ਤਰਨਪ੍ਰਰੀਤ ਸਿੰਘ , ਜ਼ੀਰਕਪੁਰ

ਜ਼ੀਰਕਪੁਰ ਦੇ ਬਿਸ਼ਨਪੁਰਾ ਵਿਖੇ ਇਕ ਸਕੂਲੀ ਬੱਸ ਦੀ ਲਪੇਟ ਵਿਚ ਆਉਣ ਕਾਰਨ ਡੇਢ ਸਾਲ ਦੇ ਬੱਚੇ ਦੀ ਮੌਤ ਹੋ ਗਈ। ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਨਰੇਸ਼ ਕੁਮਾਰ ਉਰਫ ਵਿੱਕੀ ਪੁੱਤਰ ਦੇਵ ਰਾਜ ਵਾਸੀ ਪਿੰਡ ਬਿਸ਼ਨਪੁਰਾ, ਜ਼ੀਰਕਪੁਰ ਨੇ ਦੱਸਿਆ ਕਿ 14 ਤਰੀਕ ਨੂੰ ਸਵੇਰੇ ਕਰੀਬ ਸਾਢੇ 8 ਵਜੇ ਉਹ ਆਪਣੀ ਦੁਕਾਨ 'ਤੇ ਖੜ੍ਹਾ ਸੀ ਉਸ ਦੇ ਨਾਲ ਉਸ ਦੀ ਭਤੀਜਾ ਪਿ੍ਰਆਂਸ ਪੁੱਤਰ ਸੰਜੇ ਕੁਮਾਰ ਵੀ ਖੜ੍ਹਾ ਸੀ। ਉਸ ਨੇ ਦੱਸਿਆ ਕਿ ਉਦੋਂ ਹੀ ਇਕ ਸਕੂਲੀ ਬੱਸ (ਪੀਬੀ 65 ਏਐੱਨ 2155) ਜਿਸ ਨੇ ਲਾਪਰਵਾਹੀ ਤੇ ਤੇਜੀ ਨਾਲ ਬੱਸ ਚਲਾਉਂਦੇ ਹੋਏ ਬਿਨਾਂ ਹਾਰਨ ਦਿੱਤੇ ਬੱਸ ਨੂੰ ਮੋੜ ਦਿੱਤਾ। ਜਿਸ ਕਾਰਨ ਉਸਦਾ ਭਤੀਜਾ ਬੱਸ ਦੀ ਚਪੇਟ 'ਚ ਆ ਕੇ ਗੰਭੀਰ ਜ਼ਖ਼ਮੀ ਹੋ ਗਿਆ। ਬੱਸ ਚਾਲਕ ਮੌਕੇ ਤੋਂ ਬੱਸ ਨੂੰ ਭਜਾ ਕੇ ਲੈ ਗਿਆ। ਉਸ ਨੇ ਦੱਸਿਆ ਕਿ ਉਹ ਬੱਚੇ ਨੂੰ ਜ਼ੀਰਕਪੁਰ ਦੇ ਪ੍ਰਰਾਈਵੇਟ ਹਸਪਤਾਲ 'ਚ ਲੈ ਗਏ ਜਿੱਥੇ ਉਸ ਦੀ ਹਾਲਤ ਖਰਾਬ ਹੋਣ ਕਾਰਨ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਜਿੱਥੇ ਰਸਤੇ 'ਚ ਉਸਦੀ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਬੱਸ ਚਾਲਕ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।