ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ: 5 ਲੱਖ ਤੋਂ ਵੱਧ ਸ਼ਰਧਾਲੂ ਕਰ ਚੁੱਕੇ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ, ਕੈਬਨਿਟ ਮੰਤਰੀ ਸੌਂਧ ਨੇ ਦਿੱਤੀ ਜਾਣਕਾਰੀ
ਉਨ੍ਹਾਂ ਕਿਹਾ ਕਿ ਸਰਕਾਰ ਸੀਨੀਅਰ ਨਾਗਰਿਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਉਨ੍ਹਾਂ ਨੂੰ ਸੁਵਿਧਾਜਨਕ ਅਤੇ ਮੁਫ਼ਤ ਤੀਰਥ ਯਾਤਰਾ ਦੀ ਸੁਵਿਧਾ ਉਪਲਬਧ ਕਰਵਾ ਰਹੀ ਹੈ। ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 9 ਨਵੰਬਰ 2025 ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਸੀ।
Publish Date: Thu, 17 Sep 2026 04:46 PM (IST)
Updated Date: Thu, 17 Sep 2026 04:50 PM (IST)
ਡਾ. ਸੁਮਿਤ ਸਿੰਘ ਸ਼ਿਓਰਾਣ, ਚੰਡੀਗੜ੍ਹ। ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 50 ਸਾਲ ਤੋਂ ਵੱਧ ਉਮਰ ਦੇ 5,10,807 ਸ਼ਰਧਾਲੂਆਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਚੁੱਕੇ ਹਨ। ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਵੀਰਵਾਰ ਨੂੰ ਪੰਜਾਬ ਭਵਨ ਵਿਖੇ ਪ੍ਰੈੱਸ ਵਾਰਤਾ ਦੌਰਾਨ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਸਰਕਾਰ ਸੀਨੀਅਰ ਨਾਗਰਿਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਉਨ੍ਹਾਂ ਨੂੰ ਸੁਵਿਧਾਜਨਕ ਅਤੇ ਮੁਫ਼ਤ ਤੀਰਥ ਯਾਤਰਾ ਦੀ ਸੁਵਿਧਾ ਉਪਲਬਧ ਕਰਵਾ ਰਹੀ ਹੈ। ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 9 ਨਵੰਬਰ 2025 ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਸੀ।
ਇਸ ਤਹਿਤ ਪੰਜਾਬ ਦੇ 50 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਗਈ। ਯਾਤਰਾ ’ਚ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮਤੀਰਥ ਸਮੇਤ ਹੋਰ ਪ੍ਰਮੁੱਖ ਧਾਰਮਿਕ ਅਸਥਾਨ ਸ਼ਾਮਲ ਰਹੇ।
ਉਨ੍ਹਾਂ ਦੱਸਿਆ ਕਿ 12 ਅਗਸਤ 2026 ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਤੀਰਥ ਯਾਤਰਾ ਲਈ ਤਿੰਨ ਨਵੇਂ ਧਾਰਮਿਕ ਯਾਤਰਾ ਰੂਟ ਵੀ ਸ਼ੁਰੂ ਕੀਤੇ। ਇਨ੍ਹਾਂ ’ਚ ਖਾਟੂ ਸ਼ਿਆਮ ਜੀ, ਸਾਲਾਸਰ ਬਾਲਾਜੀ, ਮਥੁਰਾ-ਵ੍ਰਿੰਦਾਵਨ, ਹਰਿਦੁਆਰ ਅਤੇ ਰਿਸ਼ੀਕੇਸ਼ ਵਰਗੇ ਪ੍ਰਮੁੱਖ ਤੀਰਥ ਅਸਥਾਨ ਸ਼ਾਮਲ ਹਨ। ਹੁਣ ਪੰਜਾਬ ਦੇ ਸੀਨੀਅਰ ਨਾਗਰਿਕ ਇਨ੍ਹਾਂ ਧਾਰਮਿਕ ਅਸਥਾਨਾਂ ਦੇ ਵੀ ਦਰਸ਼ਨ ਕਰ ਰਹੇ ਹਨ।
ਸੌਂਧ ਅਨੁਸਾਰ, ਹੁਣ ਤੱਕ 12,450 ਤੋਂ ਵੱਧ ਬੱਸਾਂ ਰਾਹੀਂ ਵੱਖ-ਵੱਖ ਸੰਸਥਾਵਾਂ ਨਾਲ ਜੁੜੇ ਸ਼ਰਧਾਲੂਆਂ ਨੂੰ ਤੀਰਥ ਅਸਥਾਨਾਂ ਤੱਕ ਪਹੁੰਚਾਇਆ ਜਾ ਚੁੱਕਾ ਹੈ। ਯਾਤਰਾ ਦੌਰਾਨ ਸੀਨੀਅਰ ਨਾਗਰਿਕਾਂ ਦੀ ਸੁਵਿਧਾ ਅਤੇ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ।
ਉਨ੍ਹਾਂ ਲਈ ਭੋਜਨ ਅਤੇ ਠਹਿਰਨ ਦਾ ਪ੍ਰਬੰਧ ਕੀਤਾ ਜਾਂਦਾ ਹੈ। ਨਾਲ ਹੀ ਮੈਡੀਕਲ ਟੀਮ ਅਤੇ ਗਾਈਡ ਵੀ ਉਪਲਬਧ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਸ਼ਰਧਾਲੂਆਂ ਨੂੰ ਕਾਸ਼ੀ (ਵਾਰਾਣਸੀ) ਲੈ ਕੇ ਜਾਣ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਰੇਲਗੱਡੀਆਂ ਚਲਾਉਣ ਦੀ ਅਪੀਲ ਕੀਤੀ ਗਈ ਹੈ ਪਰ ਅਜੇ ਤੱਕ ਕੇਂਦਰ ਵੱਲੋਂ ਕੋਈ ਜਵਾਬ ਨਹੀਂ ਮਿਲਿਆ ਹੈ। ਟ੍ਰੇਨ ਰਾਹੀਂ ਤੀਰਥ ਯਾਤਰਾ ਦੀ ਸੁਵਿਧਾ ਦੇਣ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਸਰਕਾਰ ਇਸ 'ਤੇ ਵੀ ਵਿਚਾਰ ਕਰੇਗੀ।