰਧਤ ਜਲਿਆਂਵਾਲਾ ਬਾਗ਼ ਨੂੰ ਵੇਖ ਸਕਣਗੇ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹੁਣ ਵਿਰੋਧੀ ਪਾਰਟੀਆਂ ਦੇ ਕੋਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਰੁੱਧ ਉਠਾਉਣ ਲਈ ਕੋਈ ਮੁੱਦਾ ਹੀ ਨਹੀਂ ਰਹਿ ਗਿਆ, ਕਿਉਂਕਿ ਜਿੰਨੇ ਵੀ ਵਾਅਦੇ ਅਤੇ ਗਰੰਟੀਆਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨਾਲ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਇਸ ਬਜਟ ਸੈਸ਼ਨ ਦੌਰਾਨ ਮਹਿਲਾਵਾਂ ਲਈ ਜੋ 1000 ਪ੍ਰਤੀ ਮਹੀਨਾ ਗਰੰਟੀ ਦਿੱਤੀ ਗਈ ਸੀ, ਉਸਦਾ ਵੀ ਐਲਾਨ ਹੋਣ ਜਾ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਲਈ ਬਿਜਲੀ ਡੇਢ ਰੁਪਏ ਪ੍ਰਤੀ ਯੂਨਿਟ ਹੋਰ ਸਸਤੀ ਕਰ ਦਿੱਤੀ ਗਈ ਹੈ। ਇਸ ਮੌਕੇ ’ਤੇ ਜਸਵੀਰ ਕੌਰ ਅਤਲੀ, ਫੂਲਰਾਜ ਸਿੰਘ ਹਲਕਾ ਕੋਆਰਡੀਨੇਟਰ, ਰਮਨਪ੍ਰੀਤ ਕੌਰ ਐੱਮਸੀ (ਹਲਕਾ ਕੋਆਰਡੀਨੇਟਰ ਵੂਮੈਨ ਵਿੰਗ), ਹਰਮੇਸ਼ ਸਿੰਘ ਬਲਾਕ ਪ੍ਰਧਾਨ, ਆਰਪੀ ਸ਼ਰਮਾ, ਚਰਨਜੀਤ ਕੌਰ, ਕਰਨੈਲ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਚੰਚਲ ਸਿੰਗਲਾ, ਸੁਰਿੰਦਰ ਸਿੰਘ, ਜਰਨੈਲ ਸਿੰਘ, ਦਵਿੰਦਰ ਮੋਹਨ ਸਿੰਘ, ਐੱਚਐੱਸ ਵਾਲੀਆ, ਵੀ ਹਾਜ਼ਰ ਸਨ।