ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਵਿਧਾਇਕ ਕੁਲਵੰਤ ਸਿੰਘ ਨੇ ਚੌਥੀ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਵਿਧਾਇਕ ਕੁਲਵੰਤ ਸਿੰਘ ਨੇ ਚੌਥੀ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
Publish Date: Tue, 17 Feb 2026 05:34 PM (IST)
Updated Date: Tue, 17 Feb 2026 05:36 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਹਲਕੇ ਤੋਂ ਚੌਥੀ ਬੱਸ ਰਵਾਨਾ ਕੀਤੀ ਗਈ। ਇਹ ਬੱਸ ਫੇਜ਼-11 ਦੇ ਵਾਰਡ ਨੰ. 16 ਦੇ ਸਪੋਰਟਸ ਕੰਪਲੈਕਸ ਤੋਂ ਕੁਲਵੰਤ ਸਿੰਘ ਹਲਕਾ ਵਿਧਾਇਕ ਦੁਆਰਾ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀ ਗਈ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਬੱਸ ਤੀਰਥ ਯਾਤਰਾ ਮੁਹਿੰਮ ਦੇ ਤਹਿਤ ਗੁਰਦੁਆਰਾ ਸਿੰਘ ਸਭਾ ਫੇਜ਼-11 ਤੋਂ ਸ਼ਰਧਾਲੂਆਂ ਦਾ ਇਕ ਜਥਾ ਯਾਤਰਾ ਕਰ ਚੁੱਕਾ ਹੈ। ਵਿਧਾਇਕ ਮੁਹਾਲੀ ਕੁਲਵੰਤ ਸਿੰਘ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਜਲ੍ਹਿਆਂਵਾਲਾ ਬਾਗ, ਵਾਲਮੀਕਿ ਮੰਦਰ, ਰਾਮ ਤੀਰਥ ਅਤੇ ਵਾਹਘਾ ਬਾਰਡਰ ਆਦਿ ਜਾ ਕੇ ਵਾਪਸ ਮੁਹਾਲੀ ਪਰਤਣਗੇ ਅਤੇ ਫਿਰ ਤੋਂ ਇਹ ਬੱਸ ਹੋਰ 40 ਯਾਤਰੀ ਲੈ ਕੇ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਤਿੰਨ ਦਿਨ ਅਤੇ ਦੋ ਰਾਤਾਂ ਦੇ ਇਸ ਧਾਰਮਿਕ ਯਾਤਰਾ ਮੌਕੇ ਆਉਣ ਜਾਣ ਲਈ ਮੁਫ਼ਤ ਏਸੀ ਬੱਸਾਂ ਦੀ ਸਹੂਲਤ ਸੰਗਤ ਦੇ ਰਹਿਣ ਲਈ ਏਸੀ ਕਮਰਿਆਂ ਦਾ ਪ੍ਰਬੰਧ ਅਤੇ ਸੰਗਤਾਂ ਨੂੰ ਤਿੰਨ- ਤਿੰਨ ਸਮੇਂ ਦਾ ਖਾਣਾ-ਪਾਣੀ, ਦੋ ਵਾਰ ਦੀ ਚਾਹ ਅਤੇ ਸਨੈਕਸ ਵੀ ਦਿੱਤੇ ਜਾਣਗੇ। ਸੰਗਤ ਦੀ ਹਰ ਜ਼ਰੂਰਤ ਦਾ ਪੂਰਾ ਧਿਆਨ ਰੱਖਿਆ ਜਾਵੇਗਾ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਸਹਾਇਤਾ ਲਈ ਹਰ ਬੱਸ ਵਿਚ ਇਕ ਸਹਾਇਕ ਵੀ ਮੌਜੂਦ ਰਹੇਗਾ ਤਾਂ ਜੋ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਯਾਤਰਾ ਦੌਰਾਨ ਇਕ ਡਾਕਟਰੀ ਟੀਮ ਵੀ ਸੰਗਤ ਦੇ ਨਾਲ ਹੋਵੇਗੀ। ਇਸ ਮੌਕੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੁਲਵੰਤ ਸਿੰਘ ਹਲਕਾ ਵਿਧਾਇਕ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੀਨੀਅਰ ਸਿਟੀਜ਼ਨ ਲਈ ਕੀਤਾ ਗਿਆ ਇਕ ਵਧੀਆ ਅਤੇ ਸ਼ਲਾਘਾਯੋਗ ਉਪਰਾਲਾ ਹੈ। ਇਸ ਨਾਲ ਸੂਬੇ ਭਰ ਦੇ ਬਜ਼ੁਰਗਾਂ ਵਿਚ ਡਾਹਢੀ ਖੁਸ਼ੀ ਵੇਖਣ ਨੂੰ ਮਿਲ ਰਹੀ। ਇਸ ਮੌਕੇ ’ਤੇ ਡਾ. ਸਨੀ ਆਹਲੂਵਾਲੀਆ ਚੇਅਰਮੈਨ ਪੰਜਾਬ ਸੀਵਰੇਜ ਬੋਰਡ, ਸਟੇਟ ਅਵਾਰਡੀ ਫੂਲਰਾਜ ਸਿੰਘ ਹਲਕਾ ਕੋਆਰਡੀਨੇਟਰ, ਰਣਜੀਤ ਸਿੰਘ ਢਿੱਲੋਂ, ਅਸ਼ੋਕ ਕੁਮਾਰ, ਉਪਕਾਰ ਸਿੰਘ, ਜਗਦੀਸ਼ ਸਿੰਘ ਸਰਾਓ, ਹਰਜੀਤ ਸਿੰਘ, ਹਰਪਾਲ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ ਸੰਧੂ, ਰਘਵੀਰ ਸਿੰਘ ਮਾਨ, ਕੁਲਵਿੰਦਰ ਸਿੰਘ, ਕਰਨੈਲ ਸਿੰਘ, ਸੁਖਵਿੰਦਰ ਸਿੰਘ, ਗੁਰਜੀਤ ਸਿੰਘ, ਕੇਸਰ ਸਿੰਘ, ਰਣਜੀਤ ਗਰਚਾ, ਜਸਵੀਰ ਕੌਰ, ਹਰਵਿੰਦਰ ਕੌਰ ,ਬਲਵਿੰਦਰ ਕੌਰ ਵੀ ਹਾਜ਼ਰ ਸਨ।