- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਇਹ ਘਟਨਾ ਸਿੱਧੇ ਤੌਰ ’ਤੇ ਦੇਸ਼ ਦੇ ਸਰਹੱਦੀ ਸੂਬੇ ਦੀ ਸੁਰੱਖਿਆ ਅਤੇ ਕਾਨੂੰਨ ਦੀ ਹਕੂਮਤ ਦੀਆਂ ਸ਼ਰੇਆਮ ਧੱਜੀਆਂ ਉਡਾਏ ਜਾਣ ਨੂੰ ਦਰਸਾਉਂਦੀ ਹੈ।

ਰਮਨਜੀਤ ਸਿੰਘ, ਚੰਡੀਗੜ੍ਹ: ਭਾਜਪਾ ਆਗੂ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਡਿਊਟੀ ਦੌਰਾਨ ਏਐੱਸਆਈ ਹਰਜੀਤ ਸਿੰਘ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰਨਾ ਬੇਹੱਦ ਦੁਖਦਾਈ ਘਟਨਾ ਹੈ।
ਉਨ੍ਹਾਂ ਕਿਹਾ ਕਿ ਇਹ ਘਟਨਾ ਸਿੱਧੇ ਤੌਰ ’ਤੇ ਦੇਸ਼ ਦੇ ਸਰਹੱਦੀ ਸੂਬੇ ਦੀ ਸੁਰੱਖਿਆ ਅਤੇ ਕਾਨੂੰਨ ਦੀ ਹਕੂਮਤ ਦੀਆਂ ਸ਼ਰੇਆਮ ਧੱਜੀਆਂ ਉਡਾਏ ਜਾਣ ਨੂੰ ਦਰਸਾਉਂਦੀ ਹੈ।
ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ-ਵਿਵਸਥਾ ਦੇ ਪਤਨ ਦਾ ਆਲਮ ਇਹ ਹੈ ਕਿ ਇੱਥੇ ਅਰਾਜਕਤਾ ਦਾ ਦਾਇਰਾ ਕਾਫ਼ੀ ਪਹਿਲਾਂ ਹੀ ਸਾਰੀਆਂ ਹੱਦਾਂ ਪਾਰ ਕਰ ਚੁੱਕਾ ਹੈ। ਸੂਬੇ ਵਿੱਚ ਪਹਿਲਾਂ ਵੀ ਪੁਲਿਸ ਥਾਣਿਆਂ ਤੋਂ ਲੈ ਕੇ ਭਾਜਪਾ ਦਫ਼ਤਰਾਂ ਤੱਕ ਗ੍ਰਨੇਡ ਹਮਲੇ ਹੋ ਚੁੱਕੇ ਹਨ। ਜਦੋਂ ਸੂਬੇ ਦੇ ਥਾਣੇ ਅਤੇ ਖ਼ੁਦ ਪੁਲਿਸ ਮੁਲਾਜ਼ਮ ਹੀ ਸੁਰੱਖਿਅਤ ਨਹੀਂ ਹਨ ਤਾਂ ਸਪੱਸ਼ਟ ਹੈ ਕਿ ਜ਼ਮੀਨੀ ਪੱਧਰ ’ਤੇ ਪ੍ਰਸ਼ਾਸਨ ਨਾਮ ਦੀ ਕੋਈ ਚੀਜ਼ ਨਹੀਂ ਬਚੀ।
ਉਨ੍ਹਾਂ ਕਿਹਾ ਕਿ ਅੱਜ ਪੂਰਾ ਪੰਜਾਬ ਤ੍ਰਾਹ-ਤ੍ਰਾਹ ਕਰ ਰਿਹਾ ਹੈ, ਜਨਤਾ ਖ਼ੌਫ਼ ਦੇ ਸਾਏ ਹੇਠ ਜੀਣ ਲਈ ਮਜਬੂਰ ਹੈ ਅਤੇ ਦੂਜੇ ਪਾਸੇ ਭਗਵੰਤ ਮਾਨ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਦੀ ਖ਼ਾਤਰਦਾਰੀ ਅਤੇ ਦਿੱਲੀ ਦਰਬਾਰ ਦੀ ਗੁਲਾਮੀ ਵਿੱਚ ਲੱਗੇ ਹੋਏ ਹਨ।
ਚੁੱਘ ਨੇ ਕਿਹਾ ਕਿ ਅੱਜ ਪੰਜਾਬ ਦੀ ਧਰਤੀ ਤੋਂ ਚਾਰ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਦਾ ਸ਼ੁਭ ਆਰੰਭ ਹੋ ਰਿਹਾ ਹੈ। ਪਠਾਨਕੋਟ ਤੋਂ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਪਹਿਲੀ ਯਾਤਰਾ ਨੂੰ ਰਵਾਨਾ ਕਰਨਗੇ। ਇਹ ਮੁਹਿੰਮ ਪੰਜਾਬ ਨੂੰ ਨਸ਼ੇ, ਅੱਤਵਾਦ, ਡਰ ਅਤੇ ਰੰਗਦਾਰੀ ਤੋਂ ਮੁਕਤ ਕਰਕੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਦੇ ਸੰਕਲਪ ਨਾਲ ਅੱਗੇ ਵਧੇਗੀ।
ਦੂਜੀ ਯਾਤਰਾ ਫਤਿਹਗੜ੍ਹ ਸਾਹਿਬ ਤੋਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਤੀਜੀ ਫਾਜ਼ਿਲਕਾ ਤੋਂ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਅਤੇ ਚੌਥੀ ਯਾਤਰਾ ਬਠਿੰਡਾ ਤੋਂ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸ਼ੁਰੂ ਕਰਨਗੇ। ਚਾਰੋਂ ਯਾਤਰਾਵਾਂ ਪੰਜਾਬ ਦੇ ਸਾਰੇ ਖੇਤਰਾਂ ਤੱਕ ਜਨਜਾਗਰੂਕਤਾ ਦਾ ਸੰਦੇਸ਼ ਪਹੁੰਚਾਉਣਗੀਆਂ ਅਤੇ ਨਸ਼ਿਆਂ ਖ਼ਿਲਾਫ਼ ਜਨਅੰਦੋਲਨ ਨੂੰ ਮਜ਼ਬੂਤੀ ਦੇਣਗੀਆਂ।